ਮੁੱਖ ਮੰਤਰੀ ਨੇ ਬਾਜਵਾ ਦੇ ਬਦਲਾਖੋਰੀ ਦੇ ਦੋਸ਼ ਨਕਾਰੇ, ਕਿਹਾ- ਸੁਰੱਖਿਆ 'ਚ ਪਹਿਲਾਂ ਨਾਲੋਂ ਵੀ ਵੱਧ ਜਵਾਨ ਤਾਇਨਾਤ

News18 Punjabi | News18 Punjab
Updated: August 10, 2020, 7:49 PM IST
share image
ਮੁੱਖ ਮੰਤਰੀ ਨੇ ਬਾਜਵਾ ਦੇ ਬਦਲਾਖੋਰੀ ਦੇ ਦੋਸ਼ ਨਕਾਰੇ, ਕਿਹਾ- ਸੁਰੱਖਿਆ 'ਚ ਪਹਿਲਾਂ ਨਾਲੋਂ ਵੀ ਵੱਧ ਜਵਾਨ ਤਾਇਨਾਤ
ਮੁੱਖ ਮੰਤਰੀ ਨੇ ਬਾਜਵਾ ਦੇ ਬਦਲਾਖੋਰੀ ਦੇ ਦੋਸ਼ ਨਕਾਰੇ, ਕਿਹਾ- ਸੁਰੱਖਿਆ 'ਚ ਪਹਿਲਾਂ ਨਾਲੋਂ ਵੀ ਵੱਧ ਜਵਾਨ ਤਾਇਨਾਤ

  • Share this:
  • Facebook share img
  • Twitter share img
  • Linkedin share img
ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਪੰਜਾਬ ਸਰਕਾਰ ਵੱਲੋਂ ਪ੍ਰਤਾਪ ਸਿੰਘ ਬਾਜਵਾ ਦੀ ਸੁਰੱਖਿਆ ਵਾਪਸ ਲੈਣ ਵਿੱਚ ਉਨ੍ਹਾਂ ਦੁਆਰਾ ਲਾਏ ਬਦਲਾਖੋਰੀ ਦੇ ਦੋਸ਼ਾਂ ਨੂੰ ਰੱਦ ਕਰ ਦਿੱਤਾ। ਮੁੱਖ ਮੰਤਰੀ ਨੇ ਕਿਹਾ ਕਿ ਇਸ ਸਾਲ ਮਾਰਚ ਮਹੀਨੇ ਵਿੱਚ ਕੇਂਦਰ ਵੱਲੋਂ ਰਾਜ ਸਭਾ ਮੈਂਬਰ ਨੂੰ ਮੁਹੱਈਆ ਕਰਵਾਈ ਜ਼ੈੱਡ ਸ਼੍ਰੇਣੀ ਦੀ ਸੁਰੱਖਿਆ ਮਗਰੋਂ ਸਾਲ 2013 ਦੀ ਸੂਬੇ ਦੀ ਸੁਰੱਖਿਆ ਨੀਤੀ ਦੇ ਅਨੁਸਾਰ ਉਸ ਨੂੰ ਦਰਪੇਸ਼ ਖ਼ਤਰੇ ਦੀ ਸਮੇਂ-ਸਮੇਂ ਕੀਤੀ ਜਾਣ ਵਾਲੀ ਸਮੀਖਿਆ 'ਤੇ ਅਧਾਰਿਤ ਇਹ ਆਮ ਪ੍ਰਕ੍ਰਿਆ ਹੈ।

ਮੁੱਖ ਮੰਤਰੀ ਨੇ ਕਿਹਾ ਕਿ ਹਾਲਾਂਕਿ, ਉਨ੍ਹਾਂ ਦੀ ਸਰਕਾਰ ਕਿਸੇ ਵੀ ਵਿਅਕਤੀ ਨੂੰ ਸਹੀ ਮਾਅਨਿਆਂ ਵਿੱਚ ਜ਼ਰੂਰਤ ਹੋਣ 'ਤੇ ਸੁਰੱਖਿਆ ਦੇਣ ਤੋਂ ਇਨਕਾਰ ਨਹੀਂ ਕਰੇਗੀ ਪਰ ਬੇਵਜ੍ਹਾ ਪੁਲਿਸ ਮੁਲਾਜ਼ਮਾਂ ਨੂੰ ਵਿਹਲਾ ਨਹੀਂ ਕਰ ਸਕਦੀ ਖਾਸ ਕਰਕੇ ਉਸ ਵੇਲੇ ਜਦੋਂ ਕੋਵਿਡ ਦੀ ਮਹਾਂਮਾਰੀ ਦਰਮਿਆਨ ਪੁਲੀਸ ਫੋਰਸ ਬਹੁਤ ਨਿਯੰਤਰਨ ਤੇ ਦਬਾਅ ਵਿੱਚੋਂ ਗੁਜ਼ਰ ਰਹੀ ਹੈ। ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਕੇਂਦਰ ਅਤੇ ਸੂਬਾ ਸਰਕਾਰਾਂ ਵੱਲੋਂ ਕੀਤੇ ਜਾਂਦੇ ਖ਼ਤਰੇ ਦੇ ਮੁਲਾਂਕਣ ਦੇ ਮੁਤਾਬਕ ਬਾਦਲਾਂ ਨੂੰ ਸੁਰੱਖਿਆ ਖ਼ਤਰੇ ਦੇ ਸੰਕੇਤ ਦੇ ਮੱਦੇਨਜ਼ਰ ਸੁਰੱਖਿਆ ਪ੍ਰਦਾਨ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਇਸ ਸਬੰਧੀ ਬਾਜਵਾ ਦੀ ਸ਼ਿਕਾਇਤ ਹੋਛੀ ਤੇ ਬੇਮਾਅਨਾ ਹੈ ਅਤੇ ਨਾ ਹੀ ਇਹ ਤੱਥਾਂ 'ਤੇ ਅਧਾਰਿਤ ਹੈ।

ਮੁੱਖ ਮੰਤਰੀ ਨੇ ਕਿਹਾ ਕਿ ਬਾਦਲਾਂ ਨੂੰ ਦਰਪੇਸ਼ ਵੱਧ ਖ਼ਤਰੇ ਦੇ ਮੱਦੇਨਜ਼ਰ ਉਨ੍ਹਾਂ ਨੂੰ ਭਾਰਤ ਸਰਕਾਰ ਦੇ ਗ੍ਰਹਿ ਮੰਤਰਾਲੇ ਵੱਲੋਂ ਦਿੱਤੀ ਜਾਂਦੀ ਜ਼ੈੱਡ ਪਲੱਸ ਸੁਰੱਖਿਆ ਤੋਂ ਇਲਾਵਾ ਪੰਜਾਬ ਪੁਲੀਸ ਵੱਲੋਂ ਵੀ ਸੁਰੱਖਿਆ ਮੁਹੱਈਆ ਕਰਵਾਈ ਗਈ ਹੈ। ਉਨ੍ਹਾਂ ਕਿਹਾ ਕਿ ਬਾਜਵਾ ਅਤੇ ਬਾਦਲਾਂ ਦੇ ਮਾਮਲੇ ਦਰਮਿਆਨ ਕੋਈ ਤੁਲਨਾ ਨਹੀਂ ਹੋ ਸਕਦੀ ਕਿਉਂਕਿ ਉਨ੍ਹਾਂ ਨੂੰ ਦੇਸ਼ ਵਿੱਚ ਕਿਸੇ ਵੀ ਦਹਿਸ਼ਤਗਰਦੀ ਜਥੇਬੰਦੀ ਵੱਲੋਂ ਦਰਪੇਸ਼ ਕਿਸੇ ਖ਼ਤਰੇ ਸਬੰਧੀ ਕੋਈ ਵਿਸ਼ੇਸ਼ ਸੂਹ ਦੀ ਅਣਹੋਂਦ ਕਾਰਨ ਪੰਜਾਬ ਸਰਕਾਰ ਦੀ ਸੁਰੱਖਿਆ ਲੈਣ ਲਈ ਸ਼੍ਰੇਣੀਬੱਧ ਨਹੀਂ ਹੈ। ਉਨ੍ਹਾਂ ਕਿਹਾ ਕਿ ਪੁਲੀਸ ਪੰਜਾਬ ਦੀ ਖੁਫੀਆ ਸੂਚਨਾ ਵਿੱਚ ਇਹ ਦਰਸਾਇਆ ਗਿਆ ਹੈ ਕਿ ਬਾਜਵਾ ਇਕ ਸੰਸਦ ਮੈਂਬਰ ਦੇ ਨਾਤੇ ਸਿਰਫ ਅਹੁਦੇ ਦੀ ਸੁਰੱਖਿਆ ਦੇ ਹੱਕਦਾਰ ਹਨ, ਜਿਵੇਂ ਕਿ ਮੰਤਰੀ ਮੰਡਲ ਵੱਲੋਂ ਸਾਲ 2013 ਵਿੱਚ ਮਨਜ਼ੂਰ ਕੀਤੀ ਸੂਬਾਈ ਸੁਰੱਖਿਆ ਨੀਤੀ ਵਿੱਚ ਦਰਜ ਹੈ।
ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਫੇਰ ਵੀ 23 ਮਾਰਚ, 2020 ਤੱਕ ਕਾਂਗਰਸੀ ਸੰਸਦ ਮੈਂਬਰ ਦੀ ਸੁਰੱਖਿਆ ਵਿੱਚ 14 ਜਵਾਨ ਅਤੇ ਡਰਾਈਵਰ ਸਮੇਤ ਇਕ ਐਸਕਾਰਟ ਜਿਪਸੀ ਸ਼ਾਮਲ ਸੀ ਅਤੇ 23 ਮਾਰਚ ਨੂੰ ਕੋਵਿਡ ਡਿਊਟੀ ਕਾਰਨ ਕੁਝ ਜਵਾਨਾਂ ਨੂੰ ਵਾਪਸ ਬੁਲਾ ਲਿਆ ਗਿਆ। 23 ਮਾਰਚ, 2020 ਤੋਂ ਬਾਅਦ ਬਾਜਵਾ ਦੀ ਸੁਰੱਖਿਆ ਵਿੱਚ ਛੇ ਸੁਰੱਖਿਆ ਜਵਾਨ (ਦੋ ਕਮਾਂਡੋ, ਦੋ ਆਰਮਿਡ ਬਟਾਲੀਅਨ ਤੇ ਇਕ ਜ਼ਿਲ੍ਹੇ ਦਾ ਜਵਾਨ) ਅਤੇ ਡਰਾਈਵਰ ਸਮੇਤ ਇਕ ਐਸਕਾਰਟ ਜਿਪਸੀ ਸੀ।

ਹਾਲਾਂਕਿ, 19 ਮਾਰਚ, 2020 ਨੂੰ ਕੇਂਦਰੀ ਗ੍ਰਹਿ ਮੰਤਰਾਲੇ ਨੇ ਬਾਜਵਾ ਨੂੰ ਸੀ.ਆਈ.ਐਸ.ਐਫ. ਦੀ ਸੁਰੱਖਿਆ ਛੱਤਰੀ ਹੇਠ ਜ਼ੈੱਡ ਸ਼੍ਰੇਣੀ ਦੀ ਸੁਰੱਖਿਆ ਦੇਣ ਦਾ ਫੈਸਲਾ ਕੀਤਾ। ਕੋਵਿਡ ਦੇ ਕਾਰਨ ਸ਼ੁਰੂਆਤ ਵਿੱਚ ਸੀ.ਆਈ.ਐਸ.ਐਫ. ਨੇ ਥੋੜ੍ਹੀ ਗਿਣਤੀ ਵਿੱਚ ਜਵਾਨਾਂ ਨੂੰ ਤਾਇਨਾਤ ਕੀਤਾ ਪਰ ਇਸ ਹਫ਼ਤੇ ਪੀ.ਐਸ.ਓਜ਼, ਹਾਊਸ ਪ੍ਰੋਟੈਕਸ਼ਨ ਗਾਰਡ ਅਤੇ ਐਸਕਾਰਟ ਸਮੇਤ ਪੂਰੀ ਨਫ਼ਰੀ ਬਾਜਵਾ ਦੀ ਸੁਰੱਖਿਆ ਲਈ ਤਾਇਨਾਤ ਹੋ ਗਈ। ਇਸ ਨਾਲ ਜ਼ੈੱਡ ਸ਼੍ਰੇਣੀ ਦੇ ਨੇਮਾਂ ਤਹਿਤ ਬਾਜਵਾ ਦੀ ਸੁਰੱਖਿਆ ਲਈ 25 ਜਵਾਨ, 2 ਐਸਕਾਰਟ ਡਰਾਈਵਰ ਅਤੇ ਸਕਾਰਪੀਓ ਵਾਹਨ ਸ਼ਾਮਲ ਹਨ।

ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਸੀ.ਆਈ.ਐਸ.ਐਫ ਸੁਰੱਖਿਆ ਦੀ ਪੂਰੀ ਤਾਇਨਾਤੀ ਨੇ ਪੁਲਿਸ ਵੱਲੋਂ ਮੌਜੂਦਾ ਸਥਿਤੀ ਅਨੁਸਾਰ ਨਵੇਂ ਸਿਰੇ ਤੋਂ ਸਮੀਖਿਆ ਨੂੰ ਜ਼ਰੂਰੀ ਬਣਾ ਦਿੱਤਾ ਸੀ ਜਿਸ ਉਪਰੰਤ ਮੈਂਬਰ ਪਾਰਲੀਮੈਂਟ ਦੀ ਸੂਬਾ ਪੱਧਰੀ ਸੁਰੱਖਿਆ ਵਾਪਸੀ ਲਈ ਗਈ, ਖਾਸਕਰ ਇਸ ਤੱਥ ਦੀ ਰੌਸ਼ਨੀ ਵਿੱਚ ਕਿ ਸੂਬਾ ਸਰਕਾਰ ਦੇ ਰਿਕਾਰਡ ਅਨੁਸਾਰ ਕਿਸੇ ਖਤਰੇ ਬਾਰੇ ਕੋਈ ਵਿਸ਼ੇਸ਼ ਸੂਚਨਾ ਨਹੀ ਹੈ ਜੋ ਉਸਨੂੰ ਭਾਰਤ ਅੰਦਰ ਸਰਗਰਮ ਅੱਤਵਾਦੀ/ਦਹਿਸ਼ਤਗਰਦ ਜੱਥੇਬੰਦੀਆਂ ਵੱਲੋਂ ਖਤਰੇ ਵੱਲ ਇਸ਼ਾਰਾ ਕਰਦੀ ਹੋਵੇ।

ਮੁੱਖ ਮੰਤਰੀ ਨੇ ਕਿਹਾ ਕਿ ਇਹ ਪੰਜਾਬ ਪੁੁਲੀਸ ਵੱਲੋਂ ਕੇਂਦਰੀ ਏਜੰਸੀ ਨਾਲ ਵਿਚਾਰ-ਵਟਾਂਦਰੇ ਨਾਲ ਸੁਰੱਖਿਆ ਦੀ ਸਮੀਖਿਆ ਸਬੰਧੀ ਸਮੇਂ-ਸਮੇਂ ਕੀਤਾ ਜਾਣ ਵਾਲਾ ਆਮ ਅਭਿਆਸ ਸੀ, ਜੋ ਹਾਲਾਤਾਂ ਦੀ ਤਬਦੀਲੀ ਤੇ ਗਤੀਸ਼ੀਲਤਾ ਨੂੰ ਧਿਆਨ ਵਿੱਚ ਰੱਖਦਿਆਂ ਸਾਰੇ ਸੁਰੱਖਿਆ ਰੱਖਣ ਵਾਲਿਆਂ ਬਾਬਤ ਲਗਾਤਾਰ ਕੀਤਾ ਜਾਂਦਾ ਹੈ। ਮੁੱਖ ਮੰਤਰੀ ਨੇ ਬਾਜਵਾ ਵੱਲੋਂ ਇਸ ਸਮੀਖਿਆ ਨੂੰ ਬਿਨਾਂ ਕਿਸੇ ਅਧਾਰ ਦੇ ਆਪਣੀ ਚੋਣ ਅਨੁਸਾਰ ਸੂਬਾ ਸਰਕਾਰ ਨਾਲ ਪੈਦਾ ਕੀਤੀ ਵਿਰੋਧਤਾ ਨਾਲ ਜੋੜਨ ਦੇ ਕੀਤੇ ਯਤਨ ਨੂੰ ਸਮਝੋਂ ਬਾਹਰ ਦੀ ਗੱਲ ਕਰਾਰ ਦਿੱਤਾ।
Published by: Gurwinder Singh
First published: August 10, 2020, 7:49 PM IST
ਹੋਰ ਪੜ੍ਹੋ
ਅਗਲੀ ਖ਼ਬਰ
corona virus btn
corona virus btn
Loading