Home /News /punjab /

ਪੰਜਾਬ ਵਿਚ ਸਿਹਤ ਕ੍ਰਾਂਤੀ ਜਾਰੀ ਹੈ, 25 ਹੋਰ ਕਲੀਨਿਕ ਲੋਕਾਂ ਨੂੰ ਸਮਰਪਿਤ ਕਰ ਰਹੇ ਹਾਂ: ਮਾਨ

ਪੰਜਾਬ ਵਿਚ ਸਿਹਤ ਕ੍ਰਾਂਤੀ ਜਾਰੀ ਹੈ, 25 ਹੋਰ ਕਲੀਨਿਕ ਲੋਕਾਂ ਨੂੰ ਸਮਰਪਿਤ ਕਰ ਰਹੇ ਹਾਂ: ਮਾਨ

ਪੰਜਾਬ ਚ ਸਿਹਤ ਕ੍ਰਾਂਤੀ ਜਾਰੀ ਹੈ, 25 ਹੋਰ ਕਲੀਨਿਕ ਲੋਕਾਂ ਨੂੰ ਸਮਰਪਿਤ ਕਰ ਰਹੇ ਹਾਂ:ਮਾਨ

ਪੰਜਾਬ ਚ ਸਿਹਤ ਕ੍ਰਾਂਤੀ ਜਾਰੀ ਹੈ, 25 ਹੋਰ ਕਲੀਨਿਕ ਲੋਕਾਂ ਨੂੰ ਸਮਰਪਿਤ ਕਰ ਰਹੇ ਹਾਂ:ਮਾਨ

ਮੁੱਖ ਮੰਤਰੀ ਭਗਵੰਤ ਮਾਨ ਨੇ ਆਜ਼ਾਦੀ ਦਿਹਾੜੇ ਮੌਕੇ 75 ‘ਆਮ ਆਦਮੀ ਕਲੀਨਿਕ’ ਸੂਬੇ ਦੇ ਲੋਕਾਂ ਨੂੰ ਸਮਰਪਿਤ ਕੀਤੀਆਂ। ਮੁੱਖ ਮੰਤਰੀ ਨੇ ਹੁਣ ਟਵੀਟ ਕਰਕੇ ਜਾਣਕਾਰੀ ਦਿੱਤੀ ਹੈ ਕਿ 25 ਹੋਰ  ‘ਆਮ ਆਦਮੀ ਕਲੀਨਿਕ’ ਬਣ ਕੇ ਤਿਆਰ ਹਨ। ਉਨ੍ਹਾਂ ਨੂੰ ਵੀ ਲੋਕਾਂ ਦੀ ਸੇਵਾ ਲਈ ਖੋਲ੍ਹ ਦਿੱਤਾ ਜਾਵੇਗਾ।

ਹੋਰ ਪੜ੍ਹੋ ...
  • Share this:
    ਮੁੱਖ ਮੰਤਰੀ ਭਗਵੰਤ ਮਾਨ ਨੇ ਆਜ਼ਾਦੀ ਦਿਹਾੜੇ ਮੌਕੇ 75 ‘ਆਮ ਆਦਮੀ ਕਲੀਨਿਕ’ ਸੂਬੇ ਦੇ ਲੋਕਾਂ ਨੂੰ ਸਮਰਪਿਤ ਕੀਤੀਆਂ। ਮੁੱਖ ਮੰਤਰੀ ਨੇ ਹੁਣ ਟਵੀਟ ਕਰਕੇ ਜਾਣਕਾਰੀ ਦਿੱਤੀ ਹੈ ਕਿ 25 ਹੋਰ ‘ਆਮ ਆਦਮੀ ਕਲੀਨਿਕ’ ਬਣ ਕੇ ਤਿਆਰ ਹਨ। ਉਨ੍ਹਾਂ ਨੂੰ ਵੀ ਲੋਕਾਂ ਦੀ ਸੇਵਾ ਲਈ ਖੋਲ੍ਹ ਦਿੱਤਾ ਜਾਵੇਗਾ।

    ਇਸ ਸਬੰਧੀ ਉਨ੍ਹਾਂ ਨੇ ਟਵੀਟ ਕੀਤਾ ਤੇ ਲਿਖਿਆ-ਪੰਜਾਬੀਆਂ ਲਈ ਇੱਕ ਹੋਰ ਖੁਸ਼ਖ਼ਬਰੀ…ਮੇਰੀ ਸਰਕਾਰ ਨੇ ਫ਼ੈਸਲਾ ਲਿਆ ਹੈ ਕਿ ਜਿਹੜੇ ਹੋਰ 25 ਆਮ ਆਦਮੀ ਕਲੀਨਿਕ ਬਣਕੇ ਤਿਆਰ ਨੇ…ਉਹ ਵੀ ਲੋਕਾਂ ਨੂੰ ਸਮਰਪਿਤ ਕਰ ਰਹੇ ਹਾਂ…ਹੁਣ ਪੰਜਾਬ ‘ਚ 100 ਆਮ ਆਦਮੀ ਕਲੀਨਿਕ ਲੋਕਾਂ ਦੀ ਸੇਵਾ ਕਰਨਗੇ…ਸਾਡੇ ਕੌਮੀ ਕਨਵੀਨਰ ਸ਼੍ਰੀ @ArvindKejriwal ਜੀ ਦੀ ਅਗਵਾਈ 'ਚ ਸਿਹਤ ਕ੍ਰਾਂਤੀ ਪੰਜਾਬ ‘ਚ ਜਾਰੀ ਹੈ…

    ਇਸ ਤੋਂ ਪਹਿਲਾਂ ਉਨ੍ਹਾਂ ਨੇ ਕਿਹਾ ਕਿ ‘ਚੋਣਾਂ ਦੌਰਾਨ ਅਸੀਂ ਪੰਜਾਬੀਆਂ ਨੂੰ ਇੱਕ ਗਾਰੰਟੀ ਦਿੱਤੀ ਸੀ ਕਿ ਆਮ ਆਦਮੀ ਕਲੀਨਿਕ ਖੋਲ੍ਹੇ ਜਾਣਗੇ। ਇਹ ਗਾਰੰਟੀ ਹੁਣ ਪੂਰੀ ਹੋਣ ਜਾ ਰਹੀ ਹੈ। ਪੰਜਾਬ ਵਿਚ ਸਿਹਤ ਕ੍ਰਾਂਤੀ ਦੀ ਸ਼ੁਰੂਆਤ ਹੋ ਚੁੱਕੀ ਹੈ।’


    ਦੱਸ ਦਈਏ ਕਿ ਕਲੀਨਿਕਾਂ ਵਿਚ 41 ਤਰ੍ਹਾਂ ਦੇ ਟੈਸਟ ਦੀ ਸਹੂਲਤ ਉਪਲਬਧ ਹੋਵੇਗੀ ਅਤੇ 75 ਤਰ੍ਹਾਂ ਦੀਆਂ ਦਵਾਈਆਂ ਮਰੀਜ਼ਾਂ ਨੂੰ ਮੁਫ਼ਤ ਮਿਲਣਗੀਆਂ। ਰੋਜ਼ਾਨਾ 8 ਵਜੇ ਤੋਂ 2 ਵਜੇ ਤੱਕ ਇਹ ਕਲੀਨਿਕ ਖੁੱਲ੍ਹਣਗੇ। ਸਿਹਤ ਵਿਭਾਗ ਵੱਲੋਂ ਇਨ੍ਹਾਂ ਕਲੀਨਿਕਾਂ ’ਚ ਡਾਕਟਰਾਂ ਅਤੇ ਪੈਰਾ ਮੈਡੀਕਲ ਸਟਾਫ਼ ਦੀ ਤਾਇਨਾਤੀ ਕਰ ਦਿੱਤੀ ਗਈ ਹੈ।

    ਮੁੱਖ ਮੰਤਰੀ ਭਗਵੰਤ ਮਾਨ ਭਲਕੇ ਲੁਧਿਆਣਾ ਜ਼ਿਲ੍ਹੇ ਵਿਚ ‘ਆਮ ਆਦਮੀ ਕਲੀਨਿਕ’ ਦਾ ਉਦਘਾਟਨ ਕਰਨਗੇ। ਆਮ ਆਦਮੀ ਪਾਰਟੀ ਦਿੱਲੀ ਦੇ ‘ਮੁਹੱਲਾ ਕਲੀਨਿਕਾਂ’ ਦੀ ਤਰਜ਼ ’ਤੇ ਪੰਜਾਬ ਵਿਚ ਇਹ ‘ਆਮ ਆਦਮੀ ਕਲੀਨਿਕ’ ਖੋਲ੍ਹਣ ਜਾ ਰਹੀ ਹੈ।
    Published by:Gurwinder Singh
    First published:

    Tags: Bhagwant Mann, Punjab government

    ਅਗਲੀ ਖਬਰ