ਪੰਜਾਬ ਵਿਧਾਨਸਭਾ ਬਜਟ ਇਜਲਾਸ ਫਰਵਰੀ ਮਹੀਨੇ ਦੇ ਅੰਤ ਵਿੱਚ ਹੋਣ ਦੀ ਸੰਭਾਵਨਾ ਹੈ । ਪਰ ਇਸ ਵਾਰ ਵੀ ਪੰਜਾਬ ਵਿਧਾਨ ਸਭਾ ਦਾ ਇਜਲਾਸ ਪੇਪਰ ਰਹਿਤ ਨਹੀਂ ਹੋਵੇਗਾ।ਕਿਉਂਕਿ ਪੇਪਰਲੈਸ ਇਜਲਾਸ ਦੇ ਲਈ ਲੈਪਟਾਪ ਅਤੇ ਹੋਰ ਸਾਮਾਨ ਅਜੇ ਤੱਕ ਪੰਜਾਬ ਵਿਧਾਨ ਸਭਾ ਵਿੱਚ ਨਹੀਂ ਪਹੁੰਚਾਇਆ ਗਿਆ ਹੈ। ਲੈਪਟਾਪ ਅਤੇ ਹੋਰ ਸਮਾਨ ਦੇ ਆਉਣ ਤੋਂ ਬਾਅਦ ਇਨ੍ਹਾਂ ਨੂੰ ਫਿੱਟ ਕਰਨ ਲਈ ਦੋ ਮਹੀਨਿਆਂ ਦਾ ਸਮਾਂ ਲੱਗੇਗਾ, ਜਿਸ ਦੌਰਾਨ ਇਸ ਸਮਾਨ ਦੀ ਟੈਸਟਿੰਗ ਵੀ ਹੋਵੇਗੀ। ਦਰਅਸਲ ਇਹ ਦੇਰੀ ਉਸ ਕੰਪਨੀ ਦੇ ਵੱਲੋਂ ਕੀਤੀ ਜਾ ਰਹੀ ਹੈ ਜਿਸ ਨੂੰ ਵਿਧਾਨ ਸਭਾ ਦੇ ਵਿੱਚ ਲੈਪਟਾਪ ਅਤੇ ਹੋਰ ਸਮਾਨ ਫਿੱਟ ਕਰਨ ਦਾ ਠੇਕਾ ਦਿੱਤਾ ਗਿਆ ਸੀ। ਦੂਜੇ ਪਾਸੇ ਹਰਿਆਣਾ ਵਿਧਾਨ ਸਭਾ ਦਾ ਇਸ ਵਾਰ ਦਾ ਬਜਟ ਸੈਸ਼ਨ ਪੇਪਰ ਰਹਿਤ ਹੋਵੇਗਾ ਕਿਉਂਕਿ ਵਿਧਾਨ ਸਭਾ ਵਿੱਚ ਲੈਪਟਾਪ ਅਤੇ ਹੋਰ ਸਮਾਨ ਲਗਹਾ ਦਿੱਤਾ ਗਿਆ ਹੈ।
ਪੰਜਾਬ ਵਿਧਾਨ ਸਭਾ ਨੂੰ ਪੇਪਰ ਰਹਿਤ ਬਣਾਉਣ ਦੀ ਪ੍ਰਕਿ ਰਿਆ ਸਾਲ 2017 ਤੋਂ ਪਹਿਲਾਂ ਕੈਪਟਨ ਅਮਰਿੰਦਰ ਸਿੰਘ ਸਰਕਾਰ ਦੇ ਸਮੇਂ ਤੋਂ ਸ਼ੁਰੂ ਕਰ ਦਿੱਤੀ ਗਈ ਸੀ। ਹਾਲਾਂਕਿ ਕੇਂਦਰ ਸਰਕਾਰ ਨੂੰ ਲੈਪਟਾਪ ਅਤੇ ਹੋਰ ਸਾਮਾਨ ਲਗਾਉਣ ਦੇ ਲਈ ਬਜਟ ਦੀ ਸੂਚੀ ਭੇਜ ਦਿੱਤੀ ਗਈ ਸੀ। ਇਸ ਵਾਰ ਪੰਜਾਬ ਵਿਧਾਨ ਸਭਾ ਦਾ ਬਜਟ ਇਜਲਾਸ ਫਰਵਰੀ ਦੇ ਆਖਰ ਵਿੱਚ ਹੋਣ ਦੀ ਸੰਭਾਵਨਾ ਹੈ ਪਰ ਫਿਰ ਬਜਟ ਸੈਸ਼ਨ ਪੇਪਰ ਰਹਿਤ ਹੋਵੇਗਾ, ਇਸ ਦੀ ਉਮੀਦ ਨਹੀਂ ਹੈ। ਹਾਲਾਂਕਿ ਪੰਜਾਬ ਸਰਕਾਰ ਨੇ ਹਾਲ ਹੀ ਦੇ ਵਿੱਚ ਐਲਾਨ ਕੀਤਾ ਸੀ ਕਿ ਪੰਜਾਬ ਸਰਕਾਰ ਜਲਦੀ ਹੀ ਵਿਧਾਨ ਸਭਾ ਨੂੰ ਪੇਪਰ ਰਹਿਤ ਕਰੇਗੀ।ਇਸ ਵਿੱਚ ਮਹੱਤਵਪੂਰਨ ਗੱਲ ਇਹ ਹੈ ਕਿ ਕੇਂਦਰ ਸਰਕਾਰ ਦੀ ਯੋਜਨਾ ਤਹਿਤ ਦੇਸ਼ ਭਰ ਦੀਆਂ ਸਾਰੀਆਂ ਵਿਧਾਨ ਸਭਾਵਾਂ ਨੂੰ ਰਾਸ਼ਟਰੀ ਈ-ਵਿਧਾਨ ਐਪਲੀਕੇਸ਼ਨ ਰਾਹੀਂ ਪੇਪਰ ਰਹਿਤ ਬਣਾਇਆ ਜਾਵੇਗਾ ।
ਜ਼ਿਕਰਯੋਗ ਹੈ ਕਿ ਕੇਂਦਰ ਸਰਕਾਰ ਦੇ ਵੱਲੋਂ ਇਸ ਪ੍ਰਾਜੈਕਟ ਲਈ ਕੁੱਲ 739 ਕਰੋੜ ਰੁਪਏ ਦਾ ਫੰਡ ਰੱਖਿਆ ਗਿਆ ਹੈ। ਇਸ ਤਹਿਤ ਡਿਜੀਟਲ ਉਪਕਰਨ ਅਤੇ ਹੋਰ ਸਮੱਗਰੀ ਕੇਂਦਰੀ ਏਜੰਸੀਆਂ ਵੱਲੋਂ ਹੀ ਸਬੰਧਤ ਅਸੈਂਬਲੀਆਂ ਨੂੰ ਮੁਹੱਈਆ ਕਰਵਾਈ ਜਾਣੀ ਹੈ। ਹਾਲ ਹੀ ਵਿੱਚ ਮੁੱਖ ਮੰਤਰੀ ਭਗਵੰਤ ਮਾਨ ਨੇ ਐਲਾਨ ਕੀਤਾ ਸੀ ਕਿ ਪੰਜਾਬ ਵਿਧਾਨ ਸਭਾ ਦਾ ਦੂਜਾ ਬਜਟ ਸੈਸ਼ਨ ਪੂਰੀ ਤਰ੍ਹਾਂ ਕਾਗਜ਼ ਰਹਿਤ ਹੋਵੇਗਾ। ਇਸ ਨਾਲ ਸਰਕਾਰੀ ਖਜ਼ਾਨੇ ਨੂੰ ਕਰੀਬ 21 ਲੱਖ ਰੁਪਏ ਦੀ ਬਚਤ ਹੋਵੇਗੀ ਅਤੇ 34 ਟਨ ਕਾਗਜ਼ ਦੀ ਬਚਤ ਹੋਵੇਗੀ ਜਿਸ ਲਈ 834 ਦਰੱਖ਼ਤਾਂ ਦੀ ਕੱਟਾਈ ਹੋਣੀ ਸੀ।
ਬ੍ਰੇਕਿੰਗ ਖ਼ਬਰਾਂ ਪੰਜਾਬੀ \'ਚ ਸਭ ਤੋਂ ਪਹਿਲਾਂ News18 ਪੰਜਾਬੀ \'ਤੇ। ਤਾਜ਼ਾ ਖਬਰਾਂ, ਲਾਈਵ ਅਪਡੇਟ ਖ਼ਬਰਾਂ, ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ News18 ਪੰਜਾਬੀ \'ਤੇ।