ਪੰਜਾਬ 'ਚ ਪਰਾਲੀ ਨਾਲ ਨਜਿੱਠਣ ਲਈ ਸਰਕਾਰ ਨੇ ਲਿਆ ਇਹ ਫੈਸਲਾ 

News18 Punjabi | News18 Punjab
Updated: February 12, 2020, 9:51 AM IST
share image
ਪੰਜਾਬ 'ਚ ਪਰਾਲੀ ਨਾਲ ਨਜਿੱਠਣ ਲਈ ਸਰਕਾਰ ਨੇ ਲਿਆ ਇਹ ਫੈਸਲਾ 
ਪੰਜਾਬ 'ਚ ਪਰਾਲੀ ਨਾਲ ਨਜਿੱਠਣ ਲਈ ਸਰਕਾਰ ਨੇ ਲਿਆ ਇਹ ਫੈਸਲਾ 

ਪਰਾਲੀ ਦੇ ਪ੍ਰਬੰਧਨ ਸਬੰਧੀ ਪੰਜਾਬ ਸਰਕਾਰ ਵੱਲੋਂ ਜਸਟਿਸ ਮਹਿਤਾਬ ਸਿੰਘ ਗਿੱਲ (ਸੇਵਾਮੁਕਤ)ਦੀ ਅਗਵਾਈ ਹੇਠ ਕਮੇਟੀ ਗਠਿਤ 2 ਮਹੀਨਿਆਂ ਵਿੱਚ ਕਮੇਟੀ ਦੇਵੇਗੀ ਆਪਣੀ ਰਿਪੋਰਟ।

  • Share this:
  • Facebook share img
  • Twitter share img
  • Linkedin share img
ਪੰਜਾਬ ਸਰਕਾਰ ਨੇ ਪਰਾਲੀ ਦੇ ਨਿਬੇੜੇ ਲਈ ਇੱਕ ਕਮੇਟੀ ਦਾ ਗਠਨ ਕੀਤਾ ਹੈ ਜਿਸਦਾ ਚੇਅਰਮੈਨ ਜਸਟਿਸ ਮਹਿਤਾਬ ਸਿੰਘ ਗਿੱਲ (ਸੇਵਾਮੁਕਤ) ਨੂੰ ਨਿਯੁਕਤ ਕੀਤਾ ਗਿਆ ਹੈ।
ਸਰਕਾਰ ਦੇ ਇੱਕ ਬੁਲਾਰੇ ਨੇ ਦੱÎਸਿਆ ਕਿ ਪੰਜਾਬ ਦੇ ਕਿਸਾਨਾਂ ਵੱਲੋਂ ਪਰਾਲੀ ਦੇ ਨਿਬੇੜੇ ਸਬੰਧੀ ਆ ਰਹੀਆਂ ਦਿੱਕਤਾਂ ਦੇ ਹੱਲ ਲਈ ਸਰਕਾਰ ਨੂੰ ਬੇਨਤੀ ਕੀਤੀ ਗਈ ਸੀ, ਜਿਸਨੂੰ ਧਿਆਨ ਵਿੱਚ ਰੱਖਦਿਆਂ ਸਰਕਾਰ ਵੱਲੋਂ ਇਹ ਕਮੇਟੀ ਗਠਿਤ ਕੀਤੀ ਗਈ ਹੈ।ਇਸ ਕਮੇਟੀ ਵਿੱਚ ਜਸਟਿਸ ਮਹਿਤਾਬ ਸਿੰਘ ਗਿੱਲ (ਸੇਵਾਮੁਕਤ) ਚੇਅਰਮੈਨ ਤੋਂ ਇਲਾਵਾ ਸਕੱਤਰ ਖੇਤੀਬਾੜੀ, ਪੰਜਾਬ ਪ੍ਰਦੂਸ਼ਣ ਰੋਕਥਾਮ ਬੋਰਡ ਦੇ ਚੇਅਰਪਰਸਨ, ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੇ ਉਪ ਕੁਲਪਤੀ ਦੇ ਪ੍ਰਤੀਨਿਧ, ਏ.ਡੀ.ਜੀ.ਪੀ. ਇੰਟੈਲੀਜੈਂਸ ਜਾਂ ਉਨ੍ਹਾਂ ਵੱਲੋਂ ਨਾਮਜ਼ਦ ਵਿਅਕਤੀ ਅਤੇ ਖੇਤੀ ਸੰਗਠਨਾਂ ਦੇ ਪ੍ਰਤੀਨਿਧਾਂ ਨੂੰ ਮੈਂਬਰ ਵਜੋਂ ਸ਼ਾਮਲ ਕੀਤਾ ਗਿਆ ਹੈ।ਇਹ ਕਮੇਟੀ 2 ਮਹੀਨਿਆਂ ਵਿੱਚ ਆਪਣੀ ਰਿਪੋਰਟ ਸਰਕਾਰ ਨੂੰ ਪੇਸ਼ ਕਰੇਗੀ।

First published: February 12, 2020
ਹੋਰ ਪੜ੍ਹੋ
ਅਗਲੀ ਖ਼ਬਰ