ਚੰਡੀਗੜ੍ਹ : ਪੰਜਾਬੀ ਗਾਇਕ ਤੇ ਕਾਂਗਰਸ ਆਊਗ ਸਿੱਧੂ ਮੂਸੇਵਾਲਾ ਦੇ ਕਤਲ ਕਾਂਡ(Sidhu Moosewala murder) ਤੋਂ ਬਾਅਦ ਗੈਂਗਸਟਰਾਂ ਨੂੰ ਐਨਕਾਉਂਟਰ ਦਾ ਡਰ ਸਤਾਉਣ ਲੱਗਿਆ ਹੈ। ਗੈਂਗਸਟਰ ਜੱਗੂ ਭਗਵਾਨਪੁਰੀਆ (Gangster Jaggu Bhagwanpuria) ਦੀ ਮਾਤਾ ਨੇ ਪੰਜਾਬ ਅਤੇ ਹਰਿਆਣਾ ਹਾਈਕੋਰਟ ਵਿਖੇ ਪਹੁੰਚ ਕੀਤੀ ਹੈ। ਜੱਗੂ ਨੂੰ ਜੇਲ੍ਹ ਤੋਂ ਬਾਹਰ ਲਿਆਉਣ ਲਈ ਪੁਲਿਸ ਬੁਲੇਟ ਪਰੂਫ ਜੈਕਟ ਤੇ ਗੱਡੀ ਦੀ ਮੰਗ ਕੀਤੀ ਗਈ ਹੈ।
ਜੱਗੂ ਦੀ ਮਾਤਾ ਨੂੰ ਡਰ ਹੈ ਕਿ ਪੁਲਿਸ ਤੇ ਐਂਟੀ ਗਰੁੱਪ ਐਨਕਾਉਂਟਰ ਕਰ ਸਕਦੇ ਹਨ ਇਸਲਈ ਜੱਗੂ ਲਈ ਬੁਲੇਟ ਪਰੂਫ ਜੈਕਟ ਤੇ ਗੱਡੀ ਮੰਗੀ ਹੈ। ਜੱਗੂ ਦੀ ਮਾਤਾ ਨੇ ਜੇਲ੍ਹ 'ਚ ਜੱਗੂ ਤੇ ਟਾਰਚਰ ਕਰਨ ਦਾ ਵੀ ਇਲਜ਼ਾਮ ਲਾਇਆ ਹੈ।
ਗੈਂਗਸਟਰ ਜੱਗੂ ਭਗਵਾਨਪੁਰੀਆ ਨੇ ਹਾਈਕੋਰਟ 'ਚ ਪਟੀਸ਼ਨ ਦਾਇਰ ਕੀਤੀ ਹੈ। ਮੂਸੇਵਾਲਾ ਦੇ ਕਤਲ ਤੋਂ ਬਾਅਦ ਗੈਂਗਸਟਰ ਨੂੰ ਆਪਣੇ ਫਰਜ਼ੀ ਮੁਕਾਬਲੇ ਦਾ ਡਰ ਹੈ। ਪਟੀਸ਼ਨ 'ਚ ਕਿਹਾ ਗਿਆ ਹੈ ਕਿ ਜੇਲ ਤੋਂ ਬਾਹਰ ਲਿਜਾਇਆ ਜਾਵੇ ਤਾਂ ਬੁਲੇਟ ਪਰੂਫ ਜੈਕੇਟ ਅਤੇ ਬੁਲੇਟ ਪਰੂਫ ਵਾਹਨ 'ਚ ਲਿਆਇਆ ਜਾਵੇ। ਜੱਗੂ ਦੀ ਮਾਂ ਦੀ ਤਰਫੋਂ ਪਟੀਸ਼ਨ ਦਾਇਰ ਕਰਕੇ ਇਲਜ਼ਾਮ ਲਾਇਆ ਹੈ ਕਿ ਪੰਜਾਬ ਪੁਲਿਸ, ਗੈਂਗਸਟਰ ਗਰੁੱਪ ਨਾਲ ਐਨਕਾਊਂਟਰ ਕਰ ਸਕਦੀ ਹੈ।
ਜੇਲ੍ਹ ਵਿੱਚ ਤਸ਼ੱਦਦ ਦਾ ਵੀ ਦੋਸ਼ ਹੈ। ਥੁੱਕਣ ਲਈ ਮਜਬੂਰ ਕੀਤਾ। ਸਰੀਰ 'ਤੇ ਪਿਸ਼ਾਬ ਕੀਤਾ ਗਿਆ, ਗੁਪਤ ਅੰਗ 'ਤੇ ਸੱਟ ਲੱਗੀ, ਲੱਤਾਂ ਰੱਸੀ ਨਾਲ ਬੰਨ੍ਹ ਕੇ ਕੁੱਟਿਆ ਗਿਆ। ਕੰਨ ਦੇ ਪਿੱਛੇ ਕਰੰਟ ਲਗਾਇਆ ਗਿਆ ਸੀ। ਇਸ ਪਟੀਸ਼ਨ 'ਤੇ ਸੋਮਵਾਰ ਜਾਂ ਉਸ ਤੋਂ ਬਾਅਦ ਸੁਣਵਾਈ ਹੋਣ ਦੀ ਉਮੀਦ ਹੈ।
ਬਠਿੰਡਾ ਜੇਲ੍ਹ 'ਚ ਬੰਦ ਗੈਂਗਸਟਰ ਅਮਿਤ ਡਾਗਰ ਨੇ ਵੀ ਹਾਈ ਕੋਰਟ ਵਿੱਚ ਪਟੀਸ਼ਨ ਦਾਇਰ ਕਰਕੇ ਬੁਲੇਟ ਪਰੂਫ਼ ਜੈਕੇਟ ਅਤੇ ਗੱਡੀ ਦੀ ਮੰਗ ਕੀਤੀ ਹੈ। ਦੱਸ ਦੇਈਏ ਕਿ ਸਿੱਧੂ ਮੂਸੇਵਾਲਾ ਦੇ ਕਤਲ ਤੋਂ ਬਾਅਦ ਪੁਲਸ ਵੱਲੋਂ ਗੈਂਗਸਟਰਾਂ ਨੂੰ ਪ੍ਰੋਡਕਸ਼ਨ ਵਾਰੰਟ 'ਤੇ ਲਿਆ ਕੇ ਪੁੱਛਗਿੱਛ ਕੀਤੀ ਜਾ ਰਹੀ ਸੀ।
ਬ੍ਰੇਕਿੰਗ ਖ਼ਬਰਾਂ ਪੰਜਾਬੀ \'ਚ ਸਭ ਤੋਂ ਪਹਿਲਾਂ News18 ਪੰਜਾਬੀ \'ਤੇ। ਤਾਜ਼ਾ ਖਬਰਾਂ, ਲਾਈਵ ਅਪਡੇਟ ਖ਼ਬਰਾਂ, ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ News18 ਪੰਜਾਬੀ \'ਤੇ।
Tags: Gangsters, High court, Punjabi singer, Sidhu Moosewala