Home /News /punjab /

ਚੰਗੇ ਭਵਿੱਖ ਦੀ ਭਾਲ ਵਿਚ ਸਪੇਨ ਗਏ ਪੰਜ ਭੈਣਾਂ ਦੇ ਇਕਲੌਤੇ ਭਰਾ ਦੀ ਭੇਤ-ਭਰੀ ਮੌਤ

ਚੰਗੇ ਭਵਿੱਖ ਦੀ ਭਾਲ ਵਿਚ ਸਪੇਨ ਗਏ ਪੰਜ ਭੈਣਾਂ ਦੇ ਇਕਲੌਤੇ ਭਰਾ ਦੀ ਭੇਤ-ਭਰੀ ਮੌਤ

ਚੰਗੇ ਭਵਿੱਖ ਦੀ ਭਾਲ ਵਿਚ ਸਪੇਨ ਗਏ ਪੰਜ ਭੈਣਾਂ ਦੇ ਇਕਲੌਤੇ ਭਰਾ ਦੀ ਭੇਤ-ਭਰੀ ਮੌਤ (ਫਾਇਲ ਫੋਟੋ)

ਚੰਗੇ ਭਵਿੱਖ ਦੀ ਭਾਲ ਵਿਚ ਸਪੇਨ ਗਏ ਪੰਜ ਭੈਣਾਂ ਦੇ ਇਕਲੌਤੇ ਭਰਾ ਦੀ ਭੇਤ-ਭਰੀ ਮੌਤ (ਫਾਇਲ ਫੋਟੋ)

ਮ੍ਰਿਤਕ ਚਰਨਜੀਤ ਸਿੰਘ ਚੰਨੀ ਦੀ ਉਮਰ ਮਹਿਜ਼ 24 ਸਾਲ ਸੀ ਅਤੇ ਸਾਢੇ ਚਾਰ ਸਾਲ ਪਹਿਲਾਂ ਸਪੇਨ ਗਿਆ ਸੀ। ਨੌਜਵਾਨ ਦੇ ਪਿਤਾ ਦੀ ਪਹਿਲਾਂ ਹੀ ਮੌਤ ਹੋ ਚੁੱਕੀ ਹੈ।

 • Share this:
  ਆਪਣੇ ਪਰਿਵਾਰ ਦੇ ਚੰਗੇ ਭਵਿੱਖ ਦੀ ਭਾਲ ਵਿੱਚ ਸਪੇਨ ਗਏ ਬਲਾਚੌਰ ਦੇ ਨੌਜਵਾਨ ਦੀ ਸ਼ੱਕੀ ਹਾਲਤ ਵਿੱਚ ਮੌਤ ਹੋ ਗਈ। ਮ੍ਰਿਤਕ ਚਰਨਜੀਤ ਸਿੰਘ ਚੰਨੀ ਦੀ ਉਮਰ ਮਹਿਜ਼ 24 ਸਾਲ ਸੀ ਅਤੇ ਸਾਢੇ ਚਾਰ ਸਾਲ ਪਹਿਲਾਂ ਸਪੇਨ ਗਿਆ ਸੀ।

  ਉਕਤ ਨੌਜਵਾਨ ਬੀਤੇ ਦਿਨ ਸ਼ੱਕੀ ਹਾਲਤ 'ਚ ਹਾਦਸੇ ਦਾ ਸ਼ਿਕਾਰ ਹੋ ਗਿਆ, ਜਿਸ ਕਾਰਨ ਉਸ ਦੀ ਮੌਤ ਹੋ ਗਈ। ਮ੍ਰਿਤਕ ਆਪਣੇ ਮਾਪਿਆਂ ਦਾ ਇਕਲੌਤਾ ਪੁੱਤਰ ਅਤੇ 5 ਭੈਣਾਂ ਦਾ ਭਰਾ ਸੀ। ਨੌਜਵਾਨ ਦੇ ਪਿਤਾ ਦੀ ਪਹਿਲਾਂ ਹੀ ਮੌਤ ਹੋ ਚੁੱਕੀ ਹੈ।

  ਮਿਲੀ ਜਾਣਕਾਰੀ ਮੁਤਾਬਕ ਪਿੰਡ ਖੋਜਾ ਬੇਟ ਦੇ ਨੌਜਵਾਨ ਚਰਨਜੀਤ ਸਿੰਘ ਚੰਨੀ ਘਰ ਦੇ ਆਰਥਿਕ ਹਾਲਾਤ ਠੀਕ ਨਾ ਹੋਣ ਕਾਰਨ ਚਾਰ ਸਾਲ ਪਹਿਲਾਂ ਰੁਜ਼ਗਾਰ ਦੀ ਭਾਲ ਵਿੱਚ ਸਪੇਨ ਗਿਆ ਸੀ, ਜਿਥੋਂ ਅੱਜ ਉਸ ਦੀ ਮੌਤ ਦੀ ਖ਼ਬਰ ਆਉਣ ਕਾਰਨ ਉਸ ਦੇ ਘਰ ਅਤੇ ਪਿੰਡ ਵਿੱਚ ਸੋਗ ਦੀ ਲਹਿਰ ਦੌੜ ਗਈ ਹੈ।

  ਜਾਣਕਾਰੀ ਅਨੁਸਾਰ ਚਰਨਜੀਤ ਦੇ ਪਿਤਾ ਕੁਲਦੀਪ ਸਿੰਘ ਦੀ ਪਹਿਲਾਂ ਹੀ ਮੌਤ ਹੋ ਚੁੱਕੀ ਹੈ ਤੇ ਉਹ ਆਪਣੀਆਂ ਪੰਜ ਭੈਣਾਂ ਦਾ ਇੱਕਲੌਤਾ ਭਰਾ ਸੀ।
  Published by:Gurwinder Singh
  First published:

  Tags: Crime news, Death

  ਅਗਲੀ ਖਬਰ