ਪਲਵਲ ਵਿਚ ਰੇਪ ਦੇ ਮਾਮਲੇ ਵਿਚ ਜ਼ਮਾਨਤ ਉਤੇ ਆਏ ਮੁਲਜ਼ਮ ਨੇ ਇੱਕ ਹੋਰ ਲੜਕੀ ਨੂੰ ਆਪਣੀ ਹੈਵਾਨੀਅਤ ਦਾ ਸ਼ਿਕਾਰ ਬਣਾਇਆ।
ਉਸ ਨੂੰ ਜ਼ਬਰਦਸਤੀ ਖੇਤਾਂ ਚ ਲੈ ਗਿਆ ਅਤੇ ਉਸ ਦੇ ਨਾਲ ਜਬਰ ਜਨਾਹ ਕੀਤਾ। ਪੀੜਤਾ ਦੀ ਮਾਂ ਨੇ ਪੁਲਿਸ ਨੂੰ ਦੱਸਿਆ ਕਿ ਉਨ੍ਹਾਂ ਦੀ ਬੇਟੀ ਖੇਤਾਂ ਵਿਚੋਂ ਚਾਰਾ ਲੈਣ ਗਈ ਜਦੋਂ ਇਸ ਹੈਵਾਨ ਨੇ ਉਸ ਨਾਲ ਜਬਰ ਜਨਾਹ ਕੀਤਾ ਅਤੇ ਕਿਸੇ ਨੂੰ ਦੱਸਣ ਉਤੇ ਉਸ ਨੂੰ ਜਾਨ ਤੋਂ ਮਾਰਨ ਦੀ ਧਮਕੀ ਵੀ ਦਿੱਤੀ।
ਫ਼ਿਲਹਾਲ ਪੁਲਿਸ ਨੇ ਆਰੋਪੀ ਨਸੀਮ ਨੂੰ ਗ੍ਰਿਫ਼ਤਾਰ ਕਰ ਲਿਆ ਹੈ ਅਤੇ ਉਸ ਦੇ ਖ਼ਿਲਾਫ਼ ਮੁਕੱਦਮਾ ਵੀ ਦਰਜ ਕਰ ਲਿਆ ਹੈ। ਅਜਿਹੇ ਲੋਕ ਸਾਡੇ ਸਮਾਜ ਦੇ ਲਈ ਇੱਕ ਵੱਡਾ ਖ਼ਤਰਾ ਹਨ। ਕਾਨੂੰਨ ਇਸ ਸ਼ਖਸ ਨੂੰ ਸਖ਼ਤ ਤੋਂ ਸਖ਼ਤ ਸਜ਼ਾ ਦੇਵੇਂ ਤਾਂ ਜੋ ਫਿਰ ਕੋਈ ਅਜਿਹਾ ਕਰਨ ਤੋਂ ਪਹਿਲਾ ਕਈ ਵਾਰ ਸੋਚੇ।
Published by:Gurwinder Singh
First published:
ਬ੍ਰੇਕਿੰਗ ਖ਼ਬਰਾਂ ਪੰਜਾਬੀ \'ਚ ਸਭ ਤੋਂ ਪਹਿਲਾਂ News18 ਪੰਜਾਬੀ \'ਤੇ। ਤਾਜ਼ਾ ਖਬਰਾਂ, ਲਾਈਵ ਅਪਡੇਟ ਖ਼ਬਰਾਂ, ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ News18 ਪੰਜਾਬੀ \'ਤੇ।
Tags: Rape case, Rape victim