• Home
  • »
  • News
  • »
  • punjab
  • »
  • THE CHIEF MINISTER INAUGURATED THE WAIVER OF OUTSTANDING ELECTRICITY BILLS BY BURNING COPIES OF OLD BILLS

ਮੁੱਖ ਮੰਤਰੀ ਨੇ ਪੁਰਾਣੇ ਬਿੱਲਾਂ ਦੀਆਂ ਕਾਪੀਆਂ ਸਾੜ ਕੇ ਬਕਾਏ ਬਿਜਲੀ ਬਿੱਲ ਮੁਆਫ਼ੀ ਦੀ ਕੀਤੀ ਸ਼ੁਰੂਆਤ

ਮੁੱਖ ਮੰਤਰੀ ਨੇ ਪੁਰਾਣੇ ਬਿੱਲਾਂ ਦੀਆਂ ਕਾਪੀਆਂ ਸਾੜ ਕੇ ਬਕਾਏ ਬਿਜਲੀ ਬਿੱਲ ਮੁਆਫ਼ੀ ਦੀ ਕੀਤੀ ਸ਼ੁਰੂਆਤ

ਮੁੱਖ ਮੰਤਰੀ ਨੇ ਪੁਰਾਣੇ ਬਿੱਲਾਂ ਦੀਆਂ ਕਾਪੀਆਂ ਸਾੜ ਕੇ ਬਕਾਏ ਬਿਜਲੀ ਬਿੱਲ ਮੁਆਫ਼ੀ ਦੀ ਕੀਤੀ ਸ਼ੁਰੂਆਤ

  • Share this:
    ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਪੰਜਾਬ ਸਰਕਾਰ ਵੱਲੋਂ ਲੋਕਾਂ ਨਾਲ ਕੀਤੇ ਵਾਅਦੇ ਦੇ ਤਹਿਤ ਬਕਾਏ ਬਿਜਲੀ ਬਿੱਲ ਮੁਆਫ਼ ਕਰਨ ਦੀ ਪ੍ਰਕਿਰਿਆ ਸ਼ੁਰੂ ਕੀਤੀ ਅਤੇ ਸੰਕੇਤਕ ਤੌਰ ਉਤੇ ਬਕਾਏ ਬਿੱਲਾਂ ਦੀਆਂ ਕਾਪੀਆਂ ਸਾੜ ਕੇ ਲੋਕਾਂ ਨੂੰ ਪੁਰਾਣੇ ਬਿੱਲਾਂ ਦੀਆਂ ਦੇਣਦਾਰੀਆਂ ਭੁੱਲ ਜਾਣ ਲਈ ਆਖਿਆ।

    ਪੰਜਾਬ ਸਰਕਾਰ ਨੇ 2 ਕਿਲੋਵਾਟ ਬਿਜਲੀ ਲੋਡ ਤੱਕ ਵਾਲੇ ਸਾਰੇ ਖਪਤਕਾਰਾਂ ਦੇ ਬਕਾਏ ਮੁਆਫ਼ ਕਰਨ ਦਾ ਫੈਸਲਾ ਲਾਗੂ ਕਰ ਦਿੱਤਾ ਹੈ। ਚਮਕੌਰ ਸਾਹਿਬ ਹਲਕੇ ਦੇ ਵੱਖ-ਵੱਖ ਪਿੰਡਾਂ ਦੇ ਸਰਬਪੱਖੀ ਵਿਕਾਸ ਲਈ 1000 ਕਰੋੜ ਦੀ ਲਾਗਤ ਵਾਲੇ ਕਈ ਵਿਕਾਸ ਪ੍ਰਾਜੈਕਟਾਂ ਦਾ ਐਲ਼ਾਨ ਕੀਤਾ। ਮੁੱਖ ਮੰਤਰੀ ਨੇ ਸ੍ਰੀ ਚਮਕੌਰ ਸਾਹਿਬ ਬਲਾਕ ਦੇ 75 ਪਿੰਡਾਂ ਦੇ ਸਰਪੰਚਾਂ ਨੂੰ 60 ਕਰੋੜ ਰੁਪਏ ਦੇ ਚੈੱਕ ਵੀ ਵੰਡੇ।

    ਪਿੰਡ ਸੰਧੂਆਂ, ਗੱਗੋਂ, ਭੈਰੋਂ ਮਾਜਰਾ, ਬੇਲਾ, ਵਜੀਦਪੁਰ ਅਤੇ ਮਹਿਤੋਟ ਵਿਖੇ ਜਨਤਕ ਇਕੱਠਾ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਭਾਵੁਕ ਹੁੰਦਿਆਂ, “ਇਸ ਹਲਕੇ ਤੋਂ ਲਗਾਤਾਰ ਤਿੰਨ ਵਾਰ ਚੁਣੇ ਜਾਣ ਲਈ ਮੈਂ ਤੁਹਾਡੇ ਸਾਰਿਆਂ ਦਾ ਰਿਣੀ ਹਾਂ ਜਿਸ ਸਦਕਾ ਕਾਂਗਰਸ ਹਾਈ ਕਮਾਨ ਨੇ ਮੈਨੂੰ ਮੁੱਖ ਮੰਤਰੀ ਵਜੋਂ ਪੰਜਾਬ ਦੀ ਸੇਵਾ ਕਰਨ ਦਾ ਮੌਕਾ ਦਿੱਤਾ ਹੈ।” ਸ. ਚੰਨੀ ਨੇ ਕਿਹਾ ਕਿ ਉਨ੍ਹਾਂ ਦੇ ਪੰਜਾਬ ਦੇ ਮੁੱਖ ਮੰਤਰੀ ਬਣਨ ਨਾਲ ਅਸਲ ਵਿਚ ਹਰੇਕ ਪਿੰਡ ਦਾ ਚੁਣਿਆ ਹੋਇਆ ਨੁਮਾਇੰਦਾ ਮੁੱਖ ਮੰਤਰੀ ਬਣਿਆ ਹੈ।

    ਪਿੰਡ ਭੈਰੋਂ ਮਾਜਰਾ ਵਿਖੇ ਬੋਲਦਿਆਂ ਸ. ਚੰਨੀ ਨੇ ਕਿਹਾ, “ਮੈਂ ਤਹਾਨੂੰ ਪਿਛਲੀਆਂ ਚੋਣਾਂ ਵਿਚ ਕਹਿ ਰਿਹਾ ਸੀ ਕਿ ਜੇਕਰ ਤੁਸੀਂ ਮੈਨੂੰ ਇਸ ਹਲਕੇ ਵਿੱਚੋਂ ਆਪਣਾ ਨੁਮਾਇੰਦਾ ਚੁਣ ਕੇ ਭੇਜਿਆ ਤਾਂ ਤੁਸੀਂ ਜੋ ਚਾਹੁੰਦੇ ਹੋ, ਹਾਸਲ ਕਰ ਸਕਦੇ ਹੋ ਪਰ ਹੁਣ ਮੈਂ ਹੁਣ ਮੁੱਖ ਮੰਤਰੀ ਬਣ ਗਿਆ ਹਾਂ, ਮੈਂ ਤੁਹਾਡੇ ਸ਼ਬਦਾਂ ਉਤੇ ਫੁੱਲ ਚੜ੍ਹਾਵਾਂਗਾ।” ਉਨ੍ਹਾਂ ਕਿਹਾ ਕਿ ਸ੍ਰੀ ਚਮਕੌਰ ਸਾਹਿਬ ਦੇ ਇਸ ਪੱਛੜੇ ਇਲਾਕੇ ਵਿਚ ਵਿਕਾਸ ਕਾਰਜਾਂ ਵਿਚ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ।

    ਮੁੱਖ ਮੰਤਰੀ ਨੇ ਕਿਹਾ ਕਿ ਭਾਵੇਂ ਕਿ ਪੰਜਾਬ ਦੇ ਹੋਰ ਖੇਤਰਾਂ ਵਿਚ ਵੀ ਯੂਨੀਵਰਸਿਟੀਆਂ ਸਥਾਪਤ ਕੀਤੀਆਂ ਗਈਆਂ ਹਨ ਪਰ ਇਹ ਮਾਣ ਵਾਲੀ ਗੱਲ ਹੈ ਕਿ ਪਹਿਲੀ ਵਾਰ ਇਕ ਸਰਕਾਰੀ ਯੂਨੀਵਰਸਿਟੀ ਸ਼ਹੀਦਾਂ ਦੀ ਪਵਿੱਤਰ ਧਰਤੀ ਸ੍ਰੀ ਚਮਕੌਰ ਸਾਹਿਬ ਵਿਖੇ ਸਥਾਪਤ ਕੀਤੀ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਯੂਨੀਵਰਸਿਟੀ ਦਾ ਨਿਰਮਾਣ ਕਰਨ ਲਈ 42 ਕਰੋੜ ਰੁਪਏ ਦੀ ਜ਼ਮੀਨ ਖਰੀਦੀ ਜਾ ਚੁੱਕੀ ਹੈ। ਉਨ੍ਹਾਂ ਖੁਲਾਸਾ ਕੀਤਾ ਕਿ 500 ਕਰੋੜ ਰੁਪਏ ਦੀ ਲਾਗਤ ਨਾਲ ਸਥਾਪਤ ਹੋ ਰਹੀ ਹੁਨਰ ਵਿਕਾਸ ਯੂਨੀਵਰਸਿਟੀ ਦੇ ਨਿਰਮਾਣ ਲਈ 100 ਕਰੋੜ ਰੁਪਏ ਦੇ ਟੈਂਡਰ ਜਾਰੀ ਕੀਤੇ ਜਾ ਚੁੱਕੇ ਹਨ।

    ਇਸ ਤੋਂ ਇਲਾਵਾ ਮੁੱਖ ਮੰਤਰੀ ਨੇ ਪਿੰਡ ਮਹਿਤੋਟ ਦੇ ਸਟੇਡਿਅਮ ਲਈ 1 ਕਰੋੜ 13 ਲੱਖ ਰੁਪਏ ਦੇਣ ਦਾ ਐਲਾਨ ਵੀ ਕੀਤਾ। ਸ੍ਰੀ ਚਮਕੌਰ ਸਾਹਿਬ ਵਿਖੇ 100 ਬਿਸਤਰਿਆਂ ਵਾਲਾ ਇੱਕ ਹਸਪਤਾਲ ਬਣਾਉਣ ਦਾ ਐਲਾਨ ਵੀ ਕੀਤਾ। ਉਨ੍ਹਾਂ ਕਿਹਾ ਕਿ ਇਸ ਹਸਪਤਾਲ 'ਤੇ ਕੰਮ ਸ਼ੁਰੂ ਹੋ ਚੁੱਕਿਆ ਹੈ। ਉਨ੍ਹਾਂ ਅੱਗੇ ਦੱਸਿਆ ਕਿ ਹਲਕੇ ਦੇ ਲੋਕਾਂ ਦੀ ਚਿਰੋਕਣੀ ਮੰਗ ਨੂੰ ਵੇਖਦੇ ਹੋਏ ਬੇਲਾ ਪੁਲ ਦਾ ਨੀਂਹ ਪੱਥਰ 30 ਅਕਤੂਬਰ ਨੂੰ ਰੱਖਿਆ ਜਾਵੇਗਾ ਅਤੇ 70 ਲੱਖ ਰੁਪਏ ਪ੍ਰਤੀ ਏਕੜ ਮੁਆਵਜ਼ਾ ਉਨ੍ਹਾਂ ਕਿਸਾਨਾਂ ਨੂੰ ਦਿੱਤਾ ਜਾਵੇਗਾ ਜਿਨ੍ਹਾਂ ਦੀ ਜ਼ਮੀਨ ਇਸ ਪੁਲ ਦੀ ਉਸਾਰੀ ਲਈ ਐਕਵਾਇਰ ਕੀਤੀ ਜਾਵੇਗੀ।
    Published by:Gurwinder Singh
    First published: