ਸ਼੍ਰੋਮਣੀ ਕਮੇਟੀ ਪ੍ਰਧਾਨ ਤੇ ਜਥੇਦਾਰ ਹਰਪ੍ਰੀਤ ਸਿੰਘ ਦਾ ਪੁਤਲਾ ਫੂਕਿਆ

- news18-Punjabi
- Last Updated: October 30, 2020, 3:46 PM IST
ਅਵਤਾਰ ਸਿੰਘ ਕੰਬੋਜ਼
ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਵਿੱਤਰ ਸਰੂਪ ਗੁੰਮ ਹੋਣ ਦੇ ਮਾਮਲੇ ਵਿੱਚ ਅੱਜ ਰੂਪਨਗਰ ਵਿੱਚ ਦੋ ਥਾਵਾਂ ’ਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਅਤੇ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਦਾ ਪੁਤਲਾ ਫੂਕਿਆ ਗਿਆ।
ਇਸ ਮੌਕੇ ਰੂਪਨਗਰ ਦੀ ਸਿੱਖ ਸੰਗਤ ਵਿੱਚ ਨੌਜਵਾਨਾਂ ਨੇ ਰੋਪੜ -ਚੰਡੀਗੜ੍ਹ ਮਾਰਗ ਉਤੇ ਪਿੰਡ ਸਿੰਘ ਦੇ ਕੋਲ ਇੱਕ ਪੁਤਲਾ ਸਾੜਿਆ ਅਤੇ ਦੂਸਰਾ ਪੁਤਲਾ ਬੇਲਾ ਚੌਕ ਰੂਪਨਗਰ ਵਿੱਚ ਸਾੜਿਆ ਗਿਆ। ਪ੍ਰਦਰਸ਼ਨਕਾਰੀਆਂ ਨੇ ਆਪਣਾ ਗੁੱਸਾ ਜ਼ਾਹਰ ਕੀਤਾ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਪਾਵਨ ਸਰੂਪਾਂ ਦੇ ਗੁੰਮ ਜਾਣ ਦੀ ਸੂਰਤ ਵਿਚ ਸਿੱਖ ਸੰਗਤ ਜੋ ਅਕਾਲ ਤਖਤ ਸਾਹਿਬ ਦੇ ਬਾਹਰ ਪ੍ਰਦਰਸ਼ਨ ਕਰ ਰਹੇ ਸਨ, ਉਨ੍ਹਾਂ ਲੋਕਾਂ ਨੂੰ ਕੁੱਟਿਆ ਗਿਆ ਸੀ ਅਤੇ ਉਨ੍ਹਾਂ ਕਿਹਾ ਕਿ ਅਕਾਲੀ ਦਲ ਦੇ ਪ੍ਰਧਾਨ ਦੇ ਕਹਿਣ ਉਤੇ ਇਹ ਸਾਰੀਆਂ ਕਾਰਵਾਈਆਂ ਹੋ ਰਾਹੀਆਂ ਹਨ। 
ਪ੍ਰਦਰਸ਼ਨਕਾਰੀਆਂ ਨੇ ਕਿਹਾ ਕਿ ਜਦੋਂ ਸਿੱਖਾਂ ਉਤੇ ਭੀੜ ਪੈਂਦੀ ਹੈ, ਉਦੋਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਨੁਮਾਇੰਦੇ ਅੱਗੇ ਨਹੀਂ ਆਉਂਦੇ ਪਰ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪ ਗੁੰਮ ਮਾਮਲੇ ਦੀ ਜਾਂਚ ਦੀ ਮੰਗ ਕੀਤੀ ਜਾ ਰਹੀ ਹੈ ਤਾਂ ਸਿੱਖ ਸੰਗਤ ਉਤੇ ਹੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਕਿਰਪਾਨਾਂ ਤਾਣ ਦਿੰਦੀ ਹੈ।
ਪ੍ਰਦਰਸ਼ਨਕਾਰੀਆਂ ਨੇ ਦੋਸ਼ ਲਾਇਆ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਅਤੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਅਕਾਲੀ ਦਲ ਬਾਦਲ ਦੇ ਇਸ਼ਾਰੇ ’ਤੇ ਕਾਰਵਾਈ ਕਰ ਰਹੇ ਹਨ ਅਤੇ ਸਿੱਖ ਕੌਮ ਨੂੰ ਨੁਕਸਾਨ ਪਹੁੰਚਾ ਰਹੇ ਹਨ। ਉਨ੍ਹਾਂ ਕਿਹਾ ਕਿ ਇਸ ਘਟਨਾ ਨੂੰ ਲੈ ਕੇ ਸਿੱਖ ਸੰਗਤ ਵਿੱਚ ਭਾਰੀ ਰੋਸ ਪਾਇਆ ਜਾ ਰਿਹਾ ਹੈ।