ਨਵਾਂਸ਼ਹਿਰ : ਪੰਜਾਬ ਸਰਾਕਰਾ ਜਲਦ ਹੀ 35 ਹਜ਼ਾਰ ਕੱਚੇ ਕਰਮਚਾਰੀਆਂ ਨੂੰ ਰੈਗੂਲਰ ਕਰਨ ਜਾ ਰਹੀ ਹੈ। ਇਸਦੇ ਲਈ ਸਾਰੇ ਵਿਭਾਗਾਂ ਤੋਂ ਵੇਰਵੇ ਇਕੱਠੇ ਕੀਤੇ ਜਾ ਰਹੇ ਹਨ। ਇਸਦੇ ਨਾਲ ਹੀ ਪੰਜਾਬ ਸਾਲਾਂ ਵਿੱਚ ਸਰਕਾਰੀ ਮਹਿਕਮੇ ਦੀਆਂ ਸਾਰੀਆਂ ਖਾਲੀ ਪਈਆਂ ਅਸਾਮੀਆਂ ਵੀ ਭਰੀਆਂ ਜਾਣਗੀਆਂ। ਇਸ ਗੱਲ਼ ਦਾ ਪ੍ਰਗਟਾਵਾ ਅਦਾਲਤ 'ਚ ਪੇਸ਼ੀ ਭੁਗਤਣ ਤੋਂ ਬਾਅਦ ਸਿੱਖਿਆ ਤੇ ਖੇਡ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ (Gurmeet Singh Meet Hayer) ਨੇ ਕੀਤਾ ਹੈ। ਨਵਾਂਸ਼ਹਿਰ ਦੀ ਅਦਾਲਤ 'ਚ ਕੋਰੋਨਾ ਦੇ ਦੌਰ ਦੌਰਾਨ ਹੋਏ ਧਰਨੇ ਮੌਕੇ ਆਮ ਆਦਮੀ ਪਾਰਟੀ ਦੇ ਸਿੱਖਿਆ ਮੰਤਰੀ ਮੀਤ ਹੇਅਰ ਅਤੇ ਗੜ੍ਹਸ਼ੰਕਰ ਤੋਂ 'ਆਪ' ਵਿਧਾਇਕ ਜੈ ਕਿਸ਼ਨ ਸਿੰਘ ਰੌੜੀ ਖਿਲਾਫ ਧਾਰਾ 188 ਤਹਿਤ ਮਾਮਲਾ ਦਰਜ ਕਰ ਲਿਆ ਗਿਆ। ਜਿਸ ਲਈ ਅੱਜ ਸਿੱਖਿਆ ਮੰਤਰੀ ਅਤੇ ਵਿਧਾਇਕ ਦੋਵੇਂ ਜੱਜ ਮਹਿੰਦੀ ਰੱਤੀ ਦੀ ਅਦਾਲਤ ਵਿੱਚ ਪੇਸ਼ ਹੋਏ। ਉਪਰੰਤ ਐਸਐਸਪੀ ਕੰਵਰਦੀਪ ਕੌਰ ਨੇ ਸਿੱਖਿਆ ਮੰਤਰੀ ਨੂੰ ਗੁਲਦਸਤਾ ਭੇਟ ਕੀਤਾ।
ਅਦਾਲਤ 'ਚ ਪੇਸ਼ ਹੋਏ ਸਿੱਖਿਆ ਮੰਤਰੀ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਕਿਹਾ ਕਿ ਬਹੁਤ ਜਲਦ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ 'ਚ ਪੰਜਾਬ ਸਰਕਾਰ ਪੰਜਾਬ 'ਚ ਸਮਾਰਟ ਸਕੂਲ ਬਣਾਉਣ ਲਈ ਸਮਾਰਟ ਸਕੂਲ ਤਿਆਰ ਕਰੇਗੀ।
ਸਿੱਖਿਆ ਮੰਤਰੀ ਨੇ ਇਹ ਵੀ ਕਿਹਾ ਕਿ ਪੰਜਾਬ ਅੰਦਰ ਖੇਡਾਂ ਨੂੰ ਉਤਸ਼ਾਹਿਤ ਕਰਨ ਲਈ ਵੀ ਜਲਦੀ ਹੀ ਨਵੀਂ ਨੀਤੀ ਲੈ ਕੇ ਆ ਰਹੀ ਹੈ। ਪੰਜਾਬ ਸਰਕਾਰ ਵੱਲੋਂ ਪੰਜਾਬ ਵਿੱਚੋਂ ਗੈਂਗਸਟਰਾਂ ਨੂੰ ਖਤਮ ਕਰਨ ਲਈ ਮੁਹਿੰਮ ਸ਼ੁਰੂ ਕੀਤੀ ਗਈ ਹੈ। ਗੈਂਗਸਟਰਾਂ ਨੂੰ ਸਹੀ ਰਸਤੇ 'ਤੇ ਲਿਆਉਣ ਲਈ ਸਰਕਾਰ ਵੀ ਵੱਡਾ ਫੈਸਲਾ ਲੈ ਰਹੀ ਹੈ।
ਬ੍ਰੇਕਿੰਗ ਖ਼ਬਰਾਂ ਪੰਜਾਬੀ \'ਚ ਸਭ ਤੋਂ ਪਹਿਲਾਂ News18 ਪੰਜਾਬੀ \'ਤੇ। ਤਾਜ਼ਾ ਖਬਰਾਂ, ਲਾਈਵ ਅਪਡੇਟ ਖ਼ਬਰਾਂ, ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ News18 ਪੰਜਾਬੀ \'ਤੇ।