ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਪਤਨੀ ਤੇ ਸੰਸਦ ਮੈਂਬਰ ਪ੍ਰਨੀਤ ਕੌਰ ਦਾ ਅੱਜ ਜਨਮ ਦਿਨ ਹੈ। ਇਸ ਮੌਕੇ ਕੈਪਟਨ ਨੇ ਉਨ੍ਹਾਂ ਨੂੰ ਜਨਮ ਦਿਨ ਦੀਆਂ ਮੁਬਾਰਕ ਦਿੱਤੀਆਂ ਹਨ। ਉਨ੍ਹਾਂ ਨੇ ਇਸ ਸਬੰਧੀ ਟਵੀਟ ਉਤੇ ਇਕ ਤਸਵੀਰ ਸਾਂਝੀ ਕੀਤੀ ਹੈ।
ਉਨ੍ਹਾਂ ਨੇ ਤਸਵੀਰ ਸਾਂਝੀ ਕਰਦੇ ਹੋਏ ਲਿਖਿਆ ਹੈ-ਪ੍ਰਨੀਤ ਨੂੰ ਜਨਮ ਦਿਨ ਦੀਆਂ ਬਹੁਤ ਬਹੁਤ ਮੁਬਾਰਕਾਂ। ਵਾਹਿਗੁਰੂ ਜੀ ਤੁਹਾਨੂੰ ਹਮੇਸ਼ਾ ਚੰਗੀ ਸਿਹਤ, ਖੁਸ਼ੀਆਂ ਬਖਸ਼ਣ ਅਤੇ ਲੋਕਾਂ ਦੀ ਸੇਵਾ ਕਰਦੇ ਰਹਿਣ ਦਾ ਬਲ ਬਖਸ਼ਣ।
Wishing a very happy birthday to Preneet.
May Waheguru Ji always bless you with good health, happiness and give you strength to keep serving the people.@preneet_kaur pic.twitter.com/4ndligrHYq
— Capt.Amarinder Singh (@capt_amarinder) October 3, 2022
ਦੱਸ ਦਈਏ ਕਿ ਪ੍ਰਨੀਤ ਕੌਰ ਕਾਂਗਰਸ ਤੋਂ ਐਮਪੀ ਹਨ, ਜਦੋਂ ਕਿ ਕੈਪਟਨ ਨੇ ਕੁਝ ਮਹੀਨੇ ਪਹਿਲਾਂ ਕਾਂਗਰਸ ਤੋਂ ਅਸਤੀਫਾ ਦੇ ਕੇ ਆਪਣੀ ਪਾਰਟੀ ਬਣਾਈ ਸੀ, ਜਿਸ ਨੂੰ ਹੁਣ ਭਾਜਪਾ ਵਿਚ ਜਜ਼ਬ ਕਰਕੇ ਉਹ ਭਾਗਵਾ ਧਿਰ ਦਾ ਹਿੱਸਾ ਬਣ ਗਏ ਹਨ।
ਬ੍ਰੇਕਿੰਗ ਖ਼ਬਰਾਂ ਪੰਜਾਬੀ \'ਚ ਸਭ ਤੋਂ ਪਹਿਲਾਂ News18 ਪੰਜਾਬੀ \'ਤੇ। ਤਾਜ਼ਾ ਖਬਰਾਂ, ਲਾਈਵ ਅਪਡੇਟ ਖ਼ਬਰਾਂ, ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ News18 ਪੰਜਾਬੀ \'ਤੇ।
Tags: Captain, Captain Amarinder Singh, Parneet