• Home
  • »
  • News
  • »
  • punjab
  • »
  • THE BJP GOVERNMENT AT THE CENTER IS ITSELF ADMITTING THAT THERE ARE FLAWS IN THE AGRICULTURAL LAWS HARPAL SINGH CHEEMA ASHISH SHARMA

ਕੇਂਦਰ ਦੀ ਭਾਜਪਾ ਸਰਕਾਰ ਖੁਦ ਮੰਨ ਰਹੀ ਹੈ ਕਿ ਖੇਤੀ ਕਾਨੂੰਨਾਂ 'ਚ ਹਨ ਖ਼ਾਮੀਆਂ - ਹਰਪਾਲ ਸਿੰਘ ਚੀਮਾ

ਕੇਂਦਰ ਦੀ ਭਾਜਪਾ ਸਰਕਾਰ ਖੁਦ ਮੰਨ ਰਹੀ ਹੈ ਕਿ ਖੇਤੀ ਕਾਨੂੰਨਾਂ 'ਚ ਹਨ ਖ਼ਾਮੀਆਂ - ਹਰਪਾਲ ਸਿੰਘ ਚੀਮਾ

ਕੇਂਦਰ ਦੀ ਭਾਜਪਾ ਸਰਕਾਰ ਖੁਦ ਮੰਨ ਰਹੀ ਹੈ ਕਿ ਖੇਤੀ ਕਾਨੂੰਨਾਂ 'ਚ ਹਨ ਖ਼ਾਮੀਆਂ - ਹਰਪਾਲ ਸਿੰਘ ਚੀਮਾ

  • Share this:
ਆਮ ਆਦਮੀ ਪਾਰਟੀ ਦੇ ਵਿਰੋਧੀ ਧਿਰ ਦੇ ਨੇਤਾ ਹਰਪਾਲ ਸਿੰਘ ਚੀਮਾ ਅੱਜ ਬਰਨਾਲਾ ਵਿਖੇ ਪਹੁੰਚੇ। ਜਿਸ ਦੌਰਾਨ ਉਹਨਾਂ ਖੇਤੀ ਕਾਨੂੰਨਾਂ ਵਿਰੁੱਧ ਕਿਸਾਨਾਂ ਦੇ ਸੰਘਰਸ਼ ਸਬੰਧੀ ਕੇਂਦਰ ਸਰਕਾਰ ਦੇ ਰਵੱਈਏ ਦੀ ਸਖ਼ਤ ਸ਼ਬਦਾਂ ਵਿੱਚ ਨਿਖੇਧੀ ਕੀਤੀ।

ਇਸ ਦੌਰਾਨ ਗੱਲਬਾਤ ਕਰਦਿਆਂ ਆਮ ਆਦਮੀ ਪਾਰਟੀ ਦੇ ਵਿਰੋਧੀ ਧਿਰ ਦੇ ਆਗੂ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਖੇਤੀ ਕਾਨੂੰਨਾਂ ਵਿਰੁੱਧ ਕਿਸਾਨ ਲਗਾਤਾਰ ਸੰਘਰਸ਼ ਕਰ ਰਹੇ ਹਨ। ਕੇਂਦਰ ਸਰਕਾਰ ਵਲੋਂ ਭਾਂਵੇਂ ਇਹਨਾਂ ਕਾਨੂੰਨਾਂ ਵਿੱਚ ਸੋਧ ਲਈ ਮੰਨ ਗਈ ਹੈ। ਪਰ ਇਸਨੂੰ ਰੱਦ ਨਹੀਂ ਕਰ ਰਹੀ।ਕੇਂਦਰ ਦੀ ਭਾਜਪਾ ਸਰਕਾਰ ਖ਼ੁਦ ਮੰਨ ਚੁੱਕੀ ਹੈ ਕਿ ਇਹਨਾਂ ਕਾਨੂੰਨਾਂ ਵਿੱਚ ਖਾਮੀਆਂ ਹਨ। ਜੇਕਰ ਇਹਨਾਂ ਕਾਨੂੰਨਾਂ ਵਿੱਚ 80 ਫ਼ੀਸਦੀ ਗਲਤੀਆਂ ਨੂੰ ਖ਼ੁਦ ਕੇਂਦਰ ਦੀ ਭਾਜਪਾ ਸਰਕਾਰ ਮੰਨ ਰਹੀ ਹੈ ਤਾਂ ਇਸ ਨੂੰ ਰੱਦ ਕੀਤਾ ਜਾਣਾ ਚਾਹੀਦਾ ਹੈ।

ਸੂਬੇ ਦੇ ਆੜਤੀਆਂ ਨੂੰ ਇਨਕਮ ਟੈਕਸ ਵਿਭਾਗ ਰਾਹੀਂ ਤੰਗ ਕੀਤੇ ਜਾਣ ’ਤੇ ਆਪ ਆਗੂ ਨੇ ਕਿਹਾ ਕਿ ਅਜਿਹਾ ਕਰਨਾ ਬੇਹੱਦ ਸ਼ਰਮਨਾਮ ਹੈ।  ਭਾਜਪਾ ਸਰਕਾਰ ਇਸਨੂੰ ਸੰਘਰਸ਼ ਦੀ ਹਮਾਇਤ ਕਰਨ ਵਾਲੇ ਵਪਾਰੀਆਂ, ਆੜਤੀਆਂ ਅਤੇ ਸੰਸਥਾਵਾਂ ਨੂੰ ਪ੍ਰੇਸ਼ਾਨ ਕਰ ਰਹੀ ਹੈ, ਜੋ ਬਹੁਤ ਨਿੰਦਣਯੋਗ ਹੈ। ਪਰ ਸੂਬੇ ਦਾ ਹਰ ਵਰਗ ਅੱਜ ਕਿਸਾਨਾਂ ਦੇ ਸੰਘਰਸ਼ ਦਾ ਸਾਥ ਦੇ ਰਿਹਾ ਹੈ। ਕੇਂਦਰ ਦੀ ਅਜਿਹੀਆਂ ਹਰਕਤਾਂ ਸੰਘਰਸ਼ ਨੂੰ ਕਮਜ਼ੋਰ ਨਹੀਂ ਕਰ ਸਕਣਗੀਆਂ ਇਹਨਾਂ ਕਾਨੂੰਨਾਂ ਲਈ ਮੋਦੀ ਸਰਕਾਰ ਜਿੰਨੀ ਜ਼ਿੰਮੇਵਾਰ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਕਾਂਗਰਸ ਸਰਕਾਰ ਵੀ ਹੈ।

ਹਰਪਾਲ ਚੀਮਾ ਨੇ ਕਾਂਗਰਸੀ ਲੀਡਰ ਜਸਵੀਰ ਸਿੰਘ ਡਿੰਪਾ ਵਲੋਂ ਮਹਿਲਾ ਪੱਤਰਕਾਰ ਨਾਲ ਕੀਤੀ ਬਦਸਲੂਕੀ ਦੀ ਸਖ਼ਤ ਨਿੰਦਾ ਕਰਦਿਆਂ ਕਿਹਾ ਕਿ ਇਸਤੋਂ ਪਹਿਲਾਂ ਵੀ ਕਈ ਕਾਂਗਰਸੀ ਲੀਡਰ ਪੱਤਰਕਾਰਾਂ ਨਾਲ ਦੁਰਵਿਵਹਾਰ ਕਰ ਚੁੱਕੇ ਹਨ। ਜੋ ਇਹਨਾਂ ਦੇ ਹੰਕਾਰ ਨੂੰ ਜ਼ਾਹਰ ਕਰਦਾ ਹੈ। ਉਹਨਾਂ ਕਾਂਗਰਸੀ ਆਗੂ ਡਿੰਪਾ ਵਿਰੁੱਧ ਕਾਨੂੰਨੀ ਕਾਰਵਾਈ ਦੀ ਮੰਗ ਕੀਤੀ।
Published by:Ashish Sharma
First published: