Home /News /punjab /

'ਧਰਨਾਕਾਰੀ ਨੌਜਵਾਨਾਂ ਨੂੰ ਉਮਰ ਹੱਦ ਵਿਚ ਮਿਲੇਗੀ ਛੋਟ, 4300 ਮੁਲਾਜ਼ਮਾਂ ਨੂੰ ਅਗਲੇ ਹਫਤੇ ਮਿਲਣਗੇ ਨਿਯੁਕਤੀ ਪੱਤਰ'

'ਧਰਨਾਕਾਰੀ ਨੌਜਵਾਨਾਂ ਨੂੰ ਉਮਰ ਹੱਦ ਵਿਚ ਮਿਲੇਗੀ ਛੋਟ, 4300 ਮੁਲਾਜ਼ਮਾਂ ਨੂੰ ਅਗਲੇ ਹਫਤੇ ਮਿਲਣਗੇ ਨਿਯੁਕਤੀ ਪੱਤਰ'

(ਫਾਇਲ ਫੋਟੋ)

(ਫਾਇਲ ਫੋਟੋ)

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਪੰਜਾਬ ਵਿੱਚ ਛੇ ਹਜ਼ਾਰ ਆਂਗਣਵਾੜੀ ਵਰਕਰਾਂ ਦੀ ਭਰਤੀ ਜਲਦੀ ਹੀ ਕੀਤੀ ਜਾਵੇਗੀ ਤੇ ਇਹ ਭਰਤੀ ਨਿਰੋਲ ਮੈਰਿਟ ਦੇ ਆਧਾਰ ’ਤੇ ਹੋਵੇਗੀ। ਸੀਐਮ ਮਾਨ ਨੇ ਕਿਹਾ ਕਿ ‘ਆਪ’ ਸਰਕਾਰ ਦੇ ਛੇ ਮਹੀਨੇ ਵੀ ਪੂਰੇ ਨਹੀਂ ਹੋਏ ਹਨ ਅਤੇ ਸਰਕਾਰ ਨੇ ਚਾਰ ਗਾਰੰਟੀਆਂ ਵੀ ਪੂਰੀਆਂ ਕਰ ਦਿੱਤੀਆਂ ਹਨ।

ਹੋਰ ਪੜ੍ਹੋ ...
  • Share this:

    ਇਸ ਮੌਕੇ ਮਾਨ ਨੇ 4300 ਪੁਲਿਸ ਮੁਲਾਜ਼ਮਾਂ ਨੂੰ ਛੇਤੀ ਨਿਯੁਕਤੀ ਪੱਤਰ ਦੇਣ ਦੀ ਗੱਲ ਆਖੀ। ਭਗਵੰਤ ਮਾਨ ਨੇ ਧਰਨੇ ਦੇ ਰਹੇ ਨੌਜਵਾਨਾਂ ਨੂੰ ਅਪੀਲ ਕੀਤੀ ਕਿ ਪੰਜਾਬ ਸਰਕਾਰ ਉਨ੍ਹਾਂ ਦੀ ਸੁਣਵਾਈ ਕਰੇਗੀ ਤੇ ਭਰਤੀ ਪ੍ਰਕਿਰਿਆ ਵਿਚ ਉਨ੍ਹਾਂ ਨੂੰ ਉਮਰ ਹੱਦ ਵਿੱਚ ਛੋਟ ਦਿੱਤੀ ਜਾਵੇਗੀ।

    ਇਸ ਕਰਕੇ ਉਹ ਅਫ਼ਵਾਹਾਂ ਪਿੱਛੇ ਨਾ ਲੱਗਣ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਦੇ ਰੁਕੇ ਹੋਏ ਆਰ ਫ਼ੰਡ ਸਬੰਧੀ ਕੈਬਨਿਟ ’ਚ ਮਤਾ ਪਾਸ ਕਰਕੇ ਕੇਂਦਰ ਸਰਕਾਰ ਨੂੰ ਭੇਜਿਆ ਸੀ ਤੇ ਕੇਂਦਰ ਸਰਕਾਰ ਨੇ 1760 ਕਰੋੜ ਰੁਪਏ ਰਿਲੀਜ਼ ਕਰ ਦਿੱਤੇ ਹਨ।

    ਭਗਵੰਤ ਮਾਨ ਨੇ ਕਿਸਾਨਾਂ ਨੂੰ ਝੋਨੇ ਦੀ ਖੇਤੀ ਤੋਂ ਦੂਰੀ ਬਣਾਉਣ ਦੀ ਅਪੀਲ ਕੀਤੀ। ਪੰਜਾਬ ਸਰਕਾਰ ਜਲਦੀ ਹੀ ਕਿਸਾਨਾਂ ਨੂੰ ਵਿਕਲਪ ਦੇਵੇਗੀ ਤਾਂ ਜੋ ਧਰਤੀ ਹੇਠਲੇ ਪਾਣੀ ਨੂੰ ਬਚਾਇਆ ਜਾ ਸਕੇ। ਇਸ ਦੇ ਨਾਲ ਹੀ ਪਰਾਲੀ ਨਾ ਸਾੜਨ ਦੇ ਵਿਕਲਪ ਲਈ ਕੇਂਦਰ ਕੋਲ ਵੀ ਪਹੁੰਚ ਕੀਤੀ ਗਈ ਹੈ।

    ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਗੰਨਾ ਕਿਸਾਨਾਂ ਦੇ ਬਕਾਇਆ ਦੇ 100 ਕਰੋੜ ਰੁਪਏ ਹੋਰ ਜਾਰੀ ਕੀਤੇ ਹਨ। ਪੰਜਾਬ ਸਰਕਾਰ ਨੇ ਪੰਜਾਬ ਦੀਆਂ ਸਰਕਾਰੀ ਮਿਲਾਂ ਵੱਲ ਬਕਾਇਆ ਵਿੱਚੋਂ 100 ਕਰੋੜ ਹੋਰ ਜਾਰੀ ਕੀਤੇ ਹਨ। ਦੱਸ ਦਈਏ ਕਿ ਪਿਛਲੀ ਦਿਨੀ ਕਿਸਾਨਾਂ ਨਾਲ ਹੋਈ ਮੀਟਿੰਗ ਵਿਚ ਮੁੱਖ ਮੰਤਰੀ ਮਾਨ ਨੇ 15 ਅਗਸਤ ਤੱਕ 100 ਕਰੋੜ ਹੋਰ ਜਾਰੀ ਕਰਨ ਦੀ ਗੱਲ ਆਖੀ ਸੀ। ਮੁੱਖ ਮੰਤਰੀ ਨੇ ਦੱਸਿਆ ਕਿ ਅੱਜ ਹੀ ਕਿਸਾਨਾਂ ਦੇ ਖਾਤੇ ਵਿੱਚ ਰਾਸ਼ੀ ਟਰਾਂਸਫ਼ਰ ਕੀਤੀ ਗਈ ਹੈ। ਮੁੱਖ ਮੰਤਰੀ ਨੇ ਦੱਸਿਆ ਕਿ ਬਕਾਇਆ 92.59 ਕਰੋੜ ਰੁਪਏ 7 ਸਤੰਬਰ ਨੂੰ ਜਾਰੀ ਕੀਤੇ ਜਾਣਗੇ।
    Published by:Gurwinder Singh
    First published:

    Tags: Bhagwant Mann, Government job, Punjab government

    ਅਗਲੀ ਖਬਰ