Home /News /punjab /

ਪੰਜਾਬ ਦੀ ਸਮੁੱਚੀ 'ਆਪ' ਲੀਡਰਸ਼ਿਪ ਭਗਵੰਤ ਮਾਨ ਦੀ ਅਗਵਾਈ ਵਿਚ ਕਰਤਾਰਪੁਰ ਸਾਹਿਬ ਮੱਥਾ ਟੇਕਣ ਜਾਵੇਗੀ

ਪੰਜਾਬ ਦੀ ਸਮੁੱਚੀ 'ਆਪ' ਲੀਡਰਸ਼ਿਪ ਭਗਵੰਤ ਮਾਨ ਦੀ ਅਗਵਾਈ ਵਿਚ ਕਰਤਾਰਪੁਰ ਸਾਹਿਬ ਮੱਥਾ ਟੇਕਣ ਜਾਵੇਗੀ

ਭਗਵੰਤ ਮਾਨ

ਭਗਵੰਤ ਮਾਨ

 • Share this:

  ਆਮ ਆਦਮੀ ਪਾਰਟੀ-ਪੰਜਾਬ ਦੀ ਸਮੁੱਚੀ ਲੀਡਰਸ਼ਿਪ 19 ਤਰੀਕ ਨੂੰ ਗੁਰਪੁਰਬ ਵਾਲੇ ਦਿਨ ਭਗਵੰਤ ਮਾਨ ਦੀ ਅਗਵਾਈ ਵਿਚ ਕਰਤਾਰਪੁਰ ਸਾਹਿਬ ਮੱਥਾ ਟੇਕਣ ਜਾਵੇਗੀ।

  ਆਮ ਆਮਦੀ ਪਾਰਟੀ ਦੇ ਪੰਜਾਬ ਪ੍ਰਧਾਨ ਭਗਵੰਤ ਮਾਨ ਨੇ ਇਹ ਜਾਣਕਾਰੀ ਦਿੱਤੀ ਹੈ। ਉਨ੍ਹਾਂ ਕਿਹਾ ਕਿ ਬੜੀ ਖੁਸ਼ੀ ਦੀ ਗੱਲ ਹੈ ਕਿ ਕਰਤਾਰਪੁਰ ਲਾਂਘਾ ਖੁੱਲ੍ਹ ਗਿਆ ਹੈ।

  ਉਨ੍ਹਾਂ ਕਿਹਾ ਕਿ ਕਰਤਾਰਪੁਰ ਸਾਹਿਬ ਲਾਂਘਾ ਮੁੜ ਖੋਲ੍ਹਣ ਦੇ ਫੈਸਲੇ ਦਾ ਦਿਲੋਂ ਸੁਆਗਤ ਕਰਦਾ ਹਾਂ। ਇਹ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਗੁਰੂ ਪੁਰਬ ਦੇ ਮੌਕੇ 'ਤੇ ਪਵਿੱਤਰ ਅਸਥਾਨ 'ਤੇ ਮੱਥਾ ਟੇਕਣ ਲਈ ਦੁਨੀਆ ਭਰ ਦੇ ਲੱਖਾਂ ਲੋਕਾਂ ਦੀਆਂ ਇੱਛਾਵਾਂ ਪੂਰੀਆਂ ਕਰੇਗਾ।

  Published by:Gurwinder Singh
  First published:

  Tags: Aam Aadmi Party, AAP Punjab, Bhagwant Mann, Gurdwara Kartarpur Sahib, KARTARPUR, Kartarpur Langha