ਕੈਪਟਨ ਵੱਲੋਂ ਖੇਤੀ ਆਰਡੀਨੈਂਸਾਂ ਵਿਰੁੱਧ ਰੋਹ ਦਿੱਲੀ ਵੱਲ ਮੋੜਨ ਦਾ ਸੱਦਾ

News18 Punjabi | News18 Punjab
Updated: September 16, 2020, 3:56 PM IST
share image
ਕੈਪਟਨ ਵੱਲੋਂ ਖੇਤੀ ਆਰਡੀਨੈਂਸਾਂ ਵਿਰੁੱਧ ਰੋਹ ਦਿੱਲੀ ਵੱਲ ਮੋੜਨ ਦਾ ਸੱਦਾ
ਕੈਪਟਨ ਵੱਲੋਂ ਖੇਤੀ ਆਰਡੀਨੈਂਸਾਂ ਵਿਰੁੱਧ ਰੋਹ ਦਿੱਲੀ ਵੱਲ ਮੋੜਨ ਦਾ ਸੱਦਾ (ਪੁਰਾਣੀ ਫੋਟੋ)

  • Share this:
  • Facebook share img
  • Twitter share img
  • Linkedin share img
ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਬੁੱਧਵਾਰ ਨੂੰ ਕਿਸਾਨਾਂ ਨੂੰ ਅਪੀਲ ਕੀਤੀ ਕਿ ਖੇਤੀਬਾੜੀ ਬਿੱਲਾਂ ਦੇ ਵਿਰੋਧ ਵਿੱਚ ਕੀਤੇ ਜਾ ਰਹੇ ਰੋਸ ਪ੍ਰਦਰਸ਼ਨਾਂ ਵਿੱਚ ਟ੍ਰੈਫਿਕ ਜਾਮ ਨਾ ਕੀਤਾ ਜਾਵੇ ਅਤੇ ਨਾ ਹੀ ਧਾਰਾ 144 ਦੀ ਉਲੰਘਣਾ ਕੀਤੀ ਜਾਵੇ। ਮੁੱਖ ਮੰਤਰੀ ਨੇ ਇਸ ਦੇ ਨਾਲ ਹੀ ਇਹ ਸਪੱਸ਼ਟ ਕੀਤਾ ਕਿ ਧਾਰਾ 144 ਦੀ ਉਲੰਘਣਾ ਦੇ ਮਾਮਲੇ ਵਿੱਚ ਕੋਈ ਕੇਸ ਦਰਜ ਨਹੀਂ ਕੀਤਾ ਜਾਵੇਗਾ ਕਿਉਂਕਿ ਉਹ ਆਪਣੀ ਜ਼ਿੰਦਗੀ ਅਤੇ ਰੋਜ਼ੀ ਰੋਟੀ ਲਈ ਸੰਘਰਸ਼ ਕਰ ਰਹੇ ਹਨ।

ਕੈਪਟਨ ਅਮਰਿੰਦਰ ਸਿੰਘ ਨੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਰੋਸ ਪ੍ਰਦਰਸ਼ਨਾਂ ਨੂੰ ਦਿੱਲੀ ਕੇਂਦਰ ਸਰਕਾਰ ਦੀਆਂ ਬਰੂਹਾਂ 'ਤੇ ਲੈ ਕੇ ਜਾਣ ਅਤੇ ਕਾਂਗਰਸ ਪਾਰਟੀ ਉਨ੍ਹਾਂ ਨੂੰ ਵਿਸ਼ਵਾਸ ਦਿਵਾਉਂਦੀ ਹੈ ਕਿ ਇਸ ਸੰਘਰਸ਼ ਵਿੱਚ ਉਹ ਉਨ੍ਹਾਂ ਦੇ ਨਾਲ ਹਨ।

ਮੁੱਖ ਮੰਤਰੀ ਨੇ ਇਹ ਗੱਲ ਜ਼ੋਰ ਦੇ ਕੇ ਕਹੀ ਕਿ ਸੂਬਾ ਕਾਂਗਰਸ ਅਤੇ ਸੂਬਾ ਸਰਕਾਰ ਕਿਸਾਨਾਂ ਦੇ ਨਾਲ ਹੈ। ਉਨ੍ਹਾਂ ਕਿਹਾ ਕਿ ਕੇਂਦਰ ਦੇ ਕਾਨੂੰਨ ਪੰਜਾਬ ਅਤੇ ਖੇਤੀਬਾੜੀ ਨੂੰ ਤਬਾਹ ਕਰ ਦੇਣਗੇ ਜੋ ਆਰਥਿਕਤਾ ਦੀ ਰੀੜ੍ਹ ਦੀ ਹੱਡੀ ਹੈ। ਉਨ੍ਹਾਂ ਕਿਹਾ ਕਿ ਇਹ ਆਰਡੀਨੈਂਸ ਘੱਟੋ-ਘੱਟ ਸਮਰਥਨ ਮੁੱਲ ਦੇ ਖਾਤਮੇ ਦਾ ਰਾਹ ਪੱਧਰਾ ਕਰਨਗੇ ਜੋ ਪੰਜਾਬ ਅਤੇ ਸਮੁੱਚੇ ਦੇਸ਼ ਲਈ ਬਹੁਤ ਘਾਤਕ ਸਿੱਧ ਹੋਣਗੇ।
ਪੰਜਾਬ ਕਾਂਗਰਸ ਵੱਲੋਂ ਖੇਤੀਬਾੜੀ ਵਿਰੋਧੀ ਬਿੱਲਾਂ ਖਿਲਾਫ ਪੰਜਾਬ ਦੇ ਰਾਜਪਾਲ ਨੂੰ ਮੰਗ ਪੱਤਰ ਦੇਣ ਤੋਂ ਬਾਅਦ ਰਾਜ ਭਵਨ ਦੇ ਬਾਹਰ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਜਿੰਨਾਂ ਪ੍ਰਦਰਸ਼ਨਕਾਰੀ ਕਿਸਾਨਾਂ ਖਿਲਾਫ ਧਾਰਾ 144 ਦੀ ਉਲੰਘਣਾ ਦੇ ਪਹਿਲਾ ਹੀ ਕੇਸ ਦਰਜ ਹੋ ਚੁੱਕੇ ਹਨ, ਉਹ ਵਾਪਸ ਲਏ ਜਾਣਗੇ। ਇਕ ਸਵਾਲ ਦੇ ਜਵਾਬ ਵਿੱਚ ਉਨ੍ਹਾਂ ਕਿਹਾ ਕਿ ਕਿਸਾਨ ਇਸ ਲਈ ਕਾਨੂੰਨ ਦੀ ਉਲੰਘਣਾ ਕਰ ਰਹੇ ਹਨ ਕਿਉਂਕਿ ਇਹ ਆਰਡੀਨੈਂਸ ਉਨ੍ਹਾਂ ਅਤੇ ਉਨ੍ਹਾਂ ਦੇ ਪਰਿਵਾਰਾਂ ਨੂੰ ਬਰਬਾਦ ਕਰ ਦੇਣਗੇ।
Published by: Gurwinder Singh
First published: September 16, 2020, 3:55 PM IST
ਹੋਰ ਪੜ੍ਹੋ
ਅਗਲੀ ਖ਼ਬਰ
corona virus btn
corona virus btn
Loading