ਭੁਪਿੰਦਰ ਸਿੰਘ
ਨਾਭਾ: ਨਾਭਾ ਬਲਾਕ ਦੇ ਪਿੰਡ ਛੀਟਾਂਵਾਲਾ ਵਿਖੇ ਉਦੋਂ ਸਨਸਨੀ ਫੈਲ ਗਈ ਜਦੋਂ 27 ਸ਼ਾਲਾ ਨੌਜਵਾਨ ਅਮਨਦੀਪ ਸਿੰਘ ਦੀ ਲਾਸ਼ ਖਤਾਨਾਂ ਵਿਚ ਮਿਲੀ। ਮ੍ਰਿਤਕ ਸੰਗਰੂਰ ਜ਼ਿਲ੍ਹੇ ਦੇ ਪਿੰਡ ਨੰਦਗਡ਼੍ਹ ਦਾ ਰਹਿਣ ਵਾਲਾ ਸੀ। ਜਾਣਕਾਰੀ ਮੁਤਾਬਿਕ ਮ੍ਰਿਤਕ ਨੌਜਵਾਨ ਕੱਲ੍ਹ ਆਪਣੇ ਘਰ ਤੋਂ ਖੇਤੀਬਾੜੀ ਦਵਾਈਆਂ ਵੇਚਣ ਸੰਬੰਧੀ ਘਰੋਂ ਗਿਆ ਪਰ ਵਾਪਸ ਨਹੀਂ ਪਰਤਿਆ ਅਤੇ ਅੱਜ ਉਸਦੀ ਲਾਸ਼ ਹੀ ਮਿਲੀ ਹੈ। ਪੁਲਿਸ ਵੱਲੋਂ ਲਾਸ਼ ਨੂੰ ਆਪਣੇ ਕਬਜ਼ੇ ਵਿਚ ਲੈ ਕੇ ਮੋਰਚਰੀ ਵਿਚ ਰੱਖ ਦਿੱਤੀ ਹੈ ਅਤੇ ਪਰਿਵਾਰਕ ਮੈਂਬਰਾਂ ਦੇ ਬਿਆਨਾਂ ਦੇ ਆਧਾਰ ਤੇ ਹੀ ਪੁਲਿਸ ਕਾਰਵਾਈ ਕਰੇਗੀ।
ਇਸ ਸੰਬੰਧੀ ਨਾਭਾ ਸਦਰ ਥਾਣਾ ਦੇ ਐਸਐਚਓ ਪ੍ਰਿਯਾਂਸ਼ੂ ਸਿੰਘ ਨੇ ਕਿਹਾ ਕਿ ਸਾਨੂੰ ਇਤਲਾਹ ਮਿਲੀ ਸੀ ਕਿ ਅਣਪਛਾਤੀ ਲਾਸ਼ ਖਤਾਨਾਂ ਵਿੱਚ ਪਈ ਹੈ ਅਤੇ ਜਦੋਂ ਅਸੀਂ ਮੌਕੇ ਤੇ ਪਹੁੰਚੇ ਅਤੇ ਪਹਿਚਾਣ ਹੋਈ ਕੀ ਇਹ ਨੌਜਵਾਨ ਸੰਗਰੂਰ ਜ਼ਿਲ੍ਹੇ ਦੇ ਪਿੰਡ ਨੰਦਗਡ਼੍ਹ ਦਾ ਰਹਿਣ ਵਾਲਾ ਹੈ। ਜਿਸ ਤੋਂ ਬਾਅਦ ਪਰਿਵਾਰ ਵਾਲਿਆਂ ਨੂੰ ਸੂਚਿਤ ਕੀਤਾ ਗਿਆ। ਉਨ੍ਹਾਂ ਨੇ ਕਿਹਾ ਕਿ ਉਸ ਦੇ ਸਰੀਰ ਤੇ ਚੋਟ ਦੇ ਕਿਸੇ ਵੀ ਤਰ੍ਹਾਂ ਦੇ ਨਿਸ਼ਾਨ ਨਹੀਂ ਸਨ ਅਸੀਂ ਲਾਸ਼ ਨੂੰ ਮੋਰਚਰੀ ਵਿਚ ਰਖਵਾ ਦਿੱਤਾ ਅਤੇ ਪੋਸਟਮਾਰਟਮ ਤੋਂ ਬਾਅਦ ਹੀ ਪਤਾ ਲੱਗੇਗਾ ਕਿ ਇਸ ਦੀ ਮੌਤ ਕਿਵੇਂ ਹੋਈ ਹੈ।
ਬ੍ਰੇਕਿੰਗ ਖ਼ਬਰਾਂ ਪੰਜਾਬੀ \'ਚ ਸਭ ਤੋਂ ਪਹਿਲਾਂ News18 ਪੰਜਾਬੀ \'ਤੇ। ਤਾਜ਼ਾ ਖਬਰਾਂ, ਲਾਈਵ ਅਪਡੇਟ ਖ਼ਬਰਾਂ, ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ News18 ਪੰਜਾਬੀ \'ਤੇ।