ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨਾਲ ਸੂਬੇ ਦੀਆਂ 32 ਕਿਸਾਨ ਜਥੇਬੰਦੀਆਂ ਦੀ ਬੈਠਕ 23 ਦਸੰਬਰ ਨੂੰ ਸਵੇਰੇ 11 ਵਜੇ ਚੰਡੀਗੜ੍ਹ ਸਥਿਤ ਪੰਜਾਬ ਭਵਨ ਵਿੱਚ ਹੋਵੇਗੀ।
ਇਸ ਮੀਟਿੰਗ ਸਬੰਧੀ ਪੰਜਾਬ ਦੇ ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਨੇ ਕਿਸਾਨ ਜਥੇਬੰਦੀਆਂ ਨੂੰ ਮੀਟਿੰਗ ਵਿੱਚ ਪੁੱਜਣ ਬਾਰੇ ਪੱਤਰ ਭੇਜੇ ਹਨ।
ਦੱਸ ਦਈਏ ਕਿ ਕਿਸਾਨ ਅੰਦੋਲਨ ਮੁਲਤਵੀ ਕਰਨ ਦੇ ਐਲਾਨ ਤੋਂ ਬਾਅਦ ਪੰਜਾਬ ਸਰਕਾਰ ਨੇ ਕਿਸਾਨਾਂ ਨੂੰ 18 ਦਸੰਬਰ ਨੂੰ ਮੀਟਿੰਗ ਦਾ ਸੱਦਾ ਦਿੱਤਾ ਸੀ ਪਰ ਬਾਅਦ ਵਿਚ ਮੁੱਖ ਮੰਤਰੀ ਚੰਨੀ ਨੇ ਮੀਟਿੰਗ ਦੀ ਤਰੀਕ 20 ਦਸੰਬਰ ਦੱਸ ਦਿੱਤੀ।
ਹੁਣ ਸਰਕਾਰ ਵੱਲੋਂ ਜਥੇਬੰਦੀਆਂ ਨੂੰ 23 ਦਸੰਬਰ ਨੂੰ ਮੀਟਿੰਗ ਦਾ ਸੱਦਾ ਦਿੱਤਾ ਹੈ। ਦੱਸ ਦਈਏ ਕਿ ਕਿਸਾਨ ਜਥੇਬੰਦੀਆਂ ਨੇ ਪੰਜਾਬ ਸਰਕਾਰ ਦੀ ਵਾਅਦਾਖਿਲਾਫੀ ਵਿਰੁੱਧ ਮੋਰਚਾ ਖੋਲ੍ਹਣ ਦਾ ਐਲਾਨ ਕੀਤਾ ਹੈ।
ਕਿਸਾਨ ਜਥੇਬੰਦੀਆਂ ਦਾ ਦੋਸ਼ ਹੈ ਕਿ ਸਰਕਾਰ ਨੇ ਚੋਣਾਂ ਸਮੇਂ ਕੀਤੇ ਕਰਜ਼ ਮੁਆਫੀ ਸਣੇ ਹੋਰ ਵਾਅਦੇ ਪੂਰੇ ਨਹੀਂ ਕੀਤੇ ਹਨ। ਜਿਸ ਕਾਰਨ ਸਰਕਾਰ ਖਿਲਾਫ ਸੰਘਰਸ਼ ਵਿੱਢਿਆ ਜਾਵੇਗਾ। ਉਧਰ, ਪੰਜਾਬ ਸਰਕਾਰ ਵੀ ਚੋਣਾਂ ਤੋਂ ਪਹਿਲਾਂ-ਪਹਿਲਾਂ ਕਿਸਾਨ ਜਥੇਬੰਦੀਆਂ ਨਾਲ ਸਮਝੌਤੇ ਵਿਚ ਹੀ ਭਲਾਈ ਸਮਝ ਰਹੀ ਹੈ।
ਬ੍ਰੇਕਿੰਗ ਖ਼ਬਰਾਂ ਪੰਜਾਬੀ \'ਚ ਸਭ ਤੋਂ ਪਹਿਲਾਂ News18 ਪੰਜਾਬੀ \'ਤੇ। ਤਾਜ਼ਾ ਖਬਰਾਂ, ਲਾਈਵ ਅਪਡੇਟ ਖ਼ਬਰਾਂ, ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ News18 ਪੰਜਾਬੀ \'ਤੇ।
Tags: Channi, Charanjit channi most educated CM, Charanjit Singh Channi, Farmer, Progressive Farmer, Punjab farmers