Home /News /punjab /

ਮਾਨ ਸਰਕਾਰ ਨੂੰ ਵੱਡਾ ਝਟਕਾ ! ਨੈਸ਼ਨਲ ਗ੍ਰੀਨ ਟ੍ਰਿਬਿਊਨਲ ਨੇ ਲਗਾਇਆ 2 ਹਜ਼ਾਰ ਕਰੋੜ ਦਾ ਜੁਰਮਾਨਾ

ਮਾਨ ਸਰਕਾਰ ਨੂੰ ਵੱਡਾ ਝਟਕਾ ! ਨੈਸ਼ਨਲ ਗ੍ਰੀਨ ਟ੍ਰਿਬਿਊਨਲ ਨੇ ਲਗਾਇਆ 2 ਹਜ਼ਾਰ ਕਰੋੜ ਦਾ ਜੁਰਮਾਨਾ

NGT ਨੇ ਪੰਜਾਬ ਸਰਕਾਰ ਨੂੰ ਲਗਾਇਆ 2000 ਕਰੋੜ  ਦਾ ਜੁਰਮਾਨਾ

NGT ਨੇ ਪੰਜਾਬ ਸਰਕਾਰ ਨੂੰ ਲਗਾਇਆ 2000 ਕਰੋੜ ਦਾ ਜੁਰਮਾਨਾ

ਐਨਜੀਟੀ ਨੇ ਪੰਜਾਬ ਰਾਜ ਨੂੰ ਠੋਸ ਅਤੇ ਤਰਲ ਰਹਿੰਦ-ਖੂੰਹਦ ਦੇ ਗਲਤ ਪ੍ਰਬੰਧਨ ਲਈ ਵਾਤਾਵਰਣ ਮੁਆਵਜ਼ੇ ਵਜੋਂ 2,000 ਕਰੋੜ ਰੁਪਏ ਅਦਾ ਕਰਨ ਦਾ ਨਿਰਦੇਸ਼ ਦਿੱਤਾ ਸੀ। ਐਨਜੀਟੀ ਦੇ ਚੇਅਰਪਰਸਨ ਜਸਟਿਸ ਆਦਰਸ਼ ਕੁਮਾਰ ਗੋਇਲ ਦੀ ਅਗਵਾਈ ਵਾਲੇ ਬੈਂਚ ਨੇ ਇਹ ਹੁਕਮ ਜਾਰੀ ਕੀਤਾ।

  • Share this:

    ਚੰਡੀਗੜ੍ਹ : ਵਾਤਾਵਰਨ ਨੂੰ ਨੁਕਸਾਨ ਪਹੁੰਚਾਉਣ ਦੇ ਮਾਮਲੇ ਵਿੱਚ ਪੰਜਾਬ ਸਰਕਾਰ ਨੂੰ ਨੈਸ਼ਨਲ ਗ੍ਰੀਨ ਟ੍ਰਿਬਿਊਨਲ (NGT) ਤੋਂ ਵੱਡਾ ਝਟਕਾ ਲੱਗਾ ਹੈ। ਨੈਸ਼ਨਲ ਗ੍ਰੀਨ ਟ੍ਰਿਬਿਊਨਲ ਨੇ ਵਾਤਾਵਰਨ ਨੂੰ ਨੁਕਸਾਨ ਪਹੁੰਚਾਉਣ ਵਾਲੇ ਠੋਸ ਅਤੇ ਤਰਲ ਰਹਿੰਦ-ਖੂੰਹਦ ਦਾ ਸਹੀ ਢੰਗ ਨਾਲ ਪ੍ਰਬੰਧਨ ਨਾ ਕਰਨ 'ਤੇ ਪੰਜਾਬ ਸਰਕਾਰ 'ਤੇ 2000 ਕਰੋੜ ਰੁਪਏ ਤੋਂ ਵੱਧ ਦਾ ਜੁਰਮਾਨਾ ਲਗਾਇਆ ਹੈ।

    ਨਿਊਜ਼ ਏਜੰਸੀ ਏਐਨਆਈ ਦੇ ਅਨੁਸਾਰ, ਐਨਜੀਟੀ ਨੇ ਪੰਜਾਬ ਰਾਜ ਨੂੰ ਠੋਸ ਅਤੇ ਤਰਲ ਰਹਿੰਦ-ਖੂੰਹਦ ਦੇ ਗਲਤ ਪ੍ਰਬੰਧਨ ਲਈ ਵਾਤਾਵਰਣ ਮੁਆਵਜ਼ੇ ਵਜੋਂ 2,000 ਕਰੋੜ ਰੁਪਏ ਅਦਾ ਕਰਨ ਦਾ ਨਿਰਦੇਸ਼ ਦਿੱਤਾ ਸੀ। ਐਨਜੀਟੀ ਦੇ ਚੇਅਰਪਰਸਨ ਜਸਟਿਸ ਆਦਰਸ਼ ਕੁਮਾਰ ਗੋਇਲ ਦੀ ਅਗਵਾਈ ਵਾਲੇ ਬੈਂਚ ਨੇ ਇਹ ਹੁਕਮ ਜਾਰੀ ਕੀਤਾ।

    ਯੂਪੀ ਸਰਕਾਰ ਨੂੰ 100 ਕਰੋੜ ਦਾ ਜੁਰਮਾਨਾ ਵੀ ਲਗਾਇਆ ਗਿਆ ਸੀ

    ਦੱਸ ਦੇਈਏ ਕਿ ਇਸ ਤੋਂ ਪਹਿਲਾਂ NGT ਯਾਨੀ ਨੈਸ਼ਨਲ ਗ੍ਰੀਨ ਟ੍ਰਿਬਿਊਨਲ ਨੇ ਉੱਤਰ ਪ੍ਰਦੇਸ਼ ਸਰਕਾਰ ਨੂੰ ਪ੍ਰਤਾਪਗੜ੍ਹ, ਰਾਏਬਰੇਲੀ ਅਤੇ ਜੌਨਪੁਰ ਜ਼ਿਲ੍ਹਿਆਂ ਵਿੱਚ ਤਰਲ ਕੂੜੇ ਦੇ ਨਾਕਾਫ਼ੀ ਪ੍ਰਬੰਧਨ ਲਈ 100 ਕਰੋੜ ਰੁਪਏ ਦਾ ਭੁਗਤਾਨ ਕਰਨ ਦਾ ਨਿਰਦੇਸ਼ ਦਿੱਤਾ ਸੀ। ਐਨਜੀਟੀ ਦੇ ਚੇਅਰਪਰਸਨ ਜਸਟਿਸ ਆਦਰਸ਼ ਕੁਮਾਰ ਗੋਇਲ ਦੀ ਅਗਵਾਈ ਵਾਲੇ ਬੈਂਚ ਨੇ ਕਿਹਾ ਕਿ ਕੇਂਦਰੀ ਪ੍ਰਦੂਸ਼ਣ ਕੰਟਰੋਲ ਬੋਰਡ (ਸੀਪੀਸੀਬੀ) ਦੀ ਰਿਪੋਰਟ ਅਨੁਸਾਰ ਬਾਇਓ-ਰੀਮੀਡੀਏਸ਼ਨ ਨਾਲ ਪ੍ਰਦੂਸ਼ਣ ਦਾ ਪੱਧਰ ਘੱਟ ਨਹੀਂ ਹੋਇਆ। ਬੈਂਚ ਵਿੱਚ ਜਸਟਿਸ ਸੁਧੀਰ ਅਗਰਵਾਲ ਅਤੇ ਮਾਹਿਰ ਮੈਂਬਰ ਏ ਸੇਂਥਿਲ ਵੈਲ ਵੀ ਸ਼ਾਮਲ ਸਨ।

    ਰਾਜਸਥਾਨ ਨੂੰ 3 ਹਜ਼ਾਰ ਦਾ ਜੁਰਮਾਨਾ ਕੀਤਾ ਗਿਆ

    ਐਨਜੀਟੀ ਨੇ ਪਿਛਲੇ ਹਫ਼ਤੇ ਰਾਜਸਥਾਨ ਸਰਕਾਰ ਨੂੰ ਠੋਸ ਅਤੇ ਤਰਲ ਰਹਿੰਦ-ਖੂੰਹਦ ਦੇ ਗਲਤ ਪ੍ਰਬੰਧਨ ਲਈ ਵਾਤਾਵਰਨ ਮੁਆਵਜ਼ੇ ਵਜੋਂ 3,000 ਕਰੋੜ ਰੁਪਏ ਅਦਾ ਕਰਨ ਦਾ ਨਿਰਦੇਸ਼ ਦਿੱਤਾ ਸੀ। ਐਨਜੀਟੀ ਦੇ ਚੇਅਰਪਰਸਨ ਜਸਟਿਸ ਆਦਰਸ਼ ਕੁਮਾਰ ਗੋਇਲ ਦੀ ਅਗਵਾਈ ਵਾਲੇ ਬੈਂਚ ਨੇ ਰਾਜ ਦੇ ਅਧਿਕਾਰੀਆਂ ਨੂੰ ਪ੍ਰਦੂਸ਼ਣ ਵਿੱਚ ਯੋਗਦਾਨ ਅਤੇ ਆਪਣੇ ਸੰਵਿਧਾਨਕ ਫਰਜ਼ ਨਿਭਾਉਣ ਵਿੱਚ ਅਸਫਲਤਾ ਲਈ ਜ਼ਿੰਮੇਵਾਰ ਠਹਿਰਾਇਆ ਸੀ। ਬੈਂਚ ਵਿੱਚ ਜਸਟਿਸ ਸੁਧੀਰ ਅਗਰਵਾਲ ਅਤੇ ਮਾਹਿਰ ਮੈਂਬਰ ਏ ਸੇਂਥਿਲ ਵੇਲੀ ਵੀ ਸ਼ਾਮਲ ਸਨ।

    Published by:Tanya Chaudhary
    First published:

    Tags: AAP Punjab, Bhagwant Mann, Fined, Punjab, Punjab government