ਵਿਧਾਨ ਸਭਾ ਚੋਣਾਂ ਲਈ ਆਮ ਆਦਮੀ ਪਾਰਟੀ ਨੇ ਗੜ੍ਹਸ਼ੰਕਰ ਤੋਂ ਤਿਆਰੀ ਕੀਤੀ ਸ਼ੁਰੂ

News18 Punjabi | News18 Punjab
Updated: September 20, 2020, 4:41 PM IST
share image
ਵਿਧਾਨ ਸਭਾ ਚੋਣਾਂ ਲਈ ਆਮ ਆਦਮੀ ਪਾਰਟੀ ਨੇ ਗੜ੍ਹਸ਼ੰਕਰ ਤੋਂ ਤਿਆਰੀ ਕੀਤੀ ਸ਼ੁਰੂ
ਵਿਧਾਨ ਸਭਾ ਚੋਣਾਂ ਲਈ ਆਮ ਆਦਮੀ ਪਾਰਟੀ ਨੇ ਗੜ੍ਹਸ਼ੰਕਰ ਤੋਂ ਤਿਆਰੀ ਕੀਤੀ ਸ਼ੁਰੂ

  • Share this:
  • Facebook share img
  • Twitter share img
  • Linkedin share img
ਸੰਜੀਵ ਕੁਮਾਰ

ਗੜ੍ਹਸ਼ੰਕਰ: ਪੰਜਾਬ ਵਿਚ 2022 ਦੀਆਂ ਵਿਧਾਨ ਸਭਾ ਚੋਣਾਂ ਲਈ ਆਮ ਆਦਮੀ ਪਾਰਟੀ ਵਲੋਂ ਤਿਆਰੀ ਸ਼ੁਰੂ ਕਰ ਦਿੱਤੀ ਹੈ। ਇਸ ਦੇ ਮੱਦੇਨਜਰ ਗੜ੍ਹਸ਼ੰਕਰ ਦੇ ਬਲਾਕ ਮਾਹਿਲਪੁਰ ਵਿੱਖੇ ਡਾ. ਹਰਮਿੰਦਰ ਸਿੰਘ ਬਖਸ਼ੀ ਜਿਲ੍ਹਾ ਯੂਥ ਪ੍ਰਧਾਨ ਦੀ ਅਗਵਾਈ ਵਿੱਚ ਯੂਥ ਪਾਰਟੀ ਵਰਕਰਾਂ ਦੀ ਮੀਟਿੰਗ ਕਰਕੇ ਆਮ ਆਦਮੀ ਪਾਰਟੀ ਦੀਆਂ ਲੋਕ ਭਲਾਈ ਦੀਆਂ ਨੀਤੀਆਂ ਨੂੰ ਲੋਕਾਂ ਦੇ ਘਰ ਘਰ ਤੱਕ ਪਹੁੰਚਾਉਣ ਵਾਰੇ ਵਿਸਤਾਰ ਪੂਰਵਕ ਚਰਚਾ ਕੀਤੀ ਗਈ।

ਜਾਣਕਾਰੀ ਦਿੰਦੇ ਹੋਏ ਡਾ. ਹਰਮਿੰਦਰ ਸਿੰਘ ਬਖਸ਼ੀ ਨੇ ਕਿਹਾ ਕਿ ਪੰਜਾਬ ਦੇ ਵਿਚ ਆਮ ਆਦਮੀ ਪਾਰਟੀ ਨੂੰ ਮਜਬੂਤ ਕਰਨ ਲਈ ਯੂਥ ਵਿੰਗ ਆਮ ਆਦਮੀ ਪਾਰਟੀ ਵਲੋਂ ਮੁਹਿੰਮ ਸ਼ੁਰੂ ਕੀਤੀ ਜਿਸ ਦੇ ਵਿੱਚ ਆਪ ਕਨਵੀਨਰ ਅਰਵਿੰਦ ਕੇਜਰੀਵਾਲ ਦੇ ਦਿਸ਼ਾ ਨਿਰਦੇਸ਼ਾਂ ਉਤੇ ਪਾਰਟੀ ਦੀ ਨੀਤੀਆਂ ਨੂੰ ਘਰ ਘਰ ਤੱਕ ਪਹੁੰਚਾ ਰਹੇ ਹਾਂ।
ਉਸ ਤੋਂ ਇਲਾਵਾ ਆਕਸੀਮੀਟਰ ਰਾਹੀਂ ਹਲਕਾ ਗੜ੍ਹਸ਼ੰਕਰ ਦੇ ਲੋਕਾਂ ਦੀ ਆਕਸੀਜ਼ਨ ਚੈਕ ਕੀਤੀ ਜਾ ਰਹੀ ਹੈ ਅਤੇ ਲੋਕਾਂ ਨੂੰ ਜਾਗਰੂਕ ਕੀਤਾ ਜਾ ਰਿਹਾ ਹੈ ਕਿ ਕਰੋਨਾ ਵਾਇਰਸ ਤੋਂ ਸੁਚੇਤ ਰਹਿਣਾ ਅਤੇ ਸਰਕਾਰ ਦੀਆਂ ਹਦਾਇਤਾਂ ਦਾ ਪਾਲਣ ਕਰਨ।
Published by: Gurwinder Singh
First published: September 20, 2020, 4:41 PM IST
ਹੋਰ ਪੜ੍ਹੋ
ਅਗਲੀ ਖ਼ਬਰ
corona virus btn
corona virus btn
Loading