• Home
 • »
 • News
 • »
 • punjab
 • »
 • THE CONGRESS MADE DISTRICT WISE APPOINTMENTS TO RESOLVE THE INTERNAL STRIFE

ਕਾਂਗਰਸ ਨੇ ਅੰਦਰੂਨੀ ਕਲੇਸ਼ ਨੂੰ ਦੂਰ ਕਰਨ ਲਈ ਜ਼ਿਲ੍ਹੇ ਵਾਰ ਨਿਯੁਕਤੀਆਂ ਕੀਤੀਆਂ

file photo

 • Share this:
  ਚੰਡੀਗੜ੍ਹ- ਚੰਡੀਗੜ੍ਹ- ਪੰਜਾਬ ਕਾਂਗਰਸ ਪਾਰਟੀ ਵਿਚ ਅੰਦਰੂਨੀ ਕਲੇਸ਼ ਰੁਕਣ ਦਾ ਨਾਂ ਨਹੀਂ ਲੈ ਰਿਹਾ ਹੈ। ਕਾਂਗਰਸ ਦੀ ਆਪਸੀ ਖਾਨਾਜੰਗੀ ਦੌਰਾਨ ਪਾਰਟੀ ਨੂੰ ਮਜ਼ਬੂਤ ਕਰਨ ਲਈ ਪੰਜਾਬ ਕਾਂਗਰਸ ਪ੍ਰਦੇਸ਼ ਕਮੇਟੀ ਨੇ ਮੀਤ ਪ੍ਰਧਾਨਾਂ ਦੀਆਂ ਨਿਯੁਕਤੀਆਂ ਕੀਤੀਆਂ ਹਨ। ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਰਾਜਾ ਵੜਿੰਗ ਵੱਲੋਂ ਸ੍ਰੀਮਤੀ ਅਰੁਨਾ ਚੌਧਰੀ ਨੂੰ ਜ਼ਿਲ ਹੁਸ਼ਿਆਰਪੁਰ, ਪਠਾਨਕੋਟ, ਨਵਾਂ ਸ਼ਹਿਰ, ਫਤਿਹਗੜ੍ਹ ਸਾਹਿਬ, ਕਪੂਰਥਲਾ, ਮੋਹਾਲੀ ਦਾ ਮੀਤ ਪ੍ਰਧਾਨ ਨਿਯੁਕਤ ਕੀਤਾ ਹੈ।

  ਪ੍ਰਗਟ ਸਿੰਘ ਨੂੰ ਜ਼ਿਲ੍ਹਾ ਅੰਮ੍ਰਿਤਸਰ ਸ਼ਹਿਰੀ, ਅੰਮ੍ਰਿਤਸਰ ਦਿਹਾਤੀ, ਰੋਪੜ, ਪਟਿਆਲਾ ਸ਼ਹਿਰੀ, ਪਟਿਆਲਾ ਦਿਹਾਤੀ, ਮਾਲੇਰਕੋਟਲਾ ਦਾ ਮੀਤ ਪ੍ਰਧਾਨ, ਸੁੰਦਰ ਸ਼ਾਮ ਅਰੋੜਾ ਨੂੰ ਜਲੰਧਰ ਸ਼ਹਿਰੀ, ਜਲੰਧਰ ਦਿਹਾਤੀ, ਲੁਧਿਆਣਾ ਸ਼ਹਿਰੀ, ਲੁਧਿਆਣਾ ਦਿਹਾਤੀ, ਖੰਨਾ। ਕੁਸ਼ਲਦੀਪ ਸਿੰਘ ਢਿੱਲੋਂ ਨੂੰ ਬਠਿੰਡਾ ਸ਼ਹਿਰੀ, ਬਠਿੰਡਾ ਦਿਹਾਤੀ, ਮੁਕਤਸਰ, ਮਾਨਸਾ, ਫਾਜਿਲਕਾ, ਫਿਰੋਜਪੁਰ, ਮੋਗਾ ਅਤੇ ਇੰਦਰਬੀਰ ਸਿੰਘ ਬੁਲਾਰਿਆ ਨੂੰ ਗੁਰਦਾਸਪੁਰ, ਤਰਨਤਾਰਨ, ਫਰੀਦਕੋਟ, ਸੰਗਰੂਰ ਅਤੇ ਬਰਨਾਲਾ ਦਾ ਮੀਤ ਪ੍ਰਧਾਨ ਨਿਯੁਕਤ ਕੀਤਾ ਹੈ।
  Published by:Ashish Sharma
  First published: