ਪੰਜਾਬ ਸਰਕਾਰ ਦੇ ਵੱਲੋਂ ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਦੇ ਵਿੱਚ ਪਹਿਲੇ ਜਨਤਾ ਦਰਬਾਰ ਦੀ ਸ਼ੁਰੂਆਤ ਕੀਤੀ ਗਈ ਹੈ। ਜ਼ਿਕਰਯੋਗ ਹੈ ਕਿ ਇਹ ਪਹਿਲਾ ਸੂਬਾ ਪੱਧਰੀ ਆਨਲਾਈਨ ਜਨਤਾ ਦਰਬਾਰ 6 ਫਰਵਰੀ ਨੂੰ ਲਗਾਇਆ ਜਾਵੇਗਾ। ਪਿੰਡਾਂ ਦੇ ਲੋਕਾਂ ਨੂੰ ਕਿਸੇ ਵੀ ਤਰ੍ਹਾਂ ਦੇ ਸਾਫ ਪਾਣੀ ਦੀ ਸਪਲਾਈ ਅਤੇ ਸੈਨੀਟੇਸ਼ਨ ਸਬੰਧੀ ਜੇ ਕੋਈ ਪਰੇਸ਼ਾਨੀ ਆ ਰਹੀ ਹੈ ਜਾਂ ਪਿੰਡਾਂ ਦੇ ਲੋਕ ਇਸ ਸਬੰਧੀ ਕੋਈ ਸ਼ਿਕਾਇਤ ਦਰਜ ਕਰਵਾਉਣੀ ਚਾਹੁੰਦੇ ਹਨ ਤਾਂ ਉਹ ਆਨਲਾਈਨ ਆਪਣੀ ਸ਼ਿਕਾਇਤ ਦਰਜ ਕਰਵਾ ਸਕਦੇ ਹਨ। ਇਸ ਆਨਲਾਈਨ ਜਨਤਾ ਦਰਬਾਰ ਦੇ ਵਿੱਚ ਲੋਕਾਂ ਦੀ ਸੁਣਵਾਈ ਪੰਜਾਬ ਦੇ ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਦੇ ਮੰਤਰੀ ਬ੍ਰਮ ਸ਼ੰਕਰ ਜਿੰਪਾ ਦੇ ਵੱਲੋਂ ਕੀਤੀ ਜਾਵੇਗੀ।ਇਸ ਮੌਕੇ ਉਨ੍ਹਾਂ ਦੇ ਨਾਲ ਵਿਭਾਗ ਦੇ ਸਮੂਹ ਉੱਚ ਅਧਿਕਾਰੀ ਅਤੇ ਜ਼ਿਲ੍ਹਾ ਅਧਿਕਾਰੀ ਵੀ ਮੌਜੂਦ ਰਹਿਣਗੇ।
ਪੰਜਾਬ ਦੇ ਕੈਬਨਿਟ ਮੰਤਰੀ ਬ੍ਰਹਮ ਸ਼ੰਕਰ ਜਿੰਪਾ ਨੇ ਜਾਣਕਾਰੀ ਦਿੱਤੀ ਹੈ ਕਿ ਸੂਬੇ ਦੇ ਮੁੱਖ ਮੰਤਰੀ ਭਗਵੰਤ ਮਾਨ ਦੇ ਨਿਰਦੇਸ਼ਾਂ ਤਹਿਤ ਪਹਿਲਾ ਸੂਬਾ ਪੱਧਰੀ ਆਨ ਲਾਈਨ ਜਨਤਾ ਦਰਬਾਰ 6 ਫਰਵਰੀ ਨੂੰ ਸਵੇਰੇ 11.30 ਤੋਂ ਦੁਪਹਿਰ 2 ਵਜੇ ਤੱਕ ਲਗਾਇਆ ਜਾ ਰਿਹਾ ਹੈ। ਜਿੰਪਾ ਨੇ ਕਿਹਾ ਕਿ ਅਜਿਹੇ ਜਨਤਾ ਦਰਬਾਰ ਹਰ 15 ਦਿਨਾਂ ਬਾਅਦ ਲਗਾਏ ਜਾਣਗੇ ਤਾਂ ਜੋ ਪੰਜਾਬ ਸਰਕਾਰ ਦੇ ਵੱਲੋਂ ਕੀਤੇ ਵਾਅਦੇ ਦੇ ਮੁਤਾਬਕ ਲੋਕਾਂ ਨੂੰ ਸਰਕਾਰੀ ਸੇਵਾਵਾਂ ਉਨ੍ਹਾਂ ਦੇ ਘਰਾਂ ’ਚ ਮੁਹੱਈਆ ਕਰਵਾਈਆਂ ਜਾਣ ।ਜਿੰਪਾ ਨੇ ਜਾਣਕਾਰੀ ਦਿੱਤੀ ਕਿ ਜਨਤਾ ਦਰਬਾਰ ਸਬੰਧੀ ਜ਼ਿਲ੍ਹਾ ਪੱਧਰ ’ਤੇ ਤਇਨਾਤ ਅਫਸਰਾਂ ਅਤੇ ਕਰਮਚਾਰੀਆਂ ਨੂੰ ਦਿਸ਼ਾ-ਨਿਰਦੇਸ਼ ਜਾਰੀ ਕਰ ਦਿੱਤੇ ਗਏ ਹਨ।
ਇਸ ਦੇ ਨਾਲ ਹੀ ਪੰਜਾਬ ਦੇ ਕੈਬਨਿਟ ਮੰਤਰੀ ਬ੍ਰਹਮ ਸ਼ੰਕਰ ਜਿੰਪਾ ਨੇ ਕਿਹਾ ਕਿ ਪੀਣ ਵਾਲੇ ਪਾਣੀ ਦੀ ਬੇਹਤਰ ਕੁਆਲਿਟੀ ਲਈ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਬਹੁਤ ਗੰਭੀਰ ਹੈ ਅਤੇ ਇਸ ਦੇ ਲਈ ਹਰ ਸੰਭਵ ਕੋਸ਼ਿਸ਼ ਕੀਤੀ ਜਾ ਰਹੀ ਹੈ । ਇਸ ਤੋਂ ਇਲਾਵਾ ਪਿੰਡਾਂ ਦੇ ਵਿੱਚ ਸੈਨੀਟੇਸ਼ਨ ਨੂੰ ਯਕੀਨੀ ਬਣਾਉਣ ਲਈ ਵੀ ਪੰਜਾਬ ਸਰਕਾਰ ਦੇ ਵੱਲੋਂ ਬਹੁਤ ਸਾਰੀਆਂ ਯੋਜਨਾਵਾਂ ’ਤੇ ਕੰਮ ਕੀਤਾ ਜਾ ਰਿਹਾ ਹੈ।
ਪੰਜਾਬ ਦੇ ਕੈਬਨਿਟ ਮੰਤਰੀ ਬ੍ਰਹਮ ਸ਼ੰਕਰ ਜਿੰਪਾ ਨੇ ਕਿਹਾ ਕਿ ਇਸ ਜਨਤਾ ਦਰਬਾਰ ਦੇ ਵਿੱਚ ਸ਼ਿਕਾਇਤਾਂ ਦਰਜ ਕਰਨ ਦੇ ਲਈ ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਦੇ ਮੁਖੀ ਮੁਹੰਮਦ ਇਸ਼ਫਾਕ ਦੇ ਵੱਲੋਂ ਕਾਰਜ ਵਿਧੀ ਜਾਰੀ ਕਰ ਦਿੱਤੀ ਗਈ ਹੈ।ਇਸ ਦੇ ਨਾਲ ਹੀ ਉਨ੍ਹਾਂ ਨੇ ਜਾਣਕਾਰੀ ਦਿੱਤੀ ਕਿ ਜਲ ਸਪਲਾਈ ਅਤੇ ਸੈਨੀਟੇਸ਼ਨ ਮੰਤਰੀ ਬ੍ਰਮ ਸ਼ੰਕਰ ਜਿੰਪਾ ਆਨਲਾਈਨ ਜਨਤਾ ਦਰਬਾਰ ਦੇ ਵਿੱਚ ਚੰਡੀਗੜ੍ਹ ਤੋਂ ਸ਼ਮੂਲੀਅਤ ਕਰਨਗੇ ਜਿਸ ਵਿੱਚ ਸਾਰੇ ਮੁੱਖ ਇੰਜੀਨੀਅਰ ਵੀ ਸ਼ਾਮਿਲ ਹੋਣਗੇ। ਇਸ ਤੋਂ ਇਲਾਵਾ ਸਮੂਹ ਨਿਗਰਾਨ ਇੰਜੀਨੀਅਰ ਅਤੇ ਸਮੂਹ ਕਾਰਜਕਾਰੀ ਇੰਜੀਨੀਅਰ ਆਪਣੇ-ਆਪਣੇ ਦਫਤਰਾਂ ਤੋਂ ਆਨਲਾਈਨ ਜਨਤਾ ਦਰਬਾਰ ਵਿੱਚ ਸ਼ਾਮਲ ਹੋਣਗੇ ।
ਜੋ ਲੋਕ ਆਪਣੀ ਪਰੇਸਾਨੀ ਸਬੰਧੀ ਸ਼ਿਕਾਇਤ ਦਰਜ ਕਰਵਾਉਣੀ ਚਾਹੁੰਦੇ ਹਨ ਉਹ ਆਨਲਾਈਨ ਲਿੰਕ
ttps://headdwss.my.webex.com/headdwss.my/j.php?MTID=mb93a5a19bb8a03372346bce9780ae495 ‘ਤੇ ਜੁੜ ਸਕਦੇ ਹਨ। ਇਸ ਤੋਂ ਇਲਾਵਾ WebExMeeting number: 2642 015 6498 (Password: 1234) ਰਾਹੀਂ ਵੀ ਜਨਤਾ ਦਰਬਾਰ ਵਿੱਚ ਜੁੜਿਆ ਜਾ ਸਕਦਾ ਹੈ। ਜਿਹੜੇ ਲੋਕ ਮੰਤਰੀ ਸਾਹਮਣੇ ਆਪਣੀ ਸ਼ਿਕਾਇਤ ਦੱਸਣਾ ਚਾਹੁੰਦੇ ਹਨ ਉਹ ਆਪਣੀ ਸ਼ਿਕਾਇਤ ਪਹਿਲਾਂ ਦਰਜ ਕਰਵਾਉਣ ਤਾਂ ਜੋ ਮੀਟਿੰਗ ਤੋਂ ਪਹਿਲਾਂ ਸ਼ਿਕਾਇਤ ਦਾ ਵਿਸ਼ਲੇਸ਼ਣ ਕਰ ਕੇ ਮੰਤਰੀ ਵੱਲੋਂ ਸ਼ਿਕਾਇਤ ਦਾ ਨਿਪਟਾਰਾ ਕੀਤਾ ਜਾ ਸਕੇ। ਅਗੇਤਰੀ ਸ਼ਿਕਾਇਤ ਟੋਲ ਫਰੀ ਨੰਬਰ- 1800-180-2468 ਜਾਂ ਈ ਮੇਲ dwsssnkhelpdesk@gmail.com ਜਾਂ ਵੈੱਬਸਾਈਟ dwss.punjab.gov.in/Citizen Corner Register Online Complaint ’ਤੇ ਦਰਜ ਕਰਵਾਈ ਜਾ ਸਕਦੀ ਹੈ।
ਇਸ ਸਬੰਧੀ ਵਿਭਾਗ ਮੁਖੀ ਨੇ ਜਾਣਕਾਰੀ ਦਿੱਤੀ ਹੈ ਕਿ ਜਿਹੜੀ ਸ਼ਿਕਾਇਤ ਪਹਿਲਾਂ ਦਰਜ ਕਰਵਾਈ ਜਾਵੇਗੀ ਉਸ ਦਾ ਨਿਪਟਾਰਾ ਪਹਿਲਾਂ ਕੀਤਾ ਜਾਵੇਗਾ। ਜਿਸ ਤੋਂ ਬਾਅਦ ‘ਪਹਿਲਾਂ ਆਓ, ਪਹਿਲਾਂ ਸੁਣਾਓ’ਦੇ ਆਧਾਰ ’ਤੇ ਲੋਕਾਂ ਨੂੰ ਮੌਕਾ ਦਿੱਤਾ ਜਾਵੇਗਾ ਜੋ ਪਹਿਲਾਂ ਸ਼ਿਕਾਇਤ ਦਰਜ ਨਹੀਂ ਕਰਵਾ ਸਕੇ।
ਕਾਰਜਕਾਰੀ ਇੰਜੀਨੀਅਰ (ਐਸ.ਐਨ.ਕੇ.) ਇਨ੍ਹਾਂ ਸਾਰੀਆਂ ਸ਼ਿਕਾਇਤਾਂ ਦਾ ਰਿਕਾਰਡ ਰੱਖਣਗੇ ਅਤੇ ਜਿਹੜੀਆਂ ਸ਼ਿਕਾਇਤਾਂ ਪਹਿਲਾਂ ਹਾਸਲ ਹੋਣਗੀਆਂ ਉਹ ਸਬੰਧਤ ਅਧਿਕਾਰੀਆਂ ਨੂੰ ਭੇਜਣਗੇ ਤਾਂ ਜੋ ਮੰਤਰੀ ਦੀ ਮੀਟਿੰਗ ਦੇ ਵਿੱਚ ਅਧਿਕਾਰੀ ਆਪਣਾ ਪੱਖ ਵੀ ਸਾਹਮਣੇ ਰੱਖ ਸਕਣ।
ਬ੍ਰੇਕਿੰਗ ਖ਼ਬਰਾਂ ਪੰਜਾਬੀ \'ਚ ਸਭ ਤੋਂ ਪਹਿਲਾਂ News18 ਪੰਜਾਬੀ \'ਤੇ। ਤਾਜ਼ਾ ਖਬਰਾਂ, ਲਾਈਵ ਅਪਡੇਟ ਖ਼ਬਰਾਂ, ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ News18 ਪੰਜਾਬੀ \'ਤੇ।
Tags: Brahm Shankar Jimpa, Online janta Darbar, Punjab, Sanitation Department, Water supply