ਨਾਭਾ ਦੇ ਰੋਹਟੀ ਪੁਲ ਦੇ ਨਜ਼ਦੀਕ ਉਦੋਂ ਸਨਸਨੀ ਫੈਲ ਗਈ ਜਦੋਂ ਖੇਤਾਂ ਵਿੱਚ ਅਣਪਛਾਤੇ ਨੌਜਵਾਨ ਦੀ ਲਾਸ਼ ਮਿਲੀ। ਇਸ ਮੌਕੇ ਤੇ ਪੁਲਿਸ ਨੇ ਲਾਸ਼ ਨੂੰ ਆਪਣੇ ਕਬਜ਼ੇ ਵਿਚ ਲੈ ਲਿਆ ਪਰ ਇਸ ਲਾਸ਼ ਦੀ ਅਜੇ ਤਕ ਸ਼ਨਾਖਤ ਨਹੀਂ ਹੋ ਸਕੀ। ਲਾਸ਼ ਨੂੰ ਨਾਭਾ ਦੇ ਸਰਕਾਰੀ ਹਸਪਤਾਲ ਦੀ ਮੋਰਚਰੀ ਵਿਚ ਰੱਖ ਦਿੱਤਾ ਗਿਆ ਹੈ।
ਨੌਜਵਾਨ ਮ੍ਰਿਤਕ ਦੇ ਮੂੰਹ ਵਿੱਚੋਂ ਖੂਨ ਨਿਕਲ ਰਿਹਾ ਸੀ। ਮੌਕੇ ਤੇ ਜਦੋਂ ਪੁਲਿਸ ਨੂੰ ਪਤਾ ਲੱਗਿਆ ਤਾਂ ਪੁਲਿਸ ਪਾਰਟੀ ਨੇ ਲਾਸ਼ ਨੂੰ ਆਪਣੇ ਕਬਜ਼ੇ ਵਿੱਚ ਲੈ ਕੇ ਨਾਭਾ ਦੇ ਸਰਕਾਰੀ ਹਸਪਤਾਲ ਵਿਚ ਰੱਖ ਦਿੱਤੀ ਹੈ।
ਪੁਲੀਸ ਵੱਲੋਂ ਡੂੰਘਾਈ ਨਾਲ ਤਫਤੀਸ਼ ਕੀਤੀ ਜਾ ਰਹੀ ਹੈ ਕਿ ਇਸ ਨੌਜਵਾਨ ਦੀ ਲਾਸ਼ ਇੱਥੇ ਕਿਵੇਂ ਆਈ ਪੁਲੀਸ ਵੱਲੋਂ ਵੱਖ ਵੱਖ ਐਂਗਲਾਂ ਤੋਂ ਤਫਤੀਸ਼ ਕੀਤੀ ਜਾ ਰਹੀ। ਇਸ ਮੌਕੇ ਤੇ ਸਦਰ ਨਾਭਾ ਦੇ ਐੱਸਐੱਚਓ ਗਗਨਦੀਪ ਸਿੰਘ ਨੇ ਦੱਸਿਆ ਕਿ ਇਹ ਜੋ ਨੌਜਵਾਨ ਦੀ ਲਾਸ਼ ਮਿਲੀ ਹੈ। ਇਸ ਦੀ ਅਜੇ ਤਕ ਸ਼ਨਾਖਤ ਨਹੀਂ ਹੋਈ । ਅਸੀਂ ਪਤਾ ਲਗਾ ਰਿਹਾ ਹਾਂ ਕਿ ਇਸ ਨੂੰ ਕਿਸੇ ਅਣਪਛਾਤੇ ਵਾਹਨ ਵੱਲੋਂ ਫੇਟ ਮਾਰੀ ਐ ਜਾਂ ਕੋਈ ਹੋਰ ਕਾਰਨ ਹੋ ਸਕਦਾ ਹੈ ਇਸ ਦੀ ਅਸੀਂ ਡੂੰਘਾਈ ਨਾਲ ਜਾਂਚ ਕਰ ਰਹੀ ਹੈ ਪਰ ਇਸ ਕੋਲੋਂ ਅਜੇ ਤੱਕ ਕਿਸੇ ਵੀ ਤਰ੍ਹਾਂ ਦਾ ਪਹਿਚਾਣ ਪੱਤਰ ਨਹੀਂ ਮਿਲਿਆ ।
ਸਦਰ ਨਾਭਾ ਦੇ ਐੱਸਐੱਚਓ ਗਗਨਦੀਪ ਸਿੰਘ ਨੇ ਮ੍ਰਿਤਕ ਦੀ ਲਾਸ਼ ਨੂੰ ਅਸੀਂ ਕਬਜ਼ੇ ਵਿਚ ਲੈ ਕੇ ਨਾਭਾ ਦੇ ਸਰਕਾਰੀ ਹਸਪਤਾਲ ਦੀ ਮੋਰਚਰੀ ਵਿਚ ਰੱਖ ਦਿੱਤੀ ਹੈ ਅਤੇ ਪੁਲਿਸ ਤਫਤੀਸ਼ ਕਰ ਰਹੀ ਹੈ। ਇਸ ਨੌਜਵਾਨ ਦੀ ਮੌਤ ਕਿਵੇਂ ਹੋਈ।
Published by:Sukhwinder Singh
First published:
ਬ੍ਰੇਕਿੰਗ ਖ਼ਬਰਾਂ ਪੰਜਾਬੀ \'ਚ ਸਭ ਤੋਂ ਪਹਿਲਾਂ News18 ਪੰਜਾਬੀ \'ਤੇ। ਤਾਜ਼ਾ ਖਬਰਾਂ, ਲਾਈਵ ਅਪਡੇਟ ਖ਼ਬਰਾਂ, ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ News18 ਪੰਜਾਬੀ \'ਤੇ।