ਚੰਡੀਗੜ੍ਹ : ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਹਸਪਤਾਲ ਤੋਂ ਛੁੱਟੀ ਦੇ ਦਿੱਤੀ ਗਈ ਹੈ। ਉਨ੍ਹਾਂ ਦਾ ਹਾਲ ਹੀ ਵਿੱਚ ਲੰਡਨ ਦੇ ਇੱਕ ਹਸਪਤਾਲ ਵਿੱਚ ਰੀੜ੍ਹ ਦੀ ਹੱਡੀ ਦਾ ਸਫਲ ਅਪਰੇਸ਼ਨ ਹੋਇਆ ਸੀ। ਦੋ ਦਿਨ ਪਹਿਲਾਂ ਉਨ੍ਹਾਂ ਦੀ ਪਤਨੀ ਪ੍ਰਨੀਤ ਕੌਰ ਨੇ ਉਨ੍ਹਾਂ ਦੀ ਸਰਜਰੀ ਦੀ ਖਬਰ ਸਾਂਝੀ ਕੀਤੀ ਸੀ। ਉਨ੍ਹਾਂ ਦੇ ਨਾਲ ਉਨ੍ਹਾਂ ਦੀ ਬੇਟੀ ਜੈ ਇੰਦਰ ਕੌਰ ਅਤੇ ਹੋਰ ਪਰਿਵਾਰਕ ਮੈਂਬਰ ਲੰਡਨ ਵਿੱਚ ਸਨ।
ਕੈਪਟਨ ਅਮਰਿੰਦਰ ਸਿੰਘ ਪਿਛਲੇ ਕੁਝ ਸਮੇਂ ਤੋਂ ਇਸ ਰੀੜ੍ਹ ਦੀ ਹੱਡੀ ਦੀ ਸਮੱਸਿਆ ਨਾਲ ਜੂਝ ਰਹੇ ਸਨ, ਜਿਸਦਾ ਇਲਾਜ ਕਰਵਾਉਣ ਲਈ ਉਹ ਦਿਨੀਂ ਲੰਡਨ ਗਏ ਹੋਏ ਸਨ।
ਜ਼ਿਕਰਯੋਗ ਹੈ ਕਿ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਪਿਛਲੇ ਸਾਲ ਕਾਂਗਰਸ ਤੋਂ ਅਸਤੀਫਾ ਦੇ ਦਿੱਤਾ ਸੀ ਅਤੇ ਉਹ ਲੋਕ ਕਾਂਗਰਸ ਸੰਗਠਨ ਦੇ ਮੁਖੀ ਹਨ। ਉਨ੍ਹਾਂ ਨੇ ਭਾਜਪਾ ਨਾਲ ਮਿਲ ਕੇ ਵਿਧਾਨ ਸਭਾ ਚੋਣਾਂ ਲੜੀਆਂ ਸਨ।
ਬ੍ਰੇਕਿੰਗ ਖ਼ਬਰਾਂ ਪੰਜਾਬੀ \'ਚ ਸਭ ਤੋਂ ਪਹਿਲਾਂ News18 ਪੰਜਾਬੀ \'ਤੇ। ਤਾਜ਼ਾ ਖਬਰਾਂ, ਲਾਈਵ ਅਪਡੇਟ ਖ਼ਬਰਾਂ, ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ News18 ਪੰਜਾਬੀ \'ਤੇ।
Tags: Captain Amarinder Singh, Hospital, London