ਕਾਂਗਰਸ ਪਾਰਟੀ ਦੇ ਸਾਬਕਾ ਕੌਮੀ ਪ੍ਰਧਾਨ ਰਾਹੁਲ ਗਾਂਧੀ ਦੀ ਸੰਸਦ ਮੈਂਬਰ ਵਜੋਂ ਮੈਂਬਰਸ਼ਿਪ ਰੱਦ ਕਰਨ ਦੇ ਮਾਮਲੇ ਨੂੰ ਲੈ ਕੇ ਸੀਨੀਅਰ ਕਾਂਗਰਸੀ ਆਗੂ ਅਤੇ ਸਾਬਕਾ ਕੈਬਨਿਟ ਮੰਤਰੀ ਪਰਗਟ ਸਿੰਘ ਦਾ ਬਿਆਨ ਸਾਹਮਣੇ ਆਇਆ ਹੈ । ਸੀਨੀਅਰ ਕਾਂਗਰਸੀ ਆਗੂ ਪਰਗਟ ਸਿੰਘ ਨੇ ਕਿਹਾ ਹੈ ਕਿ ਰਾਹੁਲ ਗਾਂਧੀ ਵੱਲੋਂ ਆਪਣੇ ਬਿਆਨ ਵਿੱਚ ਵਰਤੀ ਗਈ ਭਾਸ਼ਾ ਸਹੀ ਸੀ, ਇਸ ਵਿੱਚ ਕੁਝ ਵੀ ਗਲਤ ਨਹੀਂ ਸੀ, ਰਾਹੁਲ ਗਾਂਧੀ ਵੱਲੋਂ ਸਾਰੇ ਭਾਈਚਾਰੇ ਨੂੰ ਚੋਰ ਨਹੀਂ ਕਿਹਾ ਗਿਆ ਸੀ।ਇਸ ਦੇ ਨਾਲ ਹੀ ਪਰਗਟ ਸਿੰਘ ਨੇ ਕਿਹਾ ਕਿ ਜਿਸ ਤਰ੍ਹਾਂ ਭਾਜਪਾ ਨੇ ਰਾਹੁਲ ਗਾਂਧੀ ਦੀ ਮੈਂਬਰਸ਼ਿਪ ਖਤਮ ਕਰਨ 'ਚ ਤੇਜ਼ੀ ਦਿਖਾਈ ਹੈ, ਉਹ ਸੰਵਿਧਾਨ ਦੇ ਖਿਲਾਫ ਹੈ।
ਸੀਨੀਅਰ ਕਾਂਗਰਸੀ ਆਗੂ ਪਰਗਟ ਸਿੰਘ ਨੇ ਕਿਹਾ ਕਿ ਭਾਰਤੀ ਜਨਤਾ ਪਾਰਟੀ ਇਸ ਵੇਲੇ ਜਿਸ ਤਰ੍ਹਾਂ ਵਿਰੋਧੀ ਧਿਰ ਨੂੰ ਕਮਜ਼ੋਰ ਕਰਨ ਦੀ ਕੋਸ਼ਿਸ਼ ਕਰ ਰਹੀ ਹੈ, ਉਹ ਦੇਸ਼ ਅਤੇ ਸੰਵਿਧਾਨ ਲਈ ਠੀਕ ਨਹੀਂ ਹੈ।ਇਸ ਦੇ ਨਾਲ ਹੀ ਉਨ੍ਹਾਂ ਨੇ ਕਿਹਾ ਕਿ ਕੇਂਦਰ ਸਰਕਾਰ ਦੀ ਇਸ ਤਾਨਾਸ਼ਾਹੀ ਨੀਤੀ ਖਿਲਾਫ ਕਾਂਗਰਸ ਸੜਕਾਂ 'ਤੇ ਉਤਰੇਗੀ ਅਤੇ ਇਸ ਦਾ ਵਿਰੋਧ ਕਰੇਗੀ।ਉਨ੍ਹਾਂ ਨੇ ਕਿਹਾ ਕਿ ਪ੍ਰਦਰਸ਼ਨ ਦੇ ਜ਼ਰੀਏ ਭਾਜਪਾ 'ਤੇ ਦਬਾਅ ਬਣਾਇਆ ਜਾਵੇਗਾ ਕਿ ਜਿਸ ਤਰ੍ਹਾਂ ਭਾਜਪਾ ਕੇਂਦਰ 'ਚ ਕੰਮ ਕਰ ਰਹੀ ਹੈ ਇਹ ਬਿਲਕੁਲ ਗਲਤ ਹੈ।
ਇਸ ਤੋਂ ਇਲਾਵਾ ਪਰਗਟ ਸਿੰਘ ਨੇ ਅੰਮ੍ਰਿਤਪਾਲ ਸਿੰਘ ਦੇ ਫਰਾਰ ਹੋਣ ਦੇ ਮਾਮਲੇ 'ਤੇ ਕਿਹਾ ਹੈ ਕਿ ਇਹ ਸਭ ਭਾਜਪਾ ਅਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਰਚੀ ਗਈ ਖੇਡ ਹੈ।ਉਨ੍ਹਾਂ ਨੇ ਕਿਹਾ ਕਿ ਪੰਜਾਬ ਵਿੱਚ ਕੋਈ ਖਾਲਿਸਤਾਨ ਦੀ ਮੰਗ ਨਹੀਂ ਕਰ ਰਿਹਾ।ਪਰ ਇਸ ਤਰ੍ਹਾਂ ਦਿਖਾਇਆ ਜਾ ਰਿਹਾ ਹੈ ਕਿ ਸਾਰੇ ਸਿੱਖ ਵਿਰੋਧੀ ਹਨ। ਪੰਜਾਬ ਵਿੱਚ ਇੰਟਰਨੈੱਟ ਬੰਦ ਕੀਤਾ ਜਾ ਰਿਹਾ ਹੈ ਅਤੇ ਫਲੈਗ ਮਾਰਚ ਕੀਤਾ ਜਾ ਰਿਹਾ ਹੈ ਕਿ ਪੰਜਾਬ ਪੁਲਿਸ ਬਿਆਨ ਦਿੰਦੀ ਹੈ ।ਪਰ ਪੰਜਾਬ ਜਾ ਕੇ ਦੇਖੋ ਪੰਜਾਬ ਦਾ ਮਾਹੌਲ ਸ਼ਾਂਤ ਹੈ।ਕਿਤੇ ਵੀ ਕੋਈ ਖਾਲਿਸਤਾਨ ਦਾ ਪ੍ਰਚਾਰ ਨਹੀਂ ਕੀਤਾ ਜਾ ਰਿਹਾ । ਪੰਜਾਬ ਇੱਕ ਅਮਨ ਪਸੰਦ ਸੂਬਾ ਹੈ ਪਰ ਬੀਤੇ ਕੁਝ ਦਿਨਾਂ ਤੋਂ ਇਸ ਦਾ ਮਾਹੌਲ ਖਰਾਬ ਕਰਨ ਦੀਆਂ ਕੋਸ਼ਿਸ਼ਾ ਕੀਤੀਆਂ ਜਾ ਰਹੀਆਂ ਹਨ ਜੋ ਕਿ ਠੀਕ ਨਹੀਂ ਹੈ ।
ਬ੍ਰੇਕਿੰਗ ਖ਼ਬਰਾਂ ਪੰਜਾਬੀ \'ਚ ਸਭ ਤੋਂ ਪਹਿਲਾਂ News18 ਪੰਜਾਬੀ \'ਤੇ। ਤਾਜ਼ਾ ਖਬਰਾਂ, ਲਾਈਵ ਅਪਡੇਟ ਖ਼ਬਰਾਂ, ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ News18 ਪੰਜਾਬੀ \'ਤੇ।
Tags: BJP, Congress Party, Lok sabha, Pargat singh, Rahul Gandhi