Home /News /punjab /

ਮਾਨ ਸਰਕਾਰ ਨੇ ਪੰਜ ਮਹੀਨਿਆਂ ਦੀ ਸੱਤਾ ਦੀਆਂ ਪ੍ਰਾਪਤੀਆਂ ਗਿਣਵਾਈਆਂ

ਮਾਨ ਸਰਕਾਰ ਨੇ ਪੰਜ ਮਹੀਨਿਆਂ ਦੀ ਸੱਤਾ ਦੀਆਂ ਪ੍ਰਾਪਤੀਆਂ ਗਿਣਵਾਈਆਂ

(ਫਾਇਲ ਫੋਟੋ)

(ਫਾਇਲ ਫੋਟੋ)

ਇਸ ਮੌਕੇ ਵਿੱਤ ਮੰਤਰੀ ਹਰਪਾਲ ਚੀਮਾ ਨੇ ਕਿਹਾ ਕਿ ਸੂਬਾ ਸਰਕਾਰ ਨੇ ਪੰਜ ਮਹੀਨਿਆਂ ਵਿੱਚ 10,739 ਕਰੋੜ ਰੁਪਏ ਦਾ ਕਰਜ਼ਾ ਲਿਆ ਹੈ। ਪੰਜ ਮਹੀਨਿਆਂ ਵਿੱਚ ਸਰਕਾਰ ਨੇ 12,339 ਕਰੋੜ ਰੁਪਏ ਦੇ ਕਰਜ਼ੇ ਵਾਪਸ ਕੀਤੇ ਹਨ। ਇਸ ਨਾਲ ਜੀਐਸਟੀ ਕੁਲੈਕਸ਼ਨ ਵਿੱਚ 24.15 ਫੀਸਦੀ ਦਾ ਵਾਧਾ ਹੋਇਆ ਹੈ।

 • Share this:
  ਭਗਵੰਤ ਮਾਨ ਸਰਕਾਰ ਦੇ ਪੰਜ ਮਹੀਨੇ ਪੂਰੇ ਹੋ ਗਏ ਹਨ। ਆਪ ਸਰਕਾਰ ਦੇ ਪੰਜ ਮੰਤਰੀਆਂ ਨੇ ਪੰਜ ਮਹੀਨੇ ਪੂਰੇ ਹੋਣ 'ਤੇ ਲੋਕਾਂ ਨੂੰ ਸਰਕਾਰ ਦੇ ਕੰਮਾਂ ਦਾ ਰਿਪੋਰਟ ਕਾਰਡ ਪੇਸ਼ ਕੀਤਾ। ਪੰਜਾਬ ਭਵਨ ਵਿਖੇ ਪ੍ਰੈਸ ਕਾਨਫਰੰਸ ਕੀਤੀ। ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਅਤੇ ਹਰਭਜਨ ਸਿੰਘ ਈ.ਟੀ.ਓ ਨੇ ਪ੍ਰੈਸ ਕਾਨਫਰੰਸ ਵਿੱਚ ਸਰਕਾਰ ਦੇ ਕੰਮਕਾਜ ਬਾਰੇ ਜਾਣਕਾਰੀ ਦਿੱਤੀ। ਪ੍ਰੈੱਸ ਕਾਨਫਰੰਸ ਵਿੱਚ ਮੰਤਰੀ ਹਰਜੋਤ ਸਿੰਘ ਬੈਂਸ, ਕੁਲਦੀਪ ਧਾਲੀਵਾਲ ਅਤੇ ਚੇਤਨ ਸਿੰਘ ਜੌੜਾਮਾਜਰਾ ਵੀ ਸ਼ਾਮਲ ਹੋਏ।

  ਇਸ ਮੌਕੇ ਵਿੱਤ ਮੰਤਰੀ ਹਰਪਾਲ ਚੀਮਾ ਨੇ ਕਿਹਾ ਕਿ ਸੂਬਾ ਸਰਕਾਰ ਨੇ ਪੰਜ ਮਹੀਨਿਆਂ ਵਿੱਚ 10,739 ਕਰੋੜ ਰੁਪਏ ਦਾ ਕਰਜ਼ਾ ਲਿਆ ਹੈ। ਪੰਜ ਮਹੀਨਿਆਂ ਵਿੱਚ ਸਰਕਾਰ ਨੇ 12,339 ਕਰੋੜ ਰੁਪਏ ਦੇ ਕਰਜ਼ੇ ਵਾਪਸ ਕੀਤੇ ਹਨ। ਇਸ ਨਾਲ ਜੀਐਸਟੀ ਕੁਲੈਕਸ਼ਨ ਵਿੱਚ 24.15 ਫੀਸਦੀ ਦਾ ਵਾਧਾ ਹੋਇਆ ਹੈ।

  ਪੰਜ ਮਹੀਨਿਆਂ ਵਿੱਚ ਡਾਕਟਰਾਂ ਦੀਆਂ ਤਨਖਾਹਾਂ ਵਿੱਚ ਵਾਧਾ ਕੀਤਾ ਗਿਆ ਹੈ। ਸੂਬੇ ਵਿੱਚ 842 ਨਵੇਂ ਡਾਕਟਰ ਨਿਯੁਕਤ ਕੀਤੇ ਗਏ ਹਨ। ਸਿੱਖਿਆ ਤੇ ਜੇਲ੍ਹ ਮੰਤਰੀ ਹਰਜੋਤ ਸਿੰਘ ਬੈਂਸ ਨੇ ਦੱਸਿਆ ਕਿ ਇਨ੍ਹਾਂ ਪੰਜ ਮਹੀਨਿਆਂ ਵਿੱਚ ਜੇਲ੍ਹਾਂ ਵਿੱਚੋਂ 2829 ਮੋਬਾਈਲ ਬਰਾਮਦ ਹੋਏ ਹਨ।

  ਇਸ ਮੌਕੇ ਕੁਲਦੀਪ ਸਿੰਘ ਧਾਲੀਵਾਲ ਨੇ ਦੱਸਿਆ ਕਿ 9053 ਜ਼ਮੀਨ ਹੁਣ ਤੱਕ ਕਬਜ਼ੇ ਤੋਂ ਛੁਡਾਈ ਗਈ ਹੈ। ਇਸ ਤੋਂ ਇਲਾਵਾ ਪੰਜਾਬ ਵਿੱਚ ਖੁੱਲ੍ਹੇ ਵਿੱਚ ਜ਼ਮੀਨਾਂ ਦੀ ਬੋਲੀ ਸ਼ੁਰੂ ਕੀਤੀ ਹੈ। ਉਨ੍ਹਾਂ ਅੱਗੇ ਕਿਹਾ ਕਿ 1760 ਕਰੋੜ ਰੁਪਏ ਕੇਂਦਰ ਕੋਲ ਸਨ ਜੋ ਪੰਜਾਬ ਦੀਆਂ ਮੰਡੀਆਂ ਵਿੱਚ ਆ ਰਹੇ ਹਨ। ਪੰਜਾਬ ਦੀ ਪਸ਼ੂ ਮੰਡੀ 'ਤੇ ਕੰਮ ਕੀਤਾ ਗਿਆ। ਪੰਜਾਬ ਦੀਆਂ ਮੰਡੀਆਂ ਦੀਆਂ ਸੜਕਾਂ 'ਤੇ 4500 ਕਰੋੜ ਰੁਪਏ ਖਰਚ ਕੀਤੇ ਜਾ ਰਹੇ ਹਨ।  ਇਸ ਮੌਕੇ ਚੇਤਨ ਸਿੰਘ ਜੋੜੇਮਾਜਰਾ ਨੇ ਕਿਹਾ ਕਿ ਪੰਜਾਬ ਸਰਕਾਰ ਦੇ ਟੀਚੇ ਪੂਰੇ ਕੀਤੇ ਜਾ ਰਹੇ ਹਨ। 15 ਅਗਸਤ ਨੂੰ ਅਸੀਂ 75 ਕਿਹਾ ਸੀ ਪਰ ਅਸੀਂ 100 ਮੁਹੱਲਾ ਕਲੀਨਿਕ ਖੋਲ੍ਹ ਦਿੱਤੇ। : ਕਪੂਰਥਲਾ ਅਤੇ ਹੁਸ਼ਿਆਰਪੁਰ, ਸੰਗਰੂਰ ਵਿੱਚ ਮੈਡੀਕਲ ਕਾਲਜ ਖੋਲ੍ਹੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਮਾਲੇਰਕੋਟਲਾ 'ਚ ਸੈਂਟਰ ਨਾਲ ਮੈਡੀਕਲ ਕਾਲਜ ਖੋਲ੍ਹਿਆ ਜਾਵੇਗਾ ਅਤੇ : ਆਉਣ ਵਾਲੇ 5 ਸਾਲਾਂ ਵਿੱਚ ਹਰ ਜ਼ਿਲ੍ਹੇ ਵਿੱਚ ਇੱਕ ਮੈਡੀਕਲ ਕਾਲਜ ਬਣੇਗਾ। ਉਨ੍ਹਾਂ ਕਿਹਾ ਕਿ ਮੋਹਾਲੀ ਵਿਚ ਮੈਡੀਸਨ ਦੀ ਪੜ੍ਹਾਈ ਸ਼ੁਰੂ ਕੀਤੀ ਹੈ। 842 ਸਟਾਫ ਨਰਸਾਂ ਅਤੇ ਬਾਕੀ ਸਟਾਫ ਦੀ ਭਰਤੀ ਕੀਤੀ ਗਈ ਹੈ।
  Published by:Gurwinder Singh
  First published:

  Tags: Aam Aadmi Party, Bhagwant Mann, Punjab government

  ਅਗਲੀ ਖਬਰ