'ਕਿਸਾਨ-ਔਰਤਾਂ ਦੀ ਲਾਮਬੰਦੀ ਨੇ ਕਿਸਾਨ-ਅੰਦੋਲਨ ਨੂੰ ਹੋਰ ਮਜ਼ਬੂਤ ਕੀਤਾ'

News18 Punjabi | News18 Punjab
Updated: March 7, 2021, 5:05 PM IST
share image
'ਕਿਸਾਨ-ਔਰਤਾਂ ਦੀ ਲਾਮਬੰਦੀ ਨੇ ਕਿਸਾਨ-ਅੰਦੋਲਨ ਨੂੰ ਹੋਰ ਮਜ਼ਬੂਤ ਕੀਤਾ'
'ਕਿਸਾਨ-ਔਰਤਾਂ ਦੀ ਲਾਮਬੰਦੀ ਨੇ ਕਿਸਾਨ-ਅੰਦੋਲਨ ਨੂੰ ਹੋਰ ਮਜ਼ਬੂਤ ਕੀਤਾ' (ਸੰਕੇਤਕ ਫੋਟੋ)

  • Share this:
  • Facebook share img
  • Twitter share img
  • Linkedin share img
ਕਿਸਾਨੀ ਅੰਦੋਲਨ ਨੂੰ 100 ਦਿਨ ਦਾ ਲੰਮਾ ਵਕਫਾ ਪੂਰਾ ਹੋ ਗਿਆ ਹੈ। ਸਰਕਾਰ ਦੇ ਵਤੀਰੇ ਤੋਂ ਸੰਘਰਸ਼ ਲੰਮਾ ਚੱਲਣ ਦੇ ਆਸਾਰ ਹਨ। ਲੰਮੇਰੇ ਪੰਧਾਂ ਦੇ ਔਖੇ ਰਸਤਿਆਂ ਨੂੰ ਸਫਲਤਾ ਪੂਰਵਕ ਪਾਰ ਕਰਨ ਲਈ ਔਰਤਾਂ ਨੇ ਕਮਰਕੱਸ ਲਈ ਹੈ। ਇਸ ਦੀ ਮਿਸਾਲ ਪੰਜਾਬ ਵਿਚੋਂ ਦਿੱਲੀ ਵੱਲ ਜਾ ਰਹੇ ਜਥਿਆਂ ਵਿਚ ਔਰਤਾਂ ਦੀ ਸ਼ਮੂਲੀਅਤ ਤੋਂ ਮਿਲ ਜਾਂਦੀ ਹੈ। ਜਾਣ ਵਾਲੀਆਂ ਔਰਤਾਂ ਵਿਚੋਂ ਬਹੁਤੀਆਂ ਇਹ ਵੀ ਸੰਕਲਪ ਲੈ ਰਹੀਆਂ ਹਨ ਕਿ ਆਉਣ ਵਾਲੇ ਦਿਨਾਂ ਵਿੱਚ ਕਣਕ ਦੀ ਵਾਢੀ ਸਮੇਂ ਅਸੀਂ ਮੋਰਚਿਆ ਵਿੱਚ ਵੀ ਪੱਕੇ ਡੇਰੇ ਲਵਾਂਗੇ।

8 ਮਾਰਚ ਦੇ 'ਕੌਮਾਂਤਰੀ ਔਰਤ ਦਿਵਸ' ਮੌਕੇ ਦਿੱਲੀ 'ਚ ਚਲਦੇ ਕਿਸਾਨ-ਮੋਰਚਿਆਂ 'ਚ ਸ਼ਮੂਲੀਅਤ ਲਈ ਪੰਜਾਬ ਤੋਂ ਕਿਸਾਨ-ਔਰਤਾਂ ਦੇ ਕਾਫ਼ਲੇ ਦਿੱਲੀ ਰਵਾਨਾ ਹੋਏ। ਹਾਂਲਾਂਕਿ ਪੰਜਾਬ 'ਚ ਵੀ 32 ਕਿਸਾਨ-ਜਥੇਬੰਦੀਆਂ ਵੱਲੋਂ 68 ਥਾਵਾਂ (ਟੋਲ-ਪਲਾਜ਼ਿਆਂ, ਕਾਰਪੋਰੇਟ-ਮਾਲਜ਼ ਅਤੇ ਰੇਲਵੇ-ਪਾਰਕ) 'ਤੇ ਵੀ ਅੱਜ ਕਿਸਾਨ-ਔਰਤਾਂ ਦੀ ਵੱਡੀ ਸ਼ਮੂਲੀਅਤ ਵੇਖਣ ਨੂੰ ਮਿਲੇਗੀ।

ਦਿੱਲੀ ਦੇ ਸਿੰਘੂ ਅਤੇ ਟੀਕਰੀ-ਬਾਰਡਰ 'ਤੇ ਕਿਸਾਨ-ਆਗੂਆਂ ਨੇ ਅੱਜ ਦੇ ਦਿਨ ਮੰਚ ਸੰਚਾਲਨ ਤੋਂ ਲੈ ਕੇ ਬਾਕੀ ਪ੍ਰਬੰਧ ਔਰਤ-ਆਗੂਆਂ ਦੇ ਹੱਥਾਂ 'ਚ ਸੌਂਪ ਦਿੱਤਾ ਹੈ। ਭਾਰਤੀ ਕਿਸਾਨ ਯੂਨੀਅਨ-ਏਕਤਾ (ਡਕੌਂਦਾ) ਦੇ ਜਨਰਲ-ਸਕੱਤਰ ਜਗਮੋਹਨ ਸਿੰਘ ਪਟਿਆਲਾ ਨੇ ਕਿਹਾ ਕਿ ਕਿਸਾਨ-ਅੰਦੋਲਨ ਦੌਰਾਨ ਪਹਿਲਾਂ ਵੀ ਹੋਏ ਇਕੱਠਾਂ ਨੇ ਸਾਬਤ ਕਰ ਦਿੱਤਾ ਕਿ ਔਰਤਾਂ ਕਿਸੇ ਵੀ ਤਰ੍ਹਾਂ ਪਿੱਛੇ ਰਹਿਣ ਵਾਲੀਆਂ ਨਹੀਂ, ਬਲਕਿ ਬਰਾਬਰ ਦੀ ਹੈਸੀਅਤ ਵਿਚ ਸ਼ਾਮਿਲ ਹੁੰਦੀਆਂ ਹਨ।
ਉਹ ਆਪਣੀ ਜਗ੍ਹਾ ਹਾਸਲ ਕਰਨ ਲਈ ਜਾਗਰੂਕ ਵੀ ਹਨ ਅਤੇ ਸਟੇਜਾਂ ਤੋਂ ਵਿਚਾਰਧਾਰਕ ਤੇ ਜਥੇਬੰਦਕ ਜਵਾਬ ਦੇਣ ਦੇ ਸਮਰੱਥ ਵੀ। ਇਨ੍ਹਾਂ ਵੱਡੀਆਂ ਸਟੇਜਾਂ ਤੋਂ ਔਰਤਾਂ ਦੇ ਬੋਲਣ ਅਤੇ ਉਨ੍ਹਾਂ ਨੂੰ ਸੁਣਨ ਦੀ ਰਵਾਇਤ ਭਵਿੱਖ ਵਿਚ ਅੰਦੋਲਨਾਂ ਦੀ ਮਜ਼ਬੂਤੀ ਅਤੇ ਔਰਤਾਂ ਨੂੰ ਸੰਘਰਸ਼ਾਂ ਵਿਚ ਹੋਰ ਸਰਗਰਮ ਥਾਂ ਦੇਣ ਦਾ ਆਧਾਰ ਬਣੇਗੀ।

ਔਰਤਾਂ ਨੇ ਆਪਣੇ ਨਾਲ ਹੋਣ ਵਾਲੇ ਸਮਾਜਿਕ ਵਿਤਕਰਿਆਂ ਨੂੰ ਵੀ ਉਭਾਰਿਆ ਹੈ ਅਤੇ ਅੰਦੋਲਨਾਂ ਰਾਹੀਂ ਹਰ ਤਰ੍ਹਾਂ ਦੀ ਬੇਇਨਸਾਫ਼ੀ ਖ਼ਿਲਾਫ਼ ਲੜਨ ਦੀ ਦ੍ਰਿੜ੍ਹਤਾ ਦਾ ਪ੍ਰਗਟਾਵਾ ਕੀਤਾ ਹੈ। 8 ਮਾਰਚ ਸਮੁੱਚੇ ਮੁਲਕ ਅੰਦਰ ਪਹਿਲੀ ਵਾਰ ਨਿਵੇਕਲੇ ਜੋਸ਼ ਨਾਲ ਮਨਾਇਆ ਜਾਵੇਗਾ, ਜਦ ਹਜਾਰਾਂ ਦੀ ਗਿਣਤੀ ਵਿੱਚ ਕਿਸਾਨ ਔਰਤਾਂ ਦੇ ਸੰਗਰਾਮੀ ਕਾਫਲੇ ਆਪਣੀ ਹੋਂਦ ਬਚਾਉਣ ਲਈ ਚੱਲ ਰਹੇ ਹਰ ਪੜਾਅ ਵਿੱਚ ਸ਼ਾਮਿਲ ਹੋਣਗੀਆਂ।
Published by: Gurwinder Singh
First published: March 7, 2021, 5:05 PM IST
ਹੋਰ ਪੜ੍ਹੋ
ਅਗਲੀ ਖ਼ਬਰ