Home /News /punjab /

ਸਰਕਾਰ ਨੇ ਆਪਣੀ ਨਾਕਾਮੀ ਲੁਕੋਣ ਲਈ ਧਰਮਸੋਤ ਖਿਲਾਫ਼ ਕਾਰਵਾਈ ਕੀਤੀ: ਪਰਗਟ ਸਿੰਘ

ਸਰਕਾਰ ਨੇ ਆਪਣੀ ਨਾਕਾਮੀ ਲੁਕੋਣ ਲਈ ਧਰਮਸੋਤ ਖਿਲਾਫ਼ ਕਾਰਵਾਈ ਕੀਤੀ: ਪਰਗਟ ਸਿੰਘ

 (ਫਾਇਲ ਫੋਟੋ)

(ਫਾਇਲ ਫੋਟੋ)

  • Share this:

    ਕਾਂਗਰਸ ਦੀ ਕੈਪਟਨ ਅਮਰਿੰਦਰ ਸਿੰਘ ਦੀ ਸਰਕਾਰ ਵਿਚ ਜੰਗਲਾਤ ਅਤੇ ਸਮਾਜ ਭਲਾਈ ਵਿਭਾਗ ਦੇ ਰਹੇ ਕੈਬਨਿਟ ਮੰਤਰੀ ਸਾਧੂ ਸਿੰਘ ਧਰਮਸੋਤ ਨੂੰ ਵਿਜੀਲੈਂਸ ਵਿਭਾਗ ਮੁਹਾਲੀ ਦੀ ਟੀਮ ਨੇ ਅੱਜ ਸਵੇਰੇ ਉਸ ਦੇ ਅਮਲੋਹ ਸਥਿਤ ਨਿਵਾਸ ਸਥਾਨ ਤੋਂ ਅੱਜ ਤੜਕੇ 3 ਵਜੇ ਦੇ ਕਰੀਬ ਭ੍ਰਿਸ਼ਟਾਚਾਰ ਦੇ ਦੋਸ਼ ਤਹਿਤ ਗ੍ਰਿਫ਼ਤਾਰ ਕਰ ਲਿਆ।

    ਕਾਂਗਰਸ ਨੇ ਇਸ ਕਾਰਵਾਈ ਨੂੰ ਲੈ ਕੇ ਆਪ ਸਰਕਾਰ ਉਤੇ ਗੰਭੀਰ ਦੋਸ਼ ਲਾਏ ਹਨ। ਧਰਮਸੋਤ ਦੀ ਗ੍ਰਿਫਤਾਰੀ ਤੋਂ ਬਾਅਦ ਪੰਜਾਬ ਦੇ ਸਾਬਕਾ ਮੰਤਰੀ ਪਰਗਟ ਸਿੰਘ ਨੇ ਭਗਵੰਤ ਮਾਨ ਸਰਕਾਰ 'ਤੇ ਤਿੱਖਾ ਹਮਲਾ ਬੋਲਿਆ ਹੈ। ਉਨ੍ਹਾਂ ਨੇ ਸਾਧੂ ਸਿੰਘ ਧਰਮਸੋਤ ਖਿਲਾਫ਼ ਭਗਵੰਤ ਮਾਨ ਸਰਕਾਰ ਦੀ ਕਾਰਵਾਈ ਨੂੰ ਪ੍ਰਾਪੇਗੰਡਾ ਦੱਸਿਆ ਹੈ।

    ਪਰਗਟ ਸਿੰਘ ਨੇ ਕਿਹਾ ਕਿ ਆਪ ਸਰਕਾਰ ਨੇ ਆਪਣੀ ਨਾਕਾਮੀ ਨੂੰ ਲੁਕਾਉਣ ਲਈ ਇਹ ਕਾਰਵਾਈ ਕੀਤੀ ਹੈ। ਉਨ੍ਹਾਂ ਕਿਹਾ ਹੈ ਕਿ ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਕੇਸ ਵਿੱਚ ਪੁਲਿਸ ਵੱਲੋਂ ਕੋਈ ਗ੍ਰਿਫਤਾਰੀ ਅਜੇ ਤੱਕ ਨਹੀਂ ਕੀਤੀ ਗਈ। ਜ਼ਿਮਨੀ ਚੋਣਾਂ ਤੋਂ ਪਹਿਲਾਂ ਵੀ ਸਰਕਾਰ ਮਾਹੌਲ ਬਣਾ ਰਹੀ ਹੈ।

    ਉਧਰ, ਸੀਨੀਅਰ ਅਕਾਲੀ ਆਗੂ ਵਿਰਸਾ ਸਿੰਘ ਵਲਟੋਹਾ ਨੇ ਕਿਹਾ ਕਿ ਸਾਧੂ ਸਿੰਘ ਧਰਮਸੋਤ ਜਦੋਂ ਕੈਬਨਿਟ ਮੰਤਰੀ ਵੱਜੋਂ ਕੰਮ ਕਰਦੇ ਸਨ, ਵਿਰੁੱਧ ਵਜ਼ੀਫਾ ਘਪਲੇ ਵਿੱਚ ਵੀ ਬਹੁਤ ਵਿਰੋਧ ਹੋਇਆ ਸੀ। ਪਰੰਤੂ ਕੈਪਟਨ ਅਮਰਿੰਦਰ ਸਿੰਘ ਕਿਉਂ ਬਚਾਉਂਦੇ ਰਹੇ। ਜਦਕਿ ਹੁਣ ਕੈਪਟਨ ਕਹਿ ਰਹੇ ਹਨ ਕਿ ਮੇਰੇ ਕੋਲ 4 ਫਾਈਲਾਂ ਸਨ। ਉਨ੍ਹਾਂ ਕਿਹਾ ਕਿ ਜੇਕਰ ਉਨ੍ਹਾਂ ਨੂੰ ਗਾਂਧੀ ਪਰਿਵਾਰ ਰੋਕਦਾ ਸੀ ਤਾਂ ਫਿਰ ਤੁਹਾਡੀ ਜ਼ਮੀਰ ਨੇ ਕਿਵੇਂ ਇਜਾਜਤ ਦੇ ਦਿੱਤੀ ਕਿ ਸਾਧੂ 'ਤੇ ਕਾਰਵਾਈ ਨਾ ਕਰੋ।

    Published by:Gurwinder Singh
    First published:

    Tags: Pargat singh, Sadhu Singh Dharamsot