Home /News /punjab /

ਫਿਰੋਜ਼ਪੁਰ: ਸ਼ਹੀਦ ਜਵਾਨ ਕੁਲਦੀਪ ਸਿੰਘ ਦਾ ਸਰਕਾਰੀ ਸਨਮਾਨਾਂ ਨਾਲ ਅੰਤਿਮ ਸੰਸਕਾਰ  

  • Share this:
    Mandeep Kumar

    ਫਿਰੋਜ਼ਪੁਰ ਦੇ ਹਲਕਾ ਜ਼ੀਰਾ ਦੇ ਪਿੰਡ ਲੋਹਕੇ ਕਲਾਂ ਦੇ ਵਸਨੀਕ ਫੌਜੀ ਕੁਲਦੀਪ ਸਿੰਘ ਜੋ ਬੀਤੇ ਦਿਨੀਂ  ਇਸ ਸੰਸਾਰ ਨੂੰ ਅਲਵਿਦਾ ਕਹਿ ਗਏ ਸਨ, ਦੀ ਮ੍ਰਿਤਕ ਦੇਹ ਅੱਜ ਉਨ੍ਹਾਂ ਦੇ ਜੱਦੀ ਪਿੰਡ ਲੋਹਕੇ ਕਲਾਂ ਵਿਖੇ ਪਹੁੰਚੀ।  ਜਿੱਥੇ ਪਿੰਡ ਦੇ ਸ਼ਮਸ਼ਾਨ ਘਾਟ ਵਿਚ ਭਾਰਤੀ ਫੌਜ ਵੱਲੋਂ ਪੂਰੇ ਸਰਕਾਰੀ ਸਨਮਾਨਾਂ ਦੇ ਨਾਲ ਅੰਤਿਮ ਸੰਸਕਾਰ ਕਰ ਦਿੱਤਾ ਗਿਆ।

    ਜ਼ਿਕਰਯੋਗ ਹੈ ਕਿ ਸ਼ਹੀਦ ਜਵਾਨ ਕੁਲਦੀਪ ਸਿੰਘ ਸਾਲ 2014 ਨੂੰ ਭਾਰਤੀ ਫੌਜ ਵਿੱਚ ਭਰਤੀ ਹੋਇਆ ਸੀ ਅਤੇ  ਇੱਕੀ ਸਿੱਖ ਰੈਜੀਮੈਂਟ ਵਿਚ ਚੀਨ ਦੇ ਬਾਰਡਰ ਉਤੇ ਬੁਮਲਾ ਸੈਕਟਰ ਵਿਚ ਆਪਣੀ ਡਿਊਟੀ ਦੇ ਰਿਹਾ ਸੀ। ਬੀਤੇ ਕੱਲ੍ਹ ਹਾਰਟ ਅਟੈਕ ਹੋਣ ਨਾਲ ਉਨ੍ਹਾਂ ਦੀ ਮੌਤ ਹੋ ਗਈ ਸੀ। ਸ਼ਹੀਦ ਫੌਜੀ ਦਾ ਵਿਆਹ ਤਿੰਨ ਸਾਲ ਪਹਿਲਾਂ ਹੋਇਆ ਸੀ ਜਿਸ ਦਾ ਇੱਕ ਡੇਢ ਸਾਲ ਦਾ ਲੜਕਾ ਹੈ। ਪਰਿਵਾਰ ਵਿੱਚ ਉਨ੍ਹਾਂ ਦੀ ਮਾਤਾ, ਪਤਨੀ, ਇਕ ਭਰਾ ਤੇ ਤਿੰਨ ਭੈਣਾਂ ਹਨ।

    ਇਸ ਮੌਕੇ ਕੈਬਨਿਟ ਮੰਤਰੀ ਫ਼ੌਜਾ ਸਿੰਘ ਸਰਾਰੀ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸ਼ਹੀਦ ਫ਼ੌਜੀ ਦੇ ਪਰਿਵਾਰਕ ਮੈਂਬਰਾਂ ਨਾਲ ਪੂਰੀ ਹਮਦਰਦੀ ਰੱਖਦਿਆਂ ਉਨ੍ਹਾਂ ਦੀ ਹਰ ਸੰਭਵ ਮਦਦ ਕੀਤੀ ਜਾਵੇਗੀ ।
    Published by:Gurwinder Singh
    First published:

    Tags: Indian Army

    ਅਗਲੀ ਖਬਰ