• Home
  • »
  • News
  • »
  • punjab
  • »
  • THE DEPUTY COMMISSIONER HAS IMPOSED A COMPLETE BAN ON FIRECRACKERS WHICH SPREAD POLLUTION IN THE DISTRICT

ਡਿਪਟੀ ਕਮਿਸ਼ਨਰ ਨੇ ਪ੍ਰਦੂਸ਼ਣ ਫੈਲਾਉਣ ਵਾਲੇ ਪਟਾਕਿਆਂ ਉਤੇ ਲਗਾਈ ਪੂਰਨ ਪਾਬੰਦੀ

*ਨਿਰਧਾਰਤ ਸਮੇਂ ਅਨੁਸਾਰ ਕੇਵਲ ਗਰੀਨ ਪਟਾਕੇ ਹੀ ਚਲਾਏ ਜਾ ਸਕਣਗੇ

ਪ੍ਰਦੂਸ਼ਣ ਫ਼ੈਲਾਉਣ ਵਾਲੇ ਪਟਾਕਿਆਂ ਉਤੇ ਲਗਾਈ ਪੂਰਨ ਪਾਬੰਦੀ

ਪ੍ਰਦੂਸ਼ਣ ਫ਼ੈਲਾਉਣ ਵਾਲੇ ਪਟਾਕਿਆਂ ਉਤੇ ਲਗਾਈ ਪੂਰਨ ਪਾਬੰਦੀ

  • Share this:
    ਸ਼ੈਲੇਸ਼ ਕੁਮਾਰ

    ਨਵਾਂਸ਼ਹਿਰ: ਡਿਪਟੀ ਕਮਿਸ਼ਨਰ ਵਿਸ਼ੇਸ਼ ਸਾਰੰਗਲ ਨੇ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਵਿਚ ਦੀਵਾਲੀ ਅਤੇ ਹੋਰਨਾਂ ਤਿਉਹਾਰਾਂ ਮੌਕੇ ਪ੍ਰਦੂਸ਼ਣ ਫੈਲਾਉਣ ਵਾਲੇ ਪਟਾਕਿਆਂ ’ਤੇ ਪਾਬੰਦੀ ਲਗਾ ਦਿੱਤੀ ਹੈ ਅਤੇ ਇਸ ਦੌਰਾਨ ਕੇਵਲ ਧੂੰਆਂ ਨਾ ਕਰਨ ਵਾਲੇ ਗਰੀਨ ਪਟਾਕੇ ਹੀ ਸੀਮਤ ਸਮੇਂ ਲਈ ਚਲਾਉਣ ਦੀ ਆਗਿਆ ਹੋਵੇਗੀ।

    ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਦੇ ਸਾਇੰਸ, ਤਕਨਾਲੋਜੀ ਤੇ ਵਾਤਾਵਰਨ ਵਿਭਾਗ ਵੱਲੋਂ ਜਾਰੀ ਆਦੇਸ਼ਾਂ ਦੇ ਮੱਦੇਨਜ਼ਰ ਜ਼ਿਲੇ ਵਿਚ ਪ੍ਰਦੂਸ਼ਣ ਫੈਲਾਉਣ ਵਾਲੇ ਬੇਰੀਅਮ ਸਾਲਟਾਂ ਵਾਲੇ ਜਾਂ ਐਂਟੀਮਨੀ, ਲੀਥੀਅਮ, ਮਰਕਰੀ, ਆਰਸੈਨਿਕ, ਲੈੱਡ, ਸਟਰੋਂਥੀਅਮ, ਕਰੋਮੇਟ ਯੁਕਤ ਪਟਾਕਿਆਂ ਅਤੇ ਲੜੀਆਂ ਆਦਿ ’ਤੇ ਮੁਕੰਮਲ ਪਾਬੰਦੀ ਰਹੇਗੀ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਇਹ ਫ਼ੈਸਲਾ ਕੋਰੋਨਾ ਮਹਾਮਾਰੀ ਅਤੇ ਵੱਧ ਰਹੇ ਪ੍ਰਦੂਸ਼ਣ ਕਾਰਨ ਲਿਆ ਗਿਆ ਹੈ ਅਤੇ ਅਜਿਹੇ ਪਟਾਕਿਆਂ ਦੀ ਵਿਕਰੀ ਅਤੇ ਭੰਡਾਰ ਕਰਨ ਉਪਰ ਵੀ ਪਾਬੰਦੀ ਲਗਾਈ ਗਈ ਹੈ।

    ਉਨਾਂ ਦੱਸਿਆ ਕਿ ਜ਼ਿਲ੍ਹੇ ਵਿਚ ਦੀਵਾਲੀ, ਨਵੇਂ ਸਾਲ ਦੀ ਪੂਰਵ ਸੰਧਿਆ ਅਤੇ ਗੁਰਪੁਰਬ ਮੌਕੇ ਗਰੀਨ ਪਟਾਕੇ ਚਲਾਉਣ ਲਈ ਸਮਾਂ ਨਿਰਧਾਰਤ ਕੀਤਾ ਗਿਆ ਹੈ। ਉਨਾ ਦੱਸਿਆ ਕਿ ਦੀਵਾਲੀ ਮੌਕੇ ਰਾਤ 8 ਵਜੇ ਤੋਂ ਰਾਤ 10 ਵਜੇ ਤੱਕ ਹੀ ਪਟਾਕੇ ਚਲਾਏ ਜਾ ਸਕਣਗੇ। ਇਸੇ ਤਰ੍ਹਾਂ  ਨਵੇਂ ਸਾਲ ਦੀ ਪੂਰਵ ਸੰਧਿਆ ਮੌਕੇ ਰਾਤ 11.55 ਤੋਂ ਸਵੇਰੇ 12.30 ਵਜੇ ਤੱਕ ਹੀ ਪਟਾਕੇ ਚਲਾਉਣ ਦੀ ਆਗਿਆ ਹੋਵੇਗੀ।

    ਇਸ ਤੋਂ ਇਲਾਵਾ ਗੁਰਪੁਰਬ ਮੌਕੇ ਸਵੇਰੇ 4 ਤੋਂ 5 ਵਜੇ ਤੱਕ ਅਤੇ ਸ਼ਾਮ 9 ਤੋਂ 10 ਵਜੇ ਤੱਕ ਹੀ ਪਟਾਕੇ ਚਲਾਏ ਜਾ ਸਕਣਗੇ। ਉਨਾਂ ਕਿਹਾ ਕਿ ਉਕਤ ਸਮੇਂ ਤੋਂ ਪਹਿਲਾਂ ਅਤੇ ਬਾਅਦ ਵਿਚ ਜ਼ਿਲੇ ਅੰਦਰ ਪਟਾਕੇ ਚਲਾਉਣ ’ਤੇ ਪੂਰਨ ਪਾਬੰਦੀ ਹੋਵੇਗੀ।

    ਉਨ੍ਹਾਂ ਕਿਹਾ ਕਿ ਖਾਮੋਸ਼ ਥਾਵਾਂ (ਸਾਈਲੈਂਸ ਜ਼ੋਨ) ਜਿਵੇਂ ਹਸਪਤਾਲ, ਸਿੱਖਿਆ ਸੰਸਥਾਵਾਂ, ਅਦਾਲਤਾਂ ਅਤੇ ਧਾਰਮਿਕ ਸਥਾਨਾਂ ਆਦਿ ਦੇ 100 ਮੀਟਰ ਦੇ ਘੇਰੇ ਅੰਦਰ ਪਟਾਕੇ ਆਦਿ ਚਲਾਉਣ ਦੀ ਇਜਾਜ਼ਤ ਨਹੀਂ ਹੋਵੇਗੀ। ਜੇਕਰ ਕੋਈ ਵਿਅਕਤੀ ਇਸ ਦੀ ਉਲੰਘਣਾ ਕਰਦਾ ਪਾਇਆ ਜਾਂਦਾ ਹੈ ਤਾਂ ਉਸ ਖਿਲਾਫ਼ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।

    ਉਨ੍ਹਾਂ ਦੱਸਿਆ ਕਿ ਇਨਾਂ ਆਦੇਸ਼ਾਂ ਦੀ ਪਾਲਣਾ ਕਰਵਾਉਣ ਲਈ ਸਬੰਧਤ ਅਧਿਕਾਰੀਆਂ ਦੀਆਂ ਚੈਕਿੰਗ ਲਈ ਡਿਊਟੀਆਂ ਲਗਾਈਆਂ ਗਈਆਂ ਹਨ ਅਤੇ ਉਹ ਆਦੇਸ਼ਾਂ ਦੀ ਉਲੰਘਣਾ ਦੀ ਕਿਸੇ ਵੀ ਸਥਿਤੀ ਵਿਚ ਫੌਰਨ ਕਾਰਵਾਈ ਅਮਲ ਵਿਚ ਲਿਆਉਣਗੇ।
    Published by:Gurwinder Singh
    First published: