ਜੀਰਕਪੁਰ ਦੇ ਬਲਟਾਨਾ ਚੌਂਕੀ ਖੇਤਰ ਵਿਚ ਪੈਂਦੇ ਇਕ ਹੋਟਲ ਵਿਚੋਂ ਔਰਤ ਦੀ ਲਾਸ਼ ਮਿਲਣ ਨਾਲ ਸਨਸਨੀ ਫੈਲ ਗਈ। ਜਾਣਕਾਰੀ ਅਨੁਸਾਰ ਬਲਟਾਣਾ ਦੇ ਕਲਗੀਧਰ ਇਨਕਲੇਵ ਹੋਟਲ ਦੇ ਕਮਰਾ ਨੰਬਰ 101 ਵਿਚੋਂ ਔਰਤ ਦੀ ਪੱਖੇ ਨਾਲ ਲਟਕਦੀ ਲਾਸ਼ ਮਿਲੀ ਹੈ। ਮ੍ਰਿਤਕਾ ਦੀ ਪਛਾਣ ਪ੍ਰਿਅੰਕਾ ਚਤਰਭੁਜ ਠਾਕੁਰ ਰੋਡ ਮੁਜ਼ੱਫਰਪੁਰ ਵਜੋਂ ਹੋਈ। ਪੁਲਿਸ ਨੇ ਲਾਸ਼ ਨੂੰ ਕਬਜ਼ੇ ਵਿਚ ਲੈ ਕੇ ਪੋਸਟਮਾਰਟਮ ਲਈ ਡੇਰਾਬੱਸੀ ਹਸਪਤਾਲ ਭੇਜ ਦਿੱਤਾ ਹੈ। ਇਹ ਖੁਦਕੁਸ਼ੀ ਹੈ ਜਾਂ ਹੱਤਿਆ, ਇਸ ਬਾਰੇ ਪੁਲਿਸ ਜਾਂਚ ਕਰ ਰਹੀ ਹੈ।
ਬ੍ਰੇਕਿੰਗ ਖ਼ਬਰਾਂ ਪੰਜਾਬੀ \'ਚ ਸਭ ਤੋਂ ਪਹਿਲਾਂ News18 ਪੰਜਾਬੀ \'ਤੇ। ਤਾਜ਼ਾ ਖਬਰਾਂ, ਲਾਈਵ ਅਪਡੇਟ ਖ਼ਬਰਾਂ, ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ News18 ਪੰਜਾਬੀ \'ਤੇ।