• Home
 • »
 • News
 • »
 • punjab
 • »
 • THE CONGRESS LEGISLATIVE PARTY MEETING GAVE THE HIGH COMMAND THE POWER TO TAKE A DECISION

ਰਾਜਪਾਲ ਵੱਲੋਂ ਕੈਪਟਨ ਅਮਰਿੰਦਰ ਸਿੰਘ ਤੇ ਮੰਤਰੀ ਮੰਡਲ ਦਾ ਅਸਤੀਫ਼ਾ ਮਨਜ਼ੂਰ

ਰਾਜਪਾਲ ਵੱਲੋਂ ਕੈਪਟਨ ਅਮਰਿੰਦਰ ਸਿੰਘ ਦਾ ਅਸਤੀਫਾ ਮਨਜ਼ੂਰ

ਰਾਜਪਾਲ ਵੱਲੋਂ ਕੈਪਟਨ ਅਮਰਿੰਦਰ ਸਿੰਘ ਦਾ ਅਸਤੀਫਾ ਮਨਜ਼ੂਰ

 • Share this:
  ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਆਪਣੇ ਮੰਤਰੀ ਮੰਡਲ ਦਾ ਅਸਤੀਫਾ ਦੇ ਦਿੱਤਾ ਹੈ। ਪੰਜਾਬ ਦੇ ਰਾਜਪਾਲ ਸ੍ਰੀ ਬਨਵਾਰੀ ਲਾਲ ਪੁਰੋਹਿਤ ਨੇ ਉਨਾਂ ਦਾ ਅਤੇ ਉਨਾਂ ਦੇ ਮੰਤਰੀ ਮੰਡਲ ਦਾ ਅਸਤੀਫਾ ਸਵੀਕਾਰ ਕਰ ਲਿਆ ਹੈ। ਰਾਜਪਾਲ ਨੇ ਉਨਾਂ ਨੂੰ ਅਤੇ ਉਨਾਂ ਦੇ ਮੰਤਰੀ ਮੰਡਲ ਨੂੰ ਬਦਲਵੇਂ ਪ੍ਰਬੰਧ ਹੋਣ ਤੱਕ ਰੋਜ਼ਮਰਾ ਦਾ ਕੰਮਕਾਜ ਚਲਾਉਣ ਲਈ ਕਿਹਾ। ਕਾਂਗਰਸ ਵਿਧਾਇਕ ਦਲ ਦੀ ਬੈਠਕ ਵਿੱਚ ਹਾਈਕਮਾਨ ਸੋਨੀਆ ਗਾਂਧੀ ਨੂੰ ਫੈਸਲਾ ਲੈਣ ਦਾ ਅਧਿਕਾਰ ਦਿੱਤਾ ਗਿਆ ਹੈ। ਸੋਨੀਆ ਗਾਂਧੀ ਜੋ ਫੈਸਲਾ ਲਵੇਗੀ, ਉਸ ਨੂੰ ਪਾਰਟੀ ਦੇ ਆਗੂ ਸਵੀਕਾਰ ਕਰਨਗੇ।ਕੈਪਟਨ ਅਮਰਿੰਦਰ ਸਿੰਘ ਵੱਲੋਂ ਮੁੱਖ ਮੰਤਰੀ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਗਿਆ ਹੈ। ਵਿਧਾਇਕ ਦਲ ਦੀ ਮੀਟਿੰਗ ਜਾਰੀ ਹੈ। ਪੰਜਾਬ ਕਾਂਗਰਸ ਦੇ ਇੰਚਾਰਜ ਹਰੀਸ਼ ਰਾਵਤ ਅਤੇ ਦੋ ਕੇਂਦਰੀ ਆਬਜ਼ਰਵਰ ਅਜੇ ਮਾਕਨ ਅਤੇ ਹਰੀਸ਼ ਚੌਧਰੀ ਵੀ ਵਿਧਾਇਕ ਦਲ ਦੀ ਮੀਟਿੰਗ ਵਿੱਚ ਮੌਜੂਦ ਹਨ।  ਇਸ ਦੌਰਾਨ ਰਾਜ ਕੁਮਾਰ ਵੇਰਕਾ ਨੇ ਨਿਊਜ਼ 18 ਪੰਜਾਬੀ ਨਾਲ ਗੱਲਬਾਤ ਕਰਦਿਆਂ ਦੱਸਿਆ ਕਿ ਨਵਾਂ ਮੁੱਖ ਮੰਤਰੀ ਦੀ ਚੋਣ ਬਾਰ ਸਾਰੇ ਫੈਸਲੇ ਹਾਈਕਮਾਨ ਲੈਣਗੇ। ਦੱਸਣਯੋਗ ਹੈ ਕਿ ਇਸ ਵੇਲੇ ਪੰਜਾਬ ਦਾ ਨਵਾਂ ਮੁੱਖ ਮੰਤਰੀ ਦੀ ਰੇਸ ਵਿਚ ਸਭ ਤੋਂ ਅੱਗੇ ਨਾਂ ਸੁਨੀਲ ਕੁਮਾਰ ਜਾਖੜ ਦਾ ਹੈ। ਅੱਜ ਸੀਐਲਪੀ ਲੀਡਰ ਦੇ ਸੰਬੰਧ ਵਿੱਚ ਇੱਕ ਮਤਾ ਪਾਸ ਕੀਤਾ ਜਾਵੇਗਾ। ਨਿਯਮ ਦੇ ਅਨੁਸਾਰ, ਹਾਈ ਕਮਾਂਡ ਨੂੰ ਅਗਲਾ ਮੁੱਖ ਮੰਤਰੀ ਚੁਣਨ ਦਾ ਅਧਿਕਾਰ ਦਿੱਤਾ ਜਾ ਸਕਦਾ ਹੈ।

  ਦੱਸਣਯੋਗ ਹੈ ਕਿ ਕੈਪਟਨ ਅਮਰਿੰਦਰ ਸਿੰਘ ਦੇ ਅਸਤੀਫੇ ਤੋਂ ਬਾਅਦ ਪੰਜਾਬ ਦੇ ਨਵੇਂ ਮੁੱਖ ਮੰਤਰੀ ਲਈ ਸੁਨੀਲ ਜਾਖੜ ਦਾ ਨਾਂ ਸਭ ਤੋਂ ਅੱਗੇ ਚੱਲ ਰਿਹਾ ਹੈ। ਸੂਤਰਾਂ ਨੇ ਇਸ ਬਾਰੇ ਜਾਣਕਾਰੀ ਦਿੱਤੀ। ਜਾਖੜ ਪੰਜਾਬ ਕਾਂਗਰਸ ਦੇ ਪ੍ਰਧਾਨ ਰਹਿ ਚੁੱਕੇ ਹਨ। ਉਹ 2012 ਤੋਂ 2017 ਤੱਕ ਪੰਜਾਬ ਵਿਧਾਨ ਸਭਾ ਵਿੱਚ ਵਿਰੋਧੀ ਧਿਰ ਦੇ ਨੇਤਾ ਰਹੇ। ਲੋਕ ਸਭਾ ਉਪ ਚੋਣ 2017 ਵਿੱਚ ਗੁਰਦਾਸਪੁਰ ਤੋਂ ਸੰਸਦ ਮੈਂਬਰ ਬਣੇ। ਅਬੋਹਰ ਵਿਧਾਨ ਸਭਾ ਸੀਟ ਤੋਂ ਤਿੰਨ ਵਾਰ ਵਿਧਾਇਕ ਚੁਣੇ ਗਏ। ਉਹ ਸਾਬਕਾ ਲੋਕ ਸਭਾ ਸਪੀਕਰ ਬਲਰਾਮ ਜਾਖੜ ਦੇ ਪੁੱਤਰ ਹਨ। ਉਹ ਪੰਜਾਬ ਕਾਂਗਰਸ ਦੇ ਵੱਡੇ ਨੇਤਾਵਾਂ ਵਿੱਚ ਆਉਂਦੇ ਹਨ।
  Published by:Ashish Sharma
  First published: