• Home
  • »
  • News
  • »
  • punjab
  • »
  • THE CHIEF MINISTER CHANNI PAID WARM TRIBUTES ON THE OCCASION OF THE DEATH ANNIVERSARY OF THE FORMER MLA

ਸੁਖਦਰਸ਼ਨ ਸਿੰਘ ਮਰਾੜ ਸੀ ਲੋਕਾਂ ਦਾ ਸੱਚਾ ਆਗੂ : ਚਰਨਜੀਤ ਸਿੰਘ ਚੰਨੀ

-ਸਾਬਕਾ ਵਿਧਾਇਕ ਦੀ ਬਰਸੀ ਮੌਕੇ ਮੁੱਖ ਮੰਤਰੀ ਵੱਲੋਂ ਨਿੱਘੀਆਂ ਸ਼ਰਧਾਂਜਲੀਆਂ ਭੇਂਟ -ਪੰਜਾਬ ਯੁਨੀਵਰਸਿਟੀ ਦੇ ਖੇਤਰੀ ਕੇਂਦਰ ਅਤੇ ਨਹਿਰਾਂ ਲਈ 12.5 ਕਰੋੜ ਰੁਪਏ ਦੇਣ ਦਾ ਕੀਤਾ ਐਲਾਨ

ਸਾਬਕਾ ਵਿਧਾਇਕ ਦੀ ਬਰਸੀ ਮੌਕੇ ਮੁੱਖ ਮੰਤਰੀ ਵੱਲੋਂ ਨਿੱਘੀਆਂ ਸ਼ਰਧਾਂਜਲੀਆਂ ਭੇਂਟ

  • Share this:
    ਅਸ਼ਫਾਕ ਢੁੱਡੀ
    ਸ੍ਰੀ ਮੁਕਤਸਰ ਸਾਹਿਬ :  ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਅੱਜ ਇੱਥੇ ਸ੍ਰੀ ਮੁਕਤਸਰ ਸਾਹਿਬ ਦੇ ਸਾਬਕਾ ਵਿਧਾਇਕ ਸਵ: ਸੁਖਦਰਸ਼ਨ ਸਿੰਘ ਮਰਾੜ੍ਹ ਦੀ ਪਹਿਲੀ ਬਰਸੀ ਮੌਕੇ ਉਨ੍ਹਾਂ ਨੂੰ ਨਿੱਘੀਆਂ ਸ਼ਰਧਾਂਜਲੀਆਂ ਭੇਂਟ ਕੀਤੀਆਂ। ਇਸ ਮੌਕੇ ਬੋਲਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਸਵ: ਮਰਾੜ੍ਹ ਲੋਕਾਂ ਨਾਲ ਨੇੜਿਓ ਜੁੜਿਆ ਅਜਿਹਾ ਆਗੂ ਸੀ ਜੋ ਆਪਣੇ ਪੰਜ ਦਹਾਕਿਆਂ ਦੇ ਲੰਬੇ ਸਿਆਸੀ ਕੈਰੀਅਰ ਦੌਰਾਨ ਅਨੇਕਾਂ ਮਹੱਤਵਪੂਰਨ ਰਾਜਸੀ ਅਹੁਦਿਆਂ ਉਤੇ ਰਿਹਾ।  ਮੁੱਖ ਮੰਤਰੀ ਨੇ ਕਿਹਾ ਕਿ 2002 ਤੋਂ 2007 ਤੱਕ ਵਿਧਾਨ ਸਭਾ ਵਿਚ ਆਪਣੇ ਹਲਕੇ ਦੀ ਨੁਮਾਇੰਦਗੀ ਕਰਨ ਤੋਂ ਇਲਾਵਾ ਸੁਖਦਰਸ਼ਨ ਸਿੰਘ ਮਰਾੜ੍ਹ ਪ੍ਰਾਈਮਰੀ ਕੋਆਪ੍ਰੇਟਿਵ ਵਿਕਾਸ ਬੈਂਕ ਦੇ ਡਾਇਰੈਕਟਰ, ਪੰਜਾਬ ਸਟੇਟ ਕੋਆਪ੍ਰੇਟਿਵ ਬੈਂਕ ਦੇ ਡਾਇਰੈਕਟਰ, ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ, ਜ਼ਿਲ੍ਹਾ ਪ੍ਰੀਸ਼ਦ ਤੇ ਬਲਾਕ ਸੰਮਤੀ ਦੇ ਮੈਂਬਰ, ਮਾਰਕਿਟ ਕਮੇਟੀ ਦੇ ਮੈਂਬਰ ਅਤੇ ਪਿੰਡ ਮਰਾੜ੍ਹ ਕਲਾਂ ਦੇ 25 ਸਾਲ ਤੱਕ ਸਰਪੰਚ ਰਹੇ।

    ਮੁੱਖ ਮੰਤਰੀ ਨੇ ਸਾਬਕਾ ਵਿਧਾਇਕ ਵੱਲੋਂ ਕੀਤੇ ਕੰਮਾਂ ਨੂੰ ਯਾਦ ਕਰਦਿਆਂ ਕਿਹਾ ਕਿ ਕੋਈ ਵੀ ਆਗੂ ਆਪਣੇ ਲੋਕਾਂ ਦੇ ਪਿਆਰ ਬਿਨ੍ਹਾਂ ਸਿਆਸੀ ਜੀਵਨ ਵਿਚ ਉਨ੍ਹਾਂ ਵਾਂਗ ਸਫਲ ਨਹੀਂ ਹੋ ਸਕਦਾ ਹੈ। ਉਨ੍ਹਾਂ ਨੇ ਕਿਹਾ ਕਿ ਸਵ: ਮਰਾੜ੍ਹ ਨੇ ਸਖ਼ਤ ਮਿਹਨਤ ਨਾਲ ਅਤੇ ਲੋਕਾਂ ਨਾਲ ਜੁੜ ਕੇ ਉਨ੍ਹਾਂ ਦਾ ਆਗੂ ਬਣ ਕੇ ਇਹ ਮੰਜਿਲਾਂ ਸਰ ਕੀਤੀਆਂ ਸਨ।ਉਨ੍ਹਾਂ ਨੇ ਕਿਹਾ ਕਿ ਸਵ: ਮਰਾੜ ਹਮੇਸਾ ਸਮਾਜ ਦੇ ਕਮਜੋਰ ਵਰਗਾਂ ਦੀ ਬਿਹਤਰੀ ਲਈ ਯਤਨਸ਼ੀਲ ਰਹੇ।ਸਾਬਕਾ ਵਿਧਾਇਕ ਸਵ: ਮਰਾੜ੍ਹ ਦੇ ਸਪੁੱਤਰ ਰਾਜਬਲਵਿੰਦਰ ਸਿੰਘ ਮਰਾੜ੍ਹ ਦੀਆਂ ਇਲਾਕੇ ਸਬੰਧੀ ਕੀਤੀਆਂ ਮੰਗਾਂ ਨੂੰ ਪ੍ਰਵਾਨ ਕਰਦਿਆਂ ਮੁੱਖ ਮੰਤਰੀ ਨੇ ਸ੍ਰੀ ਮੁਕਤਸਰ ਸਾਹਿਬ ਵਿਖੇ ਚੱਲ ਰਹੇ ਪੰਜਾਬ ਯੁਨੀਵਰਸਿਟੀ ਦੇ ਖੇਤਰੀ ਕੇਂਦਰ ਲਈ 10 ਕਰੋੜ ਰੁਪਏ ਅਤੇ ਊਦੇਕਰਨ ਮਾਇਨਰ ਸਮੇਤ ਇਲਾਕੇ ਦੀਆਂ ਨਹਿਰਾਂ ਲਈ 2.5 ਕਰੋੜ ਰੁਪਏ ਦੇਣ ਦਾ ਐਲਾਣ ਵੀ ਕੀਤਾ।
    Published by:Ashish Sharma
    First published: