ਮੱਧ ਪ੍ਰਦੇਸ਼ ਵਿਚ ਸਥਿਤ ਗੁਰਦੁਆਰਾ ਇਮਲੀ ਸਾਹਿਬ ਵਿਚ ਤਿਰੰਗੇ ਲਹਿਰਾਉਣ ਦਾ ਮਾਮਲਾ ਭਖ ਗਿਆ ਹੈ। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਇਸ ਉਤੇ ਸਖਤ ਇਤਰਾਜ਼ ਕੀਤਾ ਹੈ।
ਸ਼੍ਰੋਮਣੀ ਕਮੇਟੀ ਨੇ ਇਸ ਮਾਮਲੇ ਵਿਚ ਦੋਸ਼ੀ ਲੋਕਾਂ ਖਿਲਾਫ ਕਾਰਵਾਈ ਦੀ ਗੱਲ ਵੀ ਆਖੀ ਹੈ। ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਆਖਿਆ ਹੈ ਕਿ ਸੋਸ਼ਲ ਮੀਡੀਆ ਰਾਹੀਂ ਮੇਰੇ ਧਿਆਨ ਵਿੱਚ ਆਇਆ ਹੈ ਕਿ ਇਤਿਹਾਸਕ ਗੁਰਦੁਆਰਾ ਇਮਲੀ ਸਾਹਿਬ, ਇੰਦੌਰ ਵਿਖੇ ਤਿਰੰਗਾ ਲਹਿਰਾਇਆ ਗਿਆ ਹੈ, ਜਿਸ ਦੀ ਮੈਂ ਸਖ਼ਤ ਸ਼ਬਦਾਂ ਵਿੱਚ ਨਿਖੇਧੀ ਕਰਦਾ ਹਾਂ।
ਸ੍ਰੀ ਗੁਰੂ ਨਾਨਕ ਦੇਵ ਜੀ ਨਾਲ ਸਬੰਧਤ ਇਸ ਇਤਿਹਾਸਕ ਗੁਰਦੁਆਰਾ ਸਾਹਿਬ ਵਿੱਚ ਸਿੱਖ ਰਹਿਤ ਮਿਰਆਦਾ ਅਨੁਸਾਰ ਕੇਵਲ ਖ਼ਾਲਸਈ ਨਿਸ਼ਾਨ ਸਾਹਿਬ ਹੀ ਝੁਲਾਇਆ ਜਾ ਸਕਦਾ ਹੈ। ਇਸ ਘਟਨਾ ਲਈ ਗੁਰਦੁਆਰਾ ਪ੍ਰਬੰਧਕ ਜਾਂ ਪ੍ਰਸ਼ਾਸਨ, ਜਿਸ ਕਿਸੇ ਨੇ ਵੀ ਇਹ ਗਲਤੀ ਕੀਤੀ ਹੈ, ਉਹ ਜਿੰਮੇਵਾਰ ਹਨ।
ਇਸ ਘਟਨਾ ਦੀ ਅਸੀਂ ਤੁਰੰਤ ਪੜਤਾਲ ਕਰਵਾ ਰਹੇ ਹਾਂ ਅਤੇ ਜੋ ਵੀ ਦੋਸ਼ੀ ਪਾਇਆ ਗਿਆ ਉਸ ਵਿਰੁੱਧ ਅਗਲੀ ਕਾਰਵਾਈ ਕੀਤੀ ਜਾਵੇਗੀ।
ਬ੍ਰੇਕਿੰਗ ਖ਼ਬਰਾਂ ਪੰਜਾਬੀ \'ਚ ਸਭ ਤੋਂ ਪਹਿਲਾਂ News18 ਪੰਜਾਬੀ \'ਤੇ। ਤਾਜ਼ਾ ਖਬਰਾਂ, ਲਾਈਵ ਅਪਡੇਟ ਖ਼ਬਰਾਂ, ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ News18 ਪੰਜਾਬੀ \'ਤੇ।