ਫਰੀਦਕੋਟ: ਪੰਜਾਬ ਵਿੱਚ ਪਰਾਲੀ ਸਾੜਨ ਦਾ ਸਿਲਸਿਲਾ ਲਗਾਤਾਰ ਜਾਰੀ ਹੈ। ਪਰਾਲੀ ਸਾੜਨ ਨੂੰ ਲੈ ਕੇ ਸਿਆਸਤ ਵੀ ਪੂਰੇ ਜ਼ੋਰਾਂ ਉਤੇ ਹੋ ਰਹੀ ਹੈ। ਪੰਜਾਬ ਦੀ ਮਾਨ ਸਰਕਾਰ ਦਿੱਲੀ ਦੇ ਪ੍ਰਦੂਸ਼ਨ ਲਈ ਹਰਿਆਣਾ ਨੂੰ ਜ਼ਿੰਮੇਵਾਰ ਠਹਿਰਾ ਰਹੀ ਹੈ। ਪੰਜਾਬ ਵਿੱਚ 2666 ਨਵੇਂ ਮਾਮਲੇ ਸਾਹਮਣੇ ਆਏ ਹਨ ਜਦਕਿ ਹਰਿਆਣਾ ਵਿੱਚ 128 ਥਾਵਾਂ ਉਤੇ ਪਰਾਲੀ ਸਾੜੀ ਗਈ ਹੈ। ਪੰਜਾਬ ਵਿੱਚ ਅੱਜ ਪਰਾਲੀ ਸਾੜਨ ਦਾ ਅੰਕੜਾ 24146 ਉਤੇ ਪੁੱਜ ਗਿਆ ਹੈ। ਇਸ ਵਿਚਕਾਰ ਫਰੀਦਕੋਟ ਤੋਂ ਵੱਡੀ ਖਬਰ ਸਾਹਮਣੇ ਆ ਰਹੀ ਹੈ।
ਦਰਅਸਲ, ਪਰਾਲੀ ਸਾੜੇ ਜਾਣ ਨੂੰ ਲੈ ਕੇ ਪਹੁੰਚੀ ਫਰੀਦਕੋਟ 'ਚ ਕਿਸਾਨਾਂ ਨੇ ਨੋਡਲ ਅਤੇ ਖੇਤੀਬਾੜੀ ਵਿਭਾਗ ਦੀ ਟੀਮ ਨੂੰ ਘੇਰ ਲਿਆ। ਕਿਸਾਨਾਂ ਵੱਲੋਂ ਪਿੰਡ ਜਿਉਣ ਵਾਲਾ 'ਚ ਨੋਡਲ ਅਫ਼ਸਰ ਨੂੰ ਘੇਰਿਆ ਗਿਆ। ਨੋਡਲ ਅਫਸਰ ਪਟਵਾਰੀ ਸੁਖਦੀਪ ਸਿੰਘ ਸੋਢੀ ਅਤੇ ਉਨ੍ਹਾਂ ਦੇ ਨਾਲ ਇੱਕ ਪਾਸੇ ਪਟਵਾਰੀ ਵੀ ਸ਼ਾਮਲ ਸੀ। ਜਦੋਂ ਉਹ ਕਿਸਾਨਾ ਨਾਲ ਗੱਲਬਾਤ ਕਰਨ ਪਹੁੰਚੇ ਤਾਂ ਉਨ੍ਹਾਂ ਨੂੰ ਘੇਰ ਲਿਆ ਗਿਆ।
ਜਾਣਕਾਰੀ ਲਈ ਦੱਸ ਦੇਈਏ ਕਿ ਕਿਸਾਨਾ ਨੇ ਕਰੀਬ 18 ਘੰਟੇ ਤੋਂ ਉਨ੍ਹਾਂ ਨੂੰ ਨਹੀਂ ਛੱਡਿਆ। ਜਦਕਿ ਬਾਕੀ ਅਧਿਕਾਰੀ ਦੇਰ ਰਾਤ ਵਾਪਸ ਪਰਤ ਆਏ। ਕਿਸਾਨਾਂ ਦਾ ਰੋਸ ਪ੍ਰਦਰਸ਼ਨ ਅਜੇ ਵੀ ਜਾਰੀ ਹੈ।
ਬ੍ਰੇਕਿੰਗ ਖ਼ਬਰਾਂ ਪੰਜਾਬੀ \'ਚ ਸਭ ਤੋਂ ਪਹਿਲਾਂ News18 ਪੰਜਾਬੀ \'ਤੇ। ਤਾਜ਼ਾ ਖਬਰਾਂ, ਲਾਈਵ ਅਪਡੇਟ ਖ਼ਬਰਾਂ, ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ News18 ਪੰਜਾਬੀ \'ਤੇ।
Tags: AAP, Faridkot, Farmer, Paddy Straw Burning, Punjab