• Home
 • »
 • News
 • »
 • punjab
 • »
 • THE CHAKKA JAM PROGRAM ON MAY 26 WAS POSTPONED FOR ONE DAY DUE TO THE INVITATION OF THE MEETING BY HARPAL SINGH CHEEMA

ਹਰਪਾਲ ਸਿੰਘ ਚੀਮਾ ਵੱਲੋਂ ਮੀਟਿੰਗ ਦਾ ਸੱਦਾ ਦੇਣ ਕਾਰਨ 26 ਮਈ ਦਾ ਚੱਕਾ ਜਾਮ ਦਾ ਪ੍ਰੋਗਰਾਮ ਇੱਕ ਦਿਨ ਲਈ ਮੁਲਤਵੀ

ਖੰਡ ਮਿੱਲਾਂ ਦੀ ਬਕਾਇਆ ਰਾਸ਼ੀ ਸਬੰਧੀ ਹਰਪਾਲ ਸਿੰਘ ਚੀਮਾ ਵੱਲੋਂ ਮੀਟਿੰਗ ਦਾਖੰਡ ਮਿੱਲਾਂ ਦੀ ਬਕਾਇਆ ਰਾਸ਼ੀ ਸਬੰਧੀ

(ਫਾਇਲ ਫੋਟੋ)

 • Share this:
  ਜਲੰਧਰ — ਸੰਯੁਕਤ ਕਿਸਾਨ ਮੋਰਚੇ ’ਚ ਸ਼ਾਮਲ ਪੰਜਾਬ ਦੀਆਂ 16 ਕਿਸਾਨ ਜੱਥੇਬੰਦੀਆਂ ਵੱਲੋਂ ਖੰਡ ਮਿੱਲਾਂ ਵੱਲ ਬਕਾਇਆ ਪੇਮੈਂਟ ਦੇ ਮਸਲੇ ਸਮੇਤ ਹੋਰ ਕਿਸਾਨ ਮੰਗਾਂ ਦੇ ਹੱਲ ਲਈ 26 ਮਈ ਨੂੰ 10 ਤੋਂ 2 ਵਜੇ ਤੱਕ ਚਾਰ ਘੰਟੇ ਲਈ ਨੈਸ਼ਨਲ ਹਾਈਵੇ ਉੱਪਰ ਚੱਕਾ ਜਾਮ ਕਰਨ ਦਾ ਪ੍ਰੋਗਰਾਮ ਪੰਜਾਬ ਸਰਕਾਰ ਦੇ ਵਿੱਤ ਅਤੇ ਸਹਿਕਾਰੀ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਕਿਸਾਨ ਜੱਥੇਬੰਦੀਆਂ ਨਾਲ 26 ਮਈ ਨੂੰ ਜਲੰਧਰ ਦੇ ਸਰਕਟ ਹਾਊਸ ਵਿਖੇ 4.30 ਵਜੇ ਮੀਟਿੰਗ ਕਰਕੇ ਮਸਲਾ ਹੱਲ ਕਰਨ ਦਾ ਪੱਤਰ ਜਾਰੀ ਕਰਨ ਕਰਕੇ ਇੱਕ ਦਿਨ ਲਈ ਮੁਲਤਵੀ ਕਰ ਦਿੱਤਾ ਗਿਆ ਹੈ। ਵਰਨਣਯੋਗ ਹੈ ਕਿ ਅੱਜ ਪੰਜਾਬ ਦੇ ਕੇਨ ਕਮਿਸ਼ਨਰ ਵੱਲੋਂ 16 ਕਿਸਾਨ ਜੱਥੇਬੰਦੀਆਂ ਨੂੰ ਇੱਕ ਚਿੱਠੀ ਜਾਰੀ ਕਰਕੇ ਸਹਿਕਾਰੀ ਮੰਤਰੀ ਪੰਜਾਬ ਨਾਲ ਮੀਟਿੰਗ ਦਾ ਸੱਦਾ ਭੇਜਿਆ ਗਿਆ ਹੈ।

  16 ਕਿਸਾਨ ਜੱਥੇਬੰਦੀਆਂ ਨਾਲ ਸਬੰਧਿਤ ਕਿਸਾਨ ਆਗੂਆਂ ਨੇ ਐਮਰਜੈਂਸੀ ਮੀਟਿੰਗ ਕਰਕੇ ਸਹਿਕਾਰੀ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਮਸਲੇ ਦੇ ਫੌਰੀ ਹੱਲ ਲਈ ਮੀਟਿੰਗ ਦਾ ਸੱਦਾ ਦੇਣ ਮਗਰੋਂ ਹਾਂ-ਪੱਖੀ ਹੁੰਗਾਰਾ ਭਰਦੇ ਹੋਏ ਐਲਾਨ ਕੀਤਾ ਹੈ ਕਿ ਜੇਕਰ ਮੰਤਰੀ ਸਾਹਿਬ ਦੀ ਮੀਟਿੰਗ ਵਿੱਚੋਂ ਕੋਈ ਸਾਰਥਿਕ ਹੱਲ ਨਾ ਨਿਕਲਿਆ ਤਾਂ 16 ਕਿਸਾਨ ਜੱਥੇਬੰਦੀਆਂ ਸੰਘਰਸ਼ ਦਾ ਪ੍ਰੋਗਰਾਮ ਦੇਣ ਲਈ ਮਜ਼ਬੂਰ ਹੋਣਗੀਆਂ।

  ਅੱਜ ਦੀ ਮੀਟਿੰਗ ਵਿੱਚ ਹਰਮੀਤ ਸਿੰਘ ਕਾਦੀਆਂ, ਮਨਜੀਤ ਸਿੰਘ ਰਾਏ, ਸਤਨਾਮ ਸਿੰਘ ਸਾਹਨੀ, ਮੁਕੇਸ਼ ਚੰਦਰ, ਸੰਤੋਖ ਸਿੰਘ ਸੰਧੂ, ਰਮਿੰਦਰ ਸਿੰਘ ਪਟਿਆਲਾ, ਜੰਗਵੀਰ ਸਿੰਘ ਚੌਹਾਨ, ਬਲਵਿੰਦਰ ਸਿੰਘ ਮੱਲ੍ਹੀ ਨੰਗਲ, ਦਵਿੰਦਰ ਸਿੰਘ, ਕੁਲਦੀਪ ਸਿੰਘ ਵਜੀਦਪੁਰ ਅਤੇ ਅਮਰੀਕ ਸਿੰਘ ਆਦਿ ਕਿਸਾਨ ਆਗੂ ਹਾਜ਼ਰ ਸਨ।ਪ੍ਰੈਸ ਦੇ ਨਾਂ ਬਿਆਨ ਜਾਰੀ ਕਰਦੇ ਹੋਏ ਹਰਮੀਤ ਸਿੰਘ ਕਾਦੀਆਂ ਅਤੇ ਮਨਜੀਤ ਸਿੰਘ ਰਾਏ ਨੇ ਕਿਹਾ ਕਿ ਖੰਡ ਮਿੱਲਾਂ ਵੱਲ ਬਕਾਇਆ ਪੇਮੈਂਟ 900 ਕਰੋੜ ਦੇ ਲਗਭਗ ਹੈ। ਇਹ ਪੇਮੈਂਟ ਨਾ ਹੋਣ ਕਾਰਨ ਗੰਨਾ ਕਾਸ਼ਤਕਾਰ ਕਿਸਾਨ ਬਹੁਤ ਔਖਿਆਈ ਵਿੱਚ ਦਿਨ ਕਟੀ ਕਰ ਰਹੇ ਹਨ। ਉਨ੍ਹਾਂ ਆਸ ਪ੍ਰਗਟ ਕੀਤੀ ਕਿ ਕੱਲ੍ਹ ਦੀ ਮੀਟਿੰਗ ਵਿੱਚ ਸਰਕਾਰ ਗੰਨਾ ਕਾਸ਼ਤਕਾਰਾਂ ਦੀ ਬਕਾਇਆ ਪੇਮੈਂਟ ਦਾ ਮਸਲਾ ਹੱਲ ਕਰਨ ਲਈ ਠੋਸ ਕਦਮ ਪੁੱਟੇਗੀ। ਉਨ੍ਹਾਂ ਪੰਜਾਬ ਸਰਕਾਰ ਨੂੰ ਸਪੱਸ਼ਟ ਚੇਤਾਵਨੀ ਦਿੱਤੀ ਕਿ ਜੇਕਰ ਗੰਨਾ ਕਾਸ਼ਤਕਾਰਾਂ ਦੇ ਮਸਲੇ ਹੱਲ ਨਾ ਕੀਤੇ ਤਾਂ ਮੁਲਤਵੀ ਕੀਤਾ ਸੰਘਰਸ਼ ਮੁੜ ਸ਼ੁਰੂ ਕੀਤਾ ਜਾਵੇਗਾ।
  Published by:Ashish Sharma
  First published: