ਚੰਡੀਗੜ੍ਹ-ਯੂਕਰੇਨ ਵਿੱਚ ਫਸੇ ਹਜ਼ਾਰਾਂ ਭਾਰਤੀਆਂ ਵਿੱਚ ਪੰਜਾਬ ਰਾਜ ਦੇ ਵੀ ਕਈ ਲੋਕ ਹਨ। ਰੂਸ-ਯੂਕਰੇਨ ਜੰਗ ਕਾਰਨ ਭਾਰਤੀਆਂ ਨੂੰ ਵਤਨ ਵਾਪਸ ਲਿਆਉਣ ਦੇ ਯਤਨ ਕੀਤੇ ਜਾ ਰਹੇ ਹਨ। ਪੰਜਾਬ ਸਰਕਾਰ ਨੇ ਜਾਣਕਾਰੀ ਦਿੱਤੀ ਹੈ ਕਿ ਕਈ ਜ਼ਿਲ੍ਹਿਆਂ ਵਿੱਚ ਕੰਟਰੋਲ ਰੂਮ ਬਣਾਏ ਗਏ ਹਨ।
ਪੰਜਾਬ ਸਰਕਾਰ ਨੇ ਜੰਗ ਪ੍ਰਭਾਵਿਤ ਮੁਲਕ ਯੂਕਰੇਨ ਵਿੱਚ ਫਸੇ ਪੰਜਾਬ ਦੇ ਲੋਕਾਂ ਦੀ ਮਦਦ ਲਈ ਇੱਕ ਸਮਰਪਿਤ 24x7 ਕੰਟਰੋਲ ਰੂਮ ਸਥਾਪਤ ਕੀਤਾ ਹੈ। ਯੂਕਰੇਨ ਵਿੱਖ ਫਸੇ ਵਿਅਕਤੀ ਜਾਂ ਉਨ੍ਹਾਂ ਦੇ ਪੰਜਾਬ `ਚ ਰਹਿੰਦੇ ਰਿਸ਼ਤੇਦਾਰ ਹੈਲਪਲਾਈਨ ਨੰਬਰ 1100 `ਤੇ ਅਤੇ ਭਾਰਤ ਤੋਂ ਬਾਹਰ ਰਹਿੰਦੇ ਵਿਅਕਤੀ +91-172-4111905 `ਤੇ ਸੰਪਰਕ ਕਰਕੇ ਲੋੜੀਂਦੀ ਜਾਣਕਾਰੀ ਪ੍ਰਾਪਤ ਕਰ ਸਕਦੇ ਹਨ।
ਬੁਲਾਰੇ ਨੇ ਅੱਗੇ ਕਿਹਾ ਕਿ ਯੂਕਰੇਨ ਵਿੱਚ ਫਸੇ ਵਿਅਕਤੀਆਂ ਦੀ ਸੁਰੱਖਿਅਤ ਵਾਪਸੀ ਲਈ ਇਹਨਾਂ ਹੈਲਪਲਾਈਨ ਨੰਬਰਾਂ `ਤੇ ਪੁੱਛੇ ਜਾਂਦੇ ਸਵਾਲਾਂ ਨੂੰ ਤੁਰੰਤ ਭਾਰਤ ਸਰਕਾਰ ਦੇ ਵਿਦੇਸ਼ ਮੰਤਰਾਲੇ ਨੂੰ ਭੇਜਿਆ ਜਾਵੇਗਾ।
Published by:Ashish Sharma
First published:
ਬ੍ਰੇਕਿੰਗ ਖ਼ਬਰਾਂ ਪੰਜਾਬੀ \'ਚ ਸਭ ਤੋਂ ਪਹਿਲਾਂ News18 ਪੰਜਾਬੀ \'ਤੇ। ਤਾਜ਼ਾ ਖਬਰਾਂ, ਲਾਈਵ ਅਪਡੇਟ ਖ਼ਬਰਾਂ, ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ News18 ਪੰਜਾਬੀ \'ਤੇ।