ਆਪਣੀ ਹਉਮੈ ਤਿਆਗ ਕੇ ਤਿੰਨ ਖੇਤੀ ਕਾਨੂੰਨ ਰੱਦ ਕਰਨ ਦੀ ਕਿਸਾਨਾਂ ਦੀ ਮੰਗ ਮੰਨੇ ਕੇਂਦਰ : ਸੁਖਬੀਰ ਸਿੰਘ ਬਾਦਲ

News18 Punjabi | News18 Punjab
Updated: January 23, 2021, 6:17 PM IST
share image
ਆਪਣੀ ਹਉਮੈ ਤਿਆਗ ਕੇ ਤਿੰਨ ਖੇਤੀ ਕਾਨੂੰਨ ਰੱਦ ਕਰਨ ਦੀ ਕਿਸਾਨਾਂ ਦੀ ਮੰਗ ਮੰਨੇ ਕੇਂਦਰ : ਸੁਖਬੀਰ ਸਿੰਘ ਬਾਦਲ
ਆਪਣੀ ਹਉਮੈ ਤਿਆਗ ਕੇ ਤਿੰਨ ਖੇਤੀ ਕਾਨੂੰਨ ਰੱਦ ਕਰਨ ਦੀ ਕਿਸਾਨਾਂ ਦੀ ਮੰਗ ਮੰਨੇ ਕੇਂਦਰ : ਸੁਖਬੀਰ ਸਿੰਘ ਬਾਦਲ (file photo)

ਮਨਜਿੰਦਰ ਸਿੰਘ ਸਿਰਸਾ ਖਿਲਾਫ ਝੂਠਾ ਕੇਸ ਦਰਜ ਕਰਨ ਦੀ ਜ਼ੋਰਦਾਰ ਨਿਖੇਧੀ, ਪੰਜਾਬ ਦੇ ਮੁੱਖ ਮੰਤਰੀ ਨੂੰ ਆਖਿਆ ਕਿ ਉਹ ਕੀਤੇ ਐਲਾਨ ਪੂਰੇ ਵੀ ਕਰਨ

  • Share this:
  • Facebook share img
  • Twitter share img
  • Linkedin share img
ਫਿਰੋਜ਼ਪੁਰ : ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸਰਦਾਰ ਸੁਖਬੀਰ ਸਿੰਘ ਬਾਦਲ ਨੇ ਅੱਜ ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਨੂੰ ਆਖਿਆ ਕਿ ਉਹ ਆਪਣੀ ਹਉਮੈ ਤਿਆਗ ਕੇ ਤਿੰਨ ਵਿਵਾਦਗ੍ਰਸਤ ਖੇਤੀ ਕਾਨੂੰਨ ਰੱਦ ਕਰਨ ਬਾਰੇ ਕਿਸਾਨਾਂ ਦੀ ਮੰਗ ਪ੍ਰਵਾਨ ਕਰੇ।

ਇਥੇ ਨਗਰ ਕੌਂਸਲ ਚੋਣਾਂ ਲਈ ਫਿਰੋਜ਼ਪੁਰ ਦਿਹਾਤੀ ਹਲਕੇ ਵਿਚ ਪੈਂਦੇ ਤਲਵੰਡੀ ਭਾਈ, ਮਮਦੋਟ ਅਤੇ ਮੁਦਕੀ ਦਾ ਦੌਰਾ ਕਰਨ ਮਗਰੋਂ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸ੍ਰੀ ਬਾਦਲ ਨੇ ਕਿਹਾ ਕਿ ਇਹ ਬਹੁਤ ਹੀ ਸ਼ਰਮਨਾਕ ਗੱਲ ਹੈ ਕਿ ਕੇਂਦਰ ਸਰਕਾਰ ਆਪਣੇ ਸਟੈਂਡ ‘ਤੇ ਅੜੀ ਹੋਈ ਹੈ ਅਤੇ ਕਿਸਾਨਾਂ ਦੀ ਮੰਗ ਅਨੁਸਾਰ ਤਿੰਨ ਵਿਵਾਦਗ੍ਰਸਤ ਖੇਤੀ ਕਾਨੂੰਨ ਰੱਦ ਕਰਨ ਲਈ ਤਿਆਰ ਨਹੀਂ ਹੈ। ਉਹਨਾਂ ਕਿਹਾ ਕਿ ਦੇਸ਼ ਭਰ ਦੇ ਕਿਸਾਨ ਇਹ ਨਫਰਤ ਭਰੇ ਕਾਨੂੰਨ ਰੱਦ ਕਰਵਾਉਣ ਲਈ ਇਕਜੁੱਟ ਹਨ ਕਿਉਂਕਿ ਇਹ ਕਿਸਾਨਾਂ ਦੀਆਂ ਭਵਿੱਖੀ ਪੀੜੀਆਂ ਤਬਾਹ ਕਰ ਦੇਣਗੇ। ਉਹਨਾਂ ਕਿਹਾ ਕਿ ਸਾਰੀ ਦੁਨੀਆਂ ਵੇਖ ਰਹੀ ਹੈ ਕਿ ਦੇਸ਼ ਦੇ ਕਿਸਾਨ ਕੌਮੀ ਰਾਜਧਾਨੀ ਦੇ ਬਾਰਡਰਾਂ ’ਤੇ ਸ਼ਾਂਤੀਪੂਰਨ ਢੰਗ ਨਾਲ ਰੋਸ ਪ੍ਰਦਰਸ਼ਨ ਕਰ ਰਹੇ ਹਨ ਉਹਨਾਂ ਕਾਨੂੰਨਾਂ ਨੂੰ ਰੱਦ ਕਰਨ ਦੀ ਮੰਗ ਕਰ ਰਹੇ ਹਨ ਜਿਹਨਾਂ ਬਾਰੇ ਕੇਂਦਰ ਦਾ ਦਾਅਵਾ ਹੈ ਕਿ ਇਹ ਕਿਸਾਨਾਂ ਲਈ ਲਾਹੇਵੰਦ ਹਨ ਜਦਕਿ ਕਿਸਾਨ ਆਖ ਰਹੇ ਹਨ ਕਿ ਅਸੀਂ ਤਾਂ ਇਹ ਕਾਨੂੰਨ ਬਣਾਉਣ ਦੀ ਮੰਗ ਹੀ ਨਹੀਂ ਕੀਤੀ।

ਅਕਾਲੀ ਦਲ ਦੇ ਪ੍ਰਧਾਨ ਨੇ ਦਿੱਲੀ ਸਿੱਖ ਗੁਰਦੁਆਰ ਪ੍ਰਬੰਧਕ ਕਮੇਟੀ ਦੇ ਪ੍ਰਧਾਲ ਸਰਦਾਰ ਮਨÎਜਿੰਦਰ ਸਿੰਘ ਸਿਰਸਾ ਖਿਲਾਫ ਝੂਠਾ ਕੇਸ ਦਰਜ ਕਰਨ ਦੀ ਵੀ ਨਿਖੇਧੀ ਕੀਤੀ ਤੇ ਕਿਹਾ ਕਿ ਜੋ ਕੋਈ ਵੀ ਕਿਸਾਨਾਂ ਦੀ ਹਮਾਇਤ ਕਰ ਰਿਹਾ ਹੈ, ਕੇਂਦਰ ਸਰਕਾਰ ਉਹਨਾਂ ਪ੍ਰਤੀ ਬਦਲਾਖੋਰੀ ਦੀ ਰਾਜਨੀਤੀ ਕਰ ਰਹੀ ਹੈ। ਉਹਨਾਂ ਕਿਹਾ ਕਿ ਸ੍ਰੀ ਸਿਰਸਾ ਕਿਸਾਨਾਂ ਨੂੰ ਪਹਿਲੇ ਦਿਨ ਤੋਂ ਲੰਗਰ ਛਕਾ ਰਹੇ ਹਨ ਅਤੇ ਇਸ ਸੰਕਟ ਦੀ ਘੜੀ ਵਿਚ ਕਿਸਾਨਾਂ ਦੇ ਨਾਲ ਡਟੇ ਹੋਏ ਹਨ ਤੇ ਇਹੀ ਕਾਰਨ ਹੈ ਕਿ ਉਹਨਾਂ ਨੂੰ ਝੂੁਠੇ ਕੇਸਾਂ ਵਿਚ ਫਸਾਇਆ ਜਾ ਰਿਹਾ ਹੈ।
ਸ੍ਰੀ ਬਾਦਲ ਨੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਆਖਿਆ ਕਿ ਉਹ ਆਪਣੇ ਕੀਤੇ ਹੋਏ ਐਲਾਨਾਂ ਨੂੰ ਅਮਲੀ ਜਾਮਾ ਵੀ ਪਹਿਨਾਉਣ। ਉਹਨਾਂ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਨੇ ਅੱਜ ਤੱਕ ਆਪਣਾ ਇਕ ਵੀ ਵਾਅਦਾ ਪੂਰਾ ਨਹੀਂ ਕੀਤਾ ਤੇ ਐਲਾਨਾਂ ਨੂੰ ਕਦੇ ਅਮਲੀ ਜਾਮਾ ਨਹੀਂ ਪਹਿਨਾਇਆ। ਉਹਨਾਂ ਕਿਹਾ ਕਿ ਐਲਾਨ ਕਰਨਾ ਵੱਖਰੀ ਗੱਲ ਹੈ ਪਰ ਉਹਨਾਂ ਨੂੰ ਅਮਲੀ ਜਾਮਾ ਪਹਿਨਾਉਣਾ ਵੱਖਰੀ ਗੱਲ ਹੈ। ਉਹਨਾਂ ਕਿਹਾ ਕਿ ਪਿਛਲੀਆਂ ਵਿਧਾਨ ਸਭਾ ਚੋਣਾਂ ਵੇਲੇ ਤੋਂ ਲੋਕਾਂ ਨੇ ਅਮਰਿੰਦਰ ਸਿੰਘ ਨੂੰ ਐਲਾਨ ਕਰਦੇ ਵੇਖਿਆ ਹੈ ਪਰ ਇਹਨਾਂ ਨੂੰ ਅਮਲੀ ਜਾਮਾ ਪਹਿਨਾਉਂਦੇ ਹੋਏ ਨਹੀਂ ਵੇਖਿਆ।

ਇਸ ਮੌਕੇ ਹੋਰਨਾਂ ਤੋਂ ਇਲਾਵਾ ਸ੍ਰੀ ਜਨਮੇਜਾ ਸਿੰਘ ਸੇਖੋਂ, ਜੋਗਿੰਦਰ ਸਿੰਘ ਜਿੰਦੂ, ਮੋਂਟੂ ਵੋਹਰਾ, ਵਰਦੇਵ ਸਿੰਘ ਮਾਨ ਅਤੇ ਰਵਿੰਦਰ ਸਿੰਘ ਬੱਬਲ ਵੀ ਹਾਜ਼ਰ ਸਨ।
Published by: Ashish Sharma
First published: January 23, 2021, 6:14 PM IST
ਹੋਰ ਪੜ੍ਹੋ
ਅਗਲੀ ਖ਼ਬਰ