Home /News /punjab /

ਕੈਪਟਨ ਨੇ ਭਾਜਪਾ 'ਚ ਸ਼ਾਮਲ ਹੋਏ ਕਾਂਗਰਸੀ ਆਗੂਆਂ ਨੂੰ ਦਿੱਤੀ 'ਸ਼ਾਬਾਸ਼', ਕਿਹਾ-ਸਹੀ ਫੈਸਲਾ

ਕੈਪਟਨ ਨੇ ਭਾਜਪਾ 'ਚ ਸ਼ਾਮਲ ਹੋਏ ਕਾਂਗਰਸੀ ਆਗੂਆਂ ਨੂੰ ਦਿੱਤੀ 'ਸ਼ਾਬਾਸ਼', ਕਿਹਾ-ਸਹੀ ਫੈਸਲਾ

(ਫਾਇਲ ਫੋਟੋ)

(ਫਾਇਲ ਫੋਟੋ)

  • Share this:

ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਬਲਬੀਰ ਸਿੰਘ ਸਿੱਧੂ, ਗੁਰਪ੍ਰੀਤ ਸਿੰਘ ਕਾਂਗੜ, ਡਾ: ਰਾਜ ਕੁਮਾਰ ਵੇਰਕਾ, ਸੁੰਦਰ ਸ਼ਾਮ ਅਰੋੜਾ ਅਤੇ ਕੇਵਲ ਸਿੰਘ ਢਿੱਲੋਂ ਨੂੰ ਭਾਜਪਾ ਵਿਚ ਸ਼ਾਮਲ ਹੋਣ ਉਤੇ ਸ਼ੁਭਕਾਮਨਾਵਾਂ ਦਿੱਤੀਆਂ ਹਨ।

ਉਨ੍ਹਾਂ ਇਹ ਵੀ ਆਖਿਆ ਹੈ ਕਿ ਇਨ੍ਹਾਂ ਆਗੂਆਂ ਨੇ ਸਹੀ ਦਿਸ਼ਾ ਵੱਲ ਕਦਮ ਪੁੱਟਿਆ ਹੈ। ਉਨ੍ਹਾਂ ਨੇ ਇਸ ਸਬੰਧੀ ਟਵੀਟ ਕੀਤਾ ਹੈ ਤੇ ਲਿਖਿਆ ਹੈ-'ਬਲਬੀਰ ਸਿੰਘ ਸਿੱਧੂ, ਗੁਰਪ੍ਰੀਤ ਸਿੰਘ ਕਾਂਗੜ, ਡਾ: ਰਾਜ ਕੁਮਾਰ ਵੇਰਕਾ, ਸੁੰਦਰ ਸ਼ਾਮ ਅਰੋੜਾ ਅਤੇ ਕੇਵਲ ਸਿੰਘ ਢਿੱਲੋਂ ਨੂੰ ਸਹੀ ਦਿਸ਼ਾ ਵੱਲ ਕਦਮ ਪੁੱਟਣ ਅਤੇ ਅੱਜ BJP4India ਵਿੱਚ ਸ਼ਾਮਲ ਹੋਣ ਲਈ ਮੇਰੀਆਂ ਸ਼ੁਭਕਾਮਨਾਵਾਂ।

ਦੱਸ ਦਈਏ ਕਿ ਪੰਜਾਬ ਦੇ ਚਾਰ ਸਾਬਕਾ ਕਾਂਗਰਸੀ ਮੰਤਰੀਆਂ, ਸਾਬਕਾ ਵਿਧਾਇਕਾਂ ਅਤੇ ਅਕਾਲੀ ਦਲ ਦੇ ਦੋ ਸਾਬਕਾ ਵਿਧਾਇਕਾਂ ਨੇ ਭਾਜਪਾ ਵਿੱਚ ਇਕੱਠਿਆਂ ਸ਼ਮੂਲੀਅਤ ਕਰਕੇ ਸੂਬੇ ਵਿੱਚ ਇੱਕ ਦਿਨ ’ਚ ਹੋਣ ਵਾਲੀ ਸਭ ਤੋਂ ਵੱਡੀ ਦਲਬਦਲੀ ਕੀਤੀ ਹੈ।

ਭਾਜਪਾ ਵਿਚ ਸ਼ਾਮਲ ਹੋਣ ਵਾਲੇ ਕਈ ਕਾਂਗਰਸ ਆਗੂ ਪਿਛਲੀ ਕਾਂਗਰਸ ਸਰਕਾਰ ਦੇ ਕਾਰਜਕਾਲ ਦੌਰਾਨ ਭ੍ਰਿਸ਼ਟਾਚਾਰ ਦੇ ਦੋਸ਼ਾਂ ਵਿਚ ਵੀ ਘਿਰੇ ਰਹੇ ਹਨ। ‘ਆਪ’ ਦੇ ਮੁੱਖ ਬੁਲਾਰੇ ਮਲਵਿੰਦਰ ਸਿੰਘ ਕੰਗ ਨੇ ਕਿਹਾ ਕਿ ਭਾਜਪਾ ਵਿੱਚ ਸ਼ਾਮਲ ਹੋਏ ਕਾਂਗਰਸ ਦੇ ਸਾਬਕਾ ਮੰਤਰੀ ਬਲਬੀਰ ਸਿੰਘ ਸਿੱਧੂ, ਗੁਰਪ੍ਰੀਤ ਸਿੰਘ ਕਾਂਗੜ, ਸ਼ਾਮ ਸੁੰਦਰ ਅਰੋੜਾ, ਰਾਜ ਕੁਮਾਰ ਵੇਰਕਾ ਅਤੇ ਵਿਧਾਇਕ ਕੇਵਲ ਸਿੰਘ ਢਿੱਲੋਂ ਕਾਂਗਰਸ ਸਰਕਾਰ ਦੇ ਕਾਰਜਕਾਲ ਦੌਰਾਨ ਭ੍ਰਿਸ਼ਟਾਚਾਰ ਦੇ ਦੋਸ਼ਾਂ ਵਿਚ ਘਿਰੇ ਰਹੇ ਹਨ।

‘ਆਪ’ ਦੇ ਬੁਲਾਰੇ ਨੇ ਕਿਹਾ ਕਿ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਆਪਣੇ ਰਾਜ ਦੌਰਾਨ ਕਈ ਭ੍ਰਿਸ਼ਟ ਮੰਤਰੀਆਂ ਦੀਆਂ ਫਾਈਲਾਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਹਵਾਲੇ ਕਰਨ ਦਾ ਦਾਅਵਾ ਕਰ ਰਹੇ ਸਨ, ਪਰ ਉਹ ਫਾਈਲਾਂ ਰਾਹ ਵਿੱਚ ਹੀ ਰੁਕ ਗਈਆਂ ਹਨ।

ਉਨ੍ਹਾਂ ਕਿਹਾ ਕਿ ਕਾਂਗਰਸੀ ਆਗੂਆਂ ਦੇ ਭਾਜਪਾ ਵਿੱਚ ਸ਼ਾਮਲ ਹੋਣ ਪਿੱਛੇ ਕੈਪਟਨ ਅਮਰਿੰਦਰ ਸਿੰਘ ਵੀ ਹੋ ਸਕਦੇ ਹਨ ਜਿਨ੍ਹਾਂ ਸ਼ਾਇਦ ਭ੍ਰਿਸ਼ਟ ਮੰਤਰੀਆਂ ਦੀਆਂ ਫਾਈਲਾਂ ਪੰਜਾਬ ਸਰਕਾਰ ਨੂੰ ਦੇਣ ਦੀ ਥਾਂ ਭਾਜਪਾ ਨੂੰ ਦੇ ਦਿੱਤੀਆਂ ਹੋਣਗੀਆਂ। ‘ਆਪ’ ਦੇ ਬੁਲਾਰੇ ਨੇ ਭਾਜਪਾ ਨੂੰ ਘੇਰਦਿਆਂ ਕਿਹਾ ਕਿ ਭਾਜਪਾ ਦੇਸ਼ ਵਿੱਚ ਆਪਣੀ ਵਿਚਾਰਧਾਰਾ ਦੇ ਪ੍ਰਚਾਰ ਦਾ ਦਾਅਵਾ ਕਰਦੀ ਹੈ ਪਰ ਭਾਜਪਾ ਨੂੰ ਪੰਜਾਬ ਵਿੱਚ ਕਾਂਗਰਸੀਆਂ ਤੋਂ ਇਲਾਵਾ ਹੋਰ ਕੋਈ ਆਗੂ ਪਾਰਟੀ ਵਿੱਚ ਸ਼ਾਮਲ ਕਰਵਾਉਣ ਲਈ ਨਹੀਂ ਮਿਲਿਆ ਹੈ।

Published by:Gurwinder Singh
First published:

Tags: Captain, Captain Amarinder Singh, Punjab BJP, Punjab congess