ਕਿਸਾਨਾਂ ਨੂੰ ਖੇਤੀ ਸੈਕਟਰ ਤੋਂ ਬਾਹਰ ਕਰਕੇ ਦੇਸ਼ ਆਤਮ-ਨਿਰਭਰ ਨਹੀਂ ਹੋ ਸਕਦਾ-ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ

News18 Punjabi | News18 Punjab
Updated: February 6, 2021, 4:54 PM IST
share image
ਕਿਸਾਨਾਂ ਨੂੰ ਖੇਤੀ ਸੈਕਟਰ ਤੋਂ ਬਾਹਰ ਕਰਕੇ ਦੇਸ਼ ਆਤਮ-ਨਿਰਭਰ ਨਹੀਂ ਹੋ ਸਕਦਾ-ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ
ਜਥੇਬੰਦੀ ਦੀ ਅਗਵਾਈ ਵਿੱਚ ਪੰਜਾਬ ਦੇ 11 ਜਿਲ੍ਹਿਆਂ ਤੋਂ 57 ਥਾਵਾਂ ’ਤੇ ਲੱਖਾਂ ਲੋਕਾਂ ਨੇ ਕੀਤਾ ਪ੍ਰਦਰਸ਼ਨ

12 ਤੋਂ 3 ਵਜੇ ਤੱਕ ਦਾ ਸੜਕ ਜਾਮ ਦਾ ਸੱਦਾ ਕਰੋੜਾਂ ਲੋਕਾਂ ਪੰਜਾਬ ਅਤੇ ਦੇਸ਼ ਭਰ ਵਿੱਚ ਹਿੱਸਾ ਲਿਆ

  • Share this:
  • Facebook share img
  • Twitter share img
  • Linkedin share img
ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਦੇ ਸੂਬਾ ਪ੍ਰਧਾਨ ਸਤਨਾਮ ਸਿੰਘ ਪੰਨੂੰ, ਜਨਰਲ ਸਕੱਤਰ ਸਰਵਣ ਸਿੰਘ ਪੰਧੇਰ ਅਤੇ ਸੂਬਾ ਸੀਨੀਅਰ ਮੀਤ ਪ੍ਰਧਾਨ ਸਵਿੰਦਰ ਸਿੰਘ ਚੁਤਾਲਾ ਨੇ ਪ੍ਰੈਸ ਨੂੰ ਜਾਣਕਾਰੀ ਦਿੰਦਿਆਂ ਦੱਸਿਆ ਕਿ ਅੱਜ ਦੁਪਿਹਰ 12 ਤੋਂ 3 ਵਜੇ ਤੱਕ ਦੇ ਸੜਕੀ ਜਾਮ ਦੇ ਸੱਦੇ ਤਹਿਤ ਗਰਿਫਤਾਰ ਕੀਤੇ ਕਿਸਾਨਾਂ ਨੂੰ ਰਿਹਾਅ ਕਰਨ ਤੇ ਬਾਰਡਰਾਂ ਦੇ ਦੁਆਲੇ ਬੈਰੀਕੇਡਿੰਗ ਢਿੱਲੀ ਕਰਨ, ਬਿਜਲੀ, ਪਾਣੀ, ਇੰਟਰਨੈੱਟ, ਬਾਥਰੂਮ, ਆਵਾਜਾਈ, ਸਫਾਈ ਆਦਿ ਦੀਆਂ ਸਹੂਲਤਾਂ ਬਹਾਲ ਕੀਤੇ ਜਾਣ ਦੀਆਂ ਮੰਗਾਂ ਨੂੰ ਉਭਾਰਦਿਆਂ ਕਿਹਾ ਕਿ ਸਿੰਘੂ ਬਾਰਡਰ ਕੈਂਪ ’ਤੇ ਹਮਲਾ ਕਰਨ ਵਾਲੇ ਦੰਗਈਆਂ ਉਪਰ ਸਖਤ ਧਾਰਾਵਾਂ ਲਗਾ ਕੇ ਪਰਚਾ ਦਰਜ਼ ਕੀਤਾ ਜਾਵੇ, ਮੁਕੰਮਲ ਖੇਤੀ ਕਾਨੂੰਨ ਰੱਦ ਕਰਕੇ ਐਮ.ਐਸ.ਪੀ. ਦੀ ਸਰਕਾਰੀ ਖਰੀਦ ਵਾਲਾ ਕਾਨੂੰਨ ਲਿਆਂਦਾ ਜਾਵੇ। ਪੰਜਾਬ ਵਿੱਚ ਅੱਜ ਗੋਲਡਨ ਗੇਟ ਅੰਮ੍ਰਿਤਸਰ, ਰਸੂਲਪੁਰ ਨਹਿਰਾ ਤਰਨਤਾਰਨ ਆਦਿ 57 ਥਾਵਾਂ ’ਤੇ ਬਹੁਤ ਵਿਸ਼ਾਲ ਸੜਕੀ ਜਾਮ ਲਗਾਏ ਗਏ।

ਦਿੱਲੀ ਵਿੱਚ ਸਿੰਘੂ ਬਾਰਡਰ ’ਤੇ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਦੀ ਸਟੇਜ ਦੇ ਲਾਗੇ ਰੋਸ ਮਾਰਚ ਕਰਕੇ ਪੁਲਸੀ ਨਾਕਿਆਂ ’ਤੇ ਜੋਰਦਾਰ ਨਾਹਰੇਬਾਜੀ ਕਰਕੇ ਰੋਸ ਜਾਹਰ ਕੀਤਾ ਗਿਆ। ਦੇਸ਼ ਦੇ ਪ੍ਰਧਾਨ ਮੰਤਰੀ ਦੇਸ਼ ਨੂੰ ਆਤਮ-ਨਿਰਭਰ ਕਰਨ ਦੀ ਗੱਲ ਕਰਦੇ ਹਨ, ਪਰ ਦੇਸ਼ ਖੇਤੀ ਦੇ ਤਿੰਨੇ ਕਾਲੇ ਕਾਨੂੰਨ ਰੱਦ ਕਰਕੇ ਐਮ.ਐਸ.ਪੀ. ਦੀ ਸਰਕਾਰੀ ਖਰੀਦ ਦੀ ਗਾਰੰਟੀ ਵਾਲਾ ਕਾਨੂੰਨ ਬਣਾ ਕੇ ਹੀ ਆਤਮ-ਨਿਰਭਰ ਹੋ ਸਕਦਾ ਹੈ। ਕਿਸਾਨਾਂ ਮਜ਼ਦੂਰਾਂ ਦੀ ਮਜਬੂਤੀ ਹੀ ਦੇਸ਼ ਦੀ ਮਜਬੂਤੀ ਹੈ।

ਜਥੇਬੰਦੀ ਨੇ ਪੂਰੇ ਭਾਰਤੀਆਂ ਦਾ ਐਨਾ ਵੱਡਾ ਅੰਦੋਲਨ ਬਣਾਉਣ ਲਈ ਧੰਨਵਾਦ ਕਰਦੇ ਹੋਏ ਮੰਗ ਕੀਤੀ ਕਿ ਦਿੱਲੀ ਦੇ ਅੰਦਰ ਗਰਿਫਤਾਰ ਕੀਤੇ ਲੋਕਾਂ ਨੂੰ ਤੁਰੰਤ ਰਿਹਾਅ ਕੀਤਾ ਜਾਵੇ। ਇਸ ਮੌਕੇ ਸੁਖਵਿੰਦਰ ਸਿੰਘ ਸਭਰਾ ਅਤੇ ਜਸਵੀਰ ਸਿੰਘ ਪਿੱਦੀ ਨੇ ਕਿਹਾ ਕੌਮਾਂਤਰੀ ਸਖਸ਼ੀਅਤਾਂ ਦਾ ਸਮਰਥਨ ਹਾਸਲ ਹੋਣ ਨਾਲ ਕੇਂਦਰ ਸਰਕਾਰ ਬੁਖਲਾਹਟ ਵਿੱਚ ਆ ਗਈ ਹੈ, ਇਸੇ ਕਰਕੇ ਉਹਨਾਂ ਖਿਲਾਫ ਕੇਸ਼ ਦਰਜ਼ ਕਰਨ ਦੀਆਂ ਧਮਕੀਆਂ ਦਿੱਤੀਆਂ ਜਾ ਰਹੀਆਂ ਹਨ। ਜਥੇਬੰਦੀ ਅਜਿਹੀਆਂ ਕਾਰਵਾਈਆਂ ਦੀ ਨਿਖੇਧੀ ਕਰਦੀ ਹੈ। ਸਰਕਾਰ ਪੂਰੀ ਬੁਖਲਾਹਟ ਵਿੱਚ ਆਈ ਹੋਈ ਹੈ।
Published by: Ashish Sharma
First published: February 6, 2021, 4:54 PM IST
ਹੋਰ ਪੜ੍ਹੋ
ਅਗਲੀ ਖ਼ਬਰ