ਅੱਜ 'ਪੀਆਰਟੀਸੀ, ਪਨਬੱਸ ਅਤੇ ਪੰਜਾਬ ਰੋਡਵੇਜ਼' ਦੇ ਕੰਟਰੈਕਟ ਮੁਲਾਜ਼ਮਾਂ ਦੀ ਜਥੇਬੰਦੀ ਦੀ ਪੰਜਾਬ ਸਰਕਾਰ ਨਾਲ ਮੀਟਿੰਗ ਬੇਨਤੀਜਾ ਰਹੀ ਹੈ। ਰੋਡਵੇਜ਼ ਮੁਲਾਜ਼ਮਾਂ ਨੇ ਇਸ ਤੋਂ ਬਾਅਦ ਆਪਣਾ ਸੰਘਰਸ਼ ਹੋਰ ਤੇਜ਼ ਕਰਨ ਦਾ ਫੈਸਲਾ ਕੀਤਾ ਹੈ।ਮੁਲਾਜ਼ਮ ਜਥੇਬੰਦੀ ਵੱਲੋਂ ਐਲਾਨ ਕੀਤਾ ਗਿਆ ਹੈ ਕਿ ਉਨ੍ਹਾਂ ਦੇ ਵੱਲੋਂ ਮੁੱਖ ਮੰਤਰੀ ਭਗਵੰਤ ਮਾਨ ਦੀ ਰਿਹਾਇਸ਼ ਦਾ ਘਿਰਾਓ ਵੀ ਕੀਤਾ ਜਾਵੇਗਾ। ਯੂਨੀਅਨ ਨੇ ਐਲਾਨ ਕੀਤਾ ਹੈ ਕਿ ਸਰਕਾਰ ਵੱਲੋਂ ਮੰਨੀਆਂ ਮੰਗਾਂ ਲਾਗੂ ਨਾ ਕਰਨ ਉੱਤੇ ਕੁੱਝ ਹੋਰ ਮੰਗਾਂ ਦੇ ਹੱਕ ਵਿੱਚ ਦਿੱਤੇ ਗਏ ਹੜਤਾਲ ਸੱਦੇ ਤਹਿਤ ਜਥੇਬੰਦੀ ਦਾ ਸੰਘਰਸ਼ ਜਾਰੀ ਰਹੇਗਾ।
ਮੀਟਿੰਗ ਤੋਂ ਬਾਅਦ ਪੰਜਾਬ ਸਰਕਾਰ ਤੋਂ ਜਾਣਕਾਰੀ ਮਿਲੀ ਹੈ ਕਿ ਅਗਲੀ ਮੀਟਿੰਗ 12 ਦਸੰਬਰ ਨੂੰ ਮੁੜ ਰੱਖੀ ਗਈ ਹੈ।ਇਸ ਦੇ ਨਾਲ ਹੀ ਪੰਜਾਬ ਸਰਕਾਰ ਨੇ ਕਿਹਾ ਹੈ ਕਿ ਪ੍ਰੀਤਪਾਲ ਸਿੰਘ ਕੰਡਕਟਰ ਬਟਾਲਾ ਡੀਪੂ ਦੀ ਜਾਂਚ 3 ਦਿਨਾਂ ਵਿੱਚ ਕਰ ਦਿੱਤੀ ਜਾਵੇਗੀ।ਇਸ ਦੇ ਨਾਲ ਹੀ ਇਹ ਵੀ ਭਰੋਸਾ ਦਿੱਤਾ ਗਿਆ ਹੈ ਕਿ ਜੋ ਸਟਾਫ਼ ਫਿਰੋਜ਼ਪੁਰ ਤੋਂ ਪੱਟੀ ਬਦਲਿਆ ਗਿਆ ਹੈ, ਉਸ ਦੀ ਵੀ 7 ਦਿਨਾਂ ਦੇ ਵਿੱਚ ਸਮੀਖਿਆ ਕੀਤੀ ਜਾਵੇਗੀ।
ਤੁਹਾਨੂੰ ਦਸ ਦਈਏ ਕਿ ਪੰਜਾਬ ਸਰਕਾਰ ਨੇ 'ਪੀਆਰਟੀਸੀ, ਪਨਬੱਸ ਅਤੇ ਪੰਜਾਬ ਰੋਡਵੇਜ਼' ਦੇ ਕੰਟਰੈਕਟ ਮੁਲਾਜ਼ਮਾਂ ਦੀ ਯੂਨੀਅਨ ਦਾ ਮੰਗ ਪੱਤਰ ਵੀ ਲਿਆ ਹੈ ।ਜ਼ਿਕਰਯੋਗ ਹੈ ਕਿ ਬੱਸ ਕਾਮਿਆਂ ਦੇ ਸੰਘਰਸ਼ ਨੂੰ ਦੇਖਦੇ ਹੋਏ ਸਰਕਾਰ ਨੇ ਜਥੇਬੰਦੀ ਦੇ ਆਗੂਆਂ ਨੂੰ ਅੱਜ 14 ਨਵੰਬਰ ਲਈ ਮੀਟੰਗ ਦਾ ਸਮਾਂ ਦਿੱਤਾ ਸੀ ਪਰ ਇਸ ਦੇ ਬਾਵਜੂਦ ਸੱਤ ਹਜ਼ਾਰ ਕਾਮਿਆਂ ਨੇ ਹੜਤਾਲ਼ ’ਤੇ ਡਟੇ ਰਹਿਣ ਦਾ ਫ਼ੈਸਲਾ ਕੀਤਾ ਸੀ। ਹੁਣ ਮੀਟਿੰਗ ਬੇਸਿੱਟਾ ਰਹਿਣ ਕਰਕੇ ਸੰਘਰਸ਼ ਹੋਰ ਤੇਜ਼ ਕਰਨ ਦਾ ਐਲਾਨ ਕੀਤਾ ਗਿਆ ਹੈ।
ਬ੍ਰੇਕਿੰਗ ਖ਼ਬਰਾਂ ਪੰਜਾਬੀ \'ਚ ਸਭ ਤੋਂ ਪਹਿਲਾਂ News18 ਪੰਜਾਬੀ \'ਤੇ। ਤਾਜ਼ਾ ਖਬਰਾਂ, ਲਾਈਵ ਅਪਡੇਟ ਖ਼ਬਰਾਂ, ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ News18 ਪੰਜਾਬੀ \'ਤੇ।
Tags: Bhagwant Mann, PRTC, Punbus, Punjab government, Punjab Roadways