ਲੰਬੇ ਸਮੇਂ ਤੋਂ ਚੱਲਦੇ ਪੰਜਾਬ ਕਾਂਗਰਸ ਦੇ ਕਲੇਸ਼ ਨੂੰ ਖਤਮ ਕਰਨ ਲਈ ਇੱਕ ਖਾਸ ਮੀਟਿੰਗ ਰੱਖੀ ਗਈ, ਜਿਸ ਵਿੱਚ ਕਾਂਗਰਸ ਦੇ ਵੱਡੇ ਚਿਹਰਿਆਂ ਨੂੰ ਸ਼ਾਮਲ ਕੀਤਾ ਗਿਆ ਅਤੇ ਇਸ ਬੈਠਕ ਵਿੱਚ 25 ਵਿਧਾਇਕ ਅਤੇ ਮੰਤਰੀ ਵੀ ਪਹੁੰਚੇ, ਜਿਨ੍ਹਾਂ ਨੇ ਆਪਣਾ ਆਪਣਾ ਪੱਖ ਕਮੇਟੀ ਅੱਗੇ ਰੱਖਦੇ ਹੋਇਆ ਆਪਣੀ ਗੱਲ ਕਹੀ ਹੈ।ਇਸ ਤਿੰਨ ਮੈਂਬਰੀ ਕਮੇਟੀ ਨਾਲ ਮੁਲਾਕਾਤ ਕਰਨ ਦੇ ਪੰਜਾਬ ਕਾਂਗਰਸ ਦੇ ਸੂਬਾ ਪ੍ਰਧਾਨ ਸੁਨੀਲ ਜਾਖੜ ਦਿੱਲੀ ਪਹੁੰਚੇ। ਜਿੱਥੇ ਉਨਾਂ੍ਹ ਬਹੁਤ ਸਾਰੇ ਮੁੱਦਿਆਂ 'ਤੇ ਗੱਲਬਾਤ ਕਰਦਿਆਂ ਹੋਇਆ ਪੰਜਾਬ ਵਿੱਚ ਬੇਅਦਬੀ 'ਤੇ ਗੱਲਬਾਤ ਕੀਤੀ ਅਤੇ ਬੇਅਦਬੀ ਮਾਮਲਿਆਂ ਦੇ ਦੋਸ਼ੀ ਵੀ ਜੇਲ ਦੀਆਂ ਸਲਾਖਾਂ ਪਿੱਛੇ ਹੋਣ ਅਤੇ ਪੂਰਾ ਪੰਜਾਬ ਵੀ ਇਹ ਹੀ ਚਾਹੁੰਦਾ ਹੈ ਅਤੇ ਇਸ ਦੇ ਨਾਲ ਉਨ੍ਹਾਂ ਕਿਹਾ ਕਿ ਡੁੱਲ੍ਹੇ ਬੇਰਾਂ ਦਾ ਹਾਲੇ ਕੁਝ ਨਹੀਂ ਹੋਇਆ ਹੈ।ਸੁਨੀਲ ਜਾਖੜ ਦਾ ਕਹਿਣਾ ਹੈ ਕੀ ਗੁਰੂ ਨਾਲ ਮੱਥਾ ਲਾਉਣ ਵਾਲੇ ਨਹੀਂ ਬਚਣਗੇ।ਉਨ੍ਹਾਂ ਇਹ ਵੀ ਕਿਹਾ ਵਿਚਾਰ ਵੱਖ ਹੋ ਸਕਦੇ ਹਨ ਪਰ ਕਾਂਗਰਸ ਪਾਰਟੀ ਇੱਕ ਹੈ।
ਤੁਹਾਨੂੰ ਦੱਸਦਈਏ ਸੁਨੀਲ ਕੁਮਾਰ ਜਾਖੜ ਤਿੰਨ ਮੈਂਬਰੀ ਕਮੇਟੀ ਨਾਲ ਮੀਟਿੰਗ ਕਰਨ ਲਈ ਦਿੱਲੀ ਪਹੁੰਚੇ ਹਨ ਅਤੇ ਕੱਲ ਖੁਦ ਇੱਥੇ ਕੈਪਟਨ ਅਮਰਿੰਦਰ ਸਿੰਘ ਅਤੇ ਨਵਜੋਤ ਸਿੰਘ ਸਿੱਧੂ ਵੀ ਆਉਣਗੇ। ਕਾਂਗਰਸ ਵਿੱਚ ਚੱਲ ਰਹੇ ਘਮਾਸਾਨ ਨੂੰ ਖਤਮ ਕਰਨ ਲਈ ਇਹ ਮੀਟਿੰਗ ਹਾਈ ਕਮਾਨ ਵੱਲੋਂ ਬਣਾਈ ਕਮੇਟੀ ਵੱਲੋਂ ਕੀਤੀ ਗਈ। ਜਿਸ ਵਿੱਚ ਚੋਣਾ ਹੋਣ ਤੋਂ ਪਹਿਲਾਂ ਦੇ ਸਾਰੇ ਮਾਮਲਿਆਂ ਨੂੰ ਹੱਲ ਕੀਤਾ ਜਾਵੇਗਾ।
ਬ੍ਰੇਕਿੰਗ ਖ਼ਬਰਾਂ ਪੰਜਾਬੀ \'ਚ ਸਭ ਤੋਂ ਪਹਿਲਾਂ News18 ਪੰਜਾਬੀ \'ਤੇ। ਤਾਜ਼ਾ ਖਬਰਾਂ, ਲਾਈਵ ਅਪਡੇਟ ਖ਼ਬਰਾਂ, ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ News18 ਪੰਜਾਬੀ \'ਤੇ।