• Home
  • »
  • News
  • »
  • punjab
  • »
  • THE BJP WILL NOT GET EVEN 5 SEATS IN THE UPCOMING LOK SABHA ELECTIONS PARMINDER DHINDS ASHISH SHARMA

ਆਗਾਮੀ ਚੋਣਾਂ ਵਿੱਚ ਭਾਜਪਾ ਨੂੰ ਦੇਸ਼ 'ਚੋਂ 5 ਸੀਟਾਂ ਵੀ ਨਹੀਂ ਮਿਲਣੀਆਂ - ਪਰਮਿੰਦਰ ਸਿੰਘ ਢੀਂਡਸਾ

ਆਗਾਮੀ ਚੋਣਾਂ ਵਿੱਚ ਭਾਜਪਾ ਨੂੰ ਦੇਸ਼ 'ਚੋਂ 5 ਸੀਟਾਂ ਵੀ ਨਹੀਂ ਮਿਲਣੀਆਂ - ਪਰਮਿੰਦਰ ਸਿੰਘ ਢੀਂਡਸਾ

ਆਗਾਮੀ ਚੋਣਾਂ ਵਿੱਚ ਭਾਜਪਾ ਨੂੰ ਦੇਸ਼ 'ਚੋਂ 5 ਸੀਟਾਂ ਵੀ ਨਹੀਂ ਮਿਲਣੀਆਂ - ਪਰਮਿੰਦਰ ਸਿੰਘ ਢੀਂਡਸਾ

  • Share this:
ਸ਼੍ਰੋਮਣੀ ਅਕਾਲੀ ਦਲ ਡੈਮੋਕ੍ਰੈਟਿਕ ਦੇ ਆਗੂ ਅਤੇ ਸਾਬਕਾ ਵਿੱਤ ਮੰਤਰੀ ਪਰਮਿੰਦਰ ਸਿੰਘ ਢੀਂਡਸਾ ਵਲੋਂ ਖੇਤੀ ਕਾਨੂੰਨ ਨੂੰ ਲੈ ਕੇ ਕੇਂਦਰ ਸਰਕਾਰ ’ਤੇ ਨਿਸ਼ਾਨਾ ਸਾਧਿਆ ਗਿਆ। ਸ. ਢੀਂਡਸਾ ਬਰਨਾਲਾ ਵਿਖੇ ਇੱਕ ਭੋਗ ਸਮਾਗਮ ਵਿੱਚ ਸ਼ਮੂਲੀਅਤ ਕਰਨ ਪਹੁੰਚੇ ਸਨ। ਉਹਨਾਂ ਕੇਂਦਰ ਸਰਕਾਰ ’ਤੇ ਕਿਸਾਨਾਂ ਦੀ ਆਵਾਜ਼ ਨਾ ਸੁਨਣ ਦੇ ਦੋਸ਼ ਲਗਾਏ।

ਇਸ ਮੌਕੇ ਗੱਲਬਾਤ ਕਰਦਿਆਂ ਪਰਮਿੰਦਰ ਸਿੰਘ ਢੀਂਡਸਾ ਨੇ ਕਿਹਾ ਕਿ ਕੇਂਦਰ ਸਰਕਾਰ ਵਲੋਂ ਖੇਤੀ ਕਾਨੂੰਨਾਂ ਨੂੰ ਲੈ ਕੇ ਜੋ ਅੜੀਅਲ ਵਤੀਰਾ ਅਪਣਾਇਆ ਜਾ ਰਿਹਾ ਹੈ, ਉਸਦਾ ਖ਼ਮਿਆਜ਼ਾ ਭਾਜਪਾ ਨੂੰ ਆਗਾਮੀ ਲੋਕ ਸਭਾ ਚੋਣਾਂ ਵਿੱਚ ਭੁਗਤਣਾ ਪਵੇਗਾ ਅਤੇ ਭਾਜਪਾ ਨੂੰ 5 ਸੀਟਾਂ ਵੀ ਨਹੀਂ ਮਿਲਣਗੀਆਂ। ਕਾਂਗਰਸੀ ਸੰਸਦਾਂ ਦੀ ਭੁੱਖ ਹੜਤਾਲ ’ਤੇ ਬੈਠਣ ਨੂੰ ਲੈ ਕੇ ਉਹਨਾਂ ਕਿਹਾ ਕਿ ਕਾਂਗਰਸੀ ਪਾਰਟੀ ਵਲੋਂ ਆਪਣੇ ਚੋਣ ਮੈਨੀਫ਼ੈਸਟੋ ਵਿੱਚ ਖੇਤੀ ਕਾਨੂੰਨਾਂ ਦਾ ਵਾਅਦਾ ਕੀਤਾ ਗਿਆ ਸੀ ਅਤੇ ਹੁਣ ਕਾਂਗਰਸੀ ਕਿਸਾਨ ਹਿਤੈਸ਼ੀ ਹੋਣ ਦਾ ਢਕਵੰਜ਼ ਕਰ ਰਹੇ ਹਨ।

ਸ. ਢੀਂਡਸਾ ਨੇ ਆੜਤੀਆਂ ’ਤੇ ਇਨਕਮ ਟੈਕਸ ਵਿਭਾਗ ਵਲੋਂ ਛਾਪੇਮਾਰੀ ਨੂੰ ਰਾਜਨੀਤੀ ਤੋਂ ਪ੍ਰੇਰਿਤ ਦੱਸਦਿਆਂ ਕਿਹਾ ਕਿ ਕੇਂਦਰ ਸਰਕਾਰ ਵਲੋਂ ਕਿਸਾਨੀ ਸਘਰਸ਼ ਦੀ ਹਮਾਇਤ ਕੀਤੇ ਜਾਣ ਕਾਰਨ ਆੜਤੀਆਂ ਨੂੰ ਤੰਗ ਪ੍ਰੇਸ਼ਾਨ ਕੀਤਾ ਜਾ ਰਿਹਾ ਹੈ। ਕਿਸਾਨੀ ਸੰਘਰਸ਼ਾਂ ਨੂੰ ਮਿਲ ਰਹੇ ਫ਼ੰਡਾਂ ਦੀ ਜਾਂਚ ਕਰਵਾਉਣ ’ਤੇ ਵੀ ਪਰਮਿੰਦਰ ਢੀਂਡਸਾ ਨੇ ਇਤਰਾਜ਼ ਜਤਾਉਂਦਿਆਂ ਕਿਹਾ ਕਿ ਇਹ ਸੰਘਰਸ਼ ਲੋਕਾਂ ਦਾ ਸੰਘਰਸ਼ ਹੈ। ਜਿਸ ਵਿੱਚ ਹਰ ਵਰਗ ਪੈਸੇ ਦੇ ਕੇ ਯੋਗਦਾਨ ਪਾ ਰਿਹਾ ਹੈ। ਪੰਜਾਬ ਦੀ ਮੌਜੂਦਾ ਰਾਜਨੀਤਕ ਸਥਿਤੀ ਬਾਰੇ ਉਹਨਾਂ ਕਿਹਾ ਕਿ ਪੰਜਾਬ ਦੇ ਲੋਕ ਪੁਰਾਣੀਆਂ ਪਾਰਟੀਆਂ ਨੂੰ ਮੂੰਹ ਨਹੀਂ ਲਗਾਉਣਗੇ ਅਤੇ ਚੌਥੀ ਫ਼ਰੰਟ ਅੱਗੇ ਆਵੇਗਾ। ਉਹਨਾਂ ਕਾਂਗਰਸੀ ਲੀਡਰ ਜਸਵੀਰ ਡਿੰਪਾ ਵਲੋਂ ਮਹਿਲਾ ਪੱਤਰਕਾਰ ਨਾਲ ਕੀਤੀ ਬਦਸਲੂਕੀ ਦੀ ਵੀ ਨਿਖੇਧੀ ਕੀਤੀ।
Published by:Ashish Sharma
First published: