ਅਕਸਰ ਹੀ ਦੇਖਣ ਵਿੱਚ ਆਉਂਦਾ ਹੈ ਕਿ ਖਿਡਾਰੀਆਂ ਨੂੰ ਆਪਣੀ ਉਮਰ ਨੂੰ ਲੈ ਕੇ ਕਈ ਵਾਰ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈਂਦਾ ਹੈ, ਜਿਸ ਦਾ ਪ੍ਰਭਾਵ ਉਨ੍ਹਾਂ ਦੀ ਖੇਡ ਦੇ ਉੱਪਰ ਵੀ ਪੈਂਦਾ ਹੈ । ਅਜਿਹੇ ਵਿੱਚ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਪੰਜਾਬ ਦੇ ਖਿਡਾਰੀਆਂ ਲਈ ਇੱਕ ਵੱਡਾ ਐਲਾਨ ਕੀਤਾ ਹੈ।ਜੀ ਹਾਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਨੇ ਖਿਡਾਰੀਆਂ ਲਈ ਜਨਮ ਪ੍ਰਮਾਣ ਪੱਤਰ ਦੀ ਸ਼ਰਤ ਖ਼ਤਮ ਕਰ ਦਿੱਤੀ ਹੈ ਅਤੇ ਹੁਣ ਸਕੂਲ ਰਿਕਾਰਡ ਦੇ ਆਧਾਰ 'ਤੇ ਖਿਡਾਰੀ ਦੀ ਉਮਰ ਤੈਅ ਹੋਵੇਗੀ।
ਖੇਡਾਂ ਦੌਰਾਨ ਉਮਰ ਨੂੰ ਲੈ ਕੇ ਹੋਣ ਵਾਲੇ ਵਿਵਾਦ ਰੋਕਣ ਦੇ ਲਈ ਪੰਜਾਬ ਸਰਕਾਰ ਨੇ ਇਹ ਵੱਡਾ ਫ਼ੈਸਲਾ ਲਿਆ ਹੈ। ਅਕਸਰ ਹੀ ਦੇਖਣ ਵਿੱਚ ਆਉਂਦਾ ਹੈ ਕਿ ਜ਼ਿਆਦਾ ਉਮਰ ਦੇ ਬੱਚੇ ਘੱਟ ਉਮਰ ਦੇ ਬੱਚਿਆਂ ਦੇ ਮੁਕਾਬਲਿਆਂ 'ਚ ਖੇਡ ਰਹੇ ਹਨ, ਜਿਸ ਨਾਲ ਕਈ ਵਾਰ ਵਿਵਾਦ ਖੜ੍ਹਾ ਹੋ ਜਾਂਦਾ ਹੈ।ਵੱਖ-ਵੱਖ ਖੇਡਾਂ 'ਚ ਅਕਸਰ ਖਿਡਾਰੀਆਂ ਦੀ ਉਮਰ ਨੂੰ ਲੈ ਕੇ ਵਿਵਾਦ ਹੋ ਜਾਂਦੇ ਹਨ। ਕਈ ਅਜਿਹੇ ਮਾਮਲੇ ਸਾਹਮਣੇ ਆਉਂਦੇ ਹਨ ਜਿਨ੍ਹਾਂ ਵਿਚ ਖਿਡਾਰੀ ਆਪਣੀ ਅਸਲੀ ਉਮਰ ਲੁਕਾ ਲੈਂਦੇ ਹਨ। ਜ਼ਿਆਦਾ ਉਮਰ ਦੇ ਖਿਡਾਰੀ ਆਪਣੀ ਉਮਰ ਘੱਟ ਦਿਖਾਉਂਦੇ ਹਨ ਤੇ 20-22 ਸਾਲ ਦੇ ਹੋਣ ਦੇ ਬਾਵਜੂਦ ਅੰਡਰ-19 'ਚ ਵੀ ਖੇਡਦੇ ਹਨ। ਅਜਿਹੀਆਂ ਗੜਬੜੀਆਂ ਨੂੰ ਦੂਰ ਕਰਨ ਲਈ ਪੰਜਾਬ ਸਰਕਾਰ ਨੇ ਇਹ ਅਹਿਮ ਫ਼ੈਸਲਾ ਲਿਆ ਹੈ।
ਖਿਡਾਰੀਆਂ ਨੂੰ ਹੁੰਦੀ ਖੱਜਲ-ਖ਼ੁਆਰੀ ਤੋਂ ਮਿਲੇਗੀ ਨਿਜਾਤ
ਮਾਨ ਸਰਕਾਰ ਨੇ ਖ਼ਤਮ ਕੀਤੀ ਜਨਮ ਪ੍ਰਮਾਣ ਪੱਤਰ ਦੀ ਸ਼ਰਤ, ਸਕੂਲੀ ਰਿਕਾਰਡ ਦੇ ਆਧਾਰ 'ਤੇ ਤੈਅ ਕੀਤੀ ਜਾਵੇਗੀ ਖਿਡਾਰੀਆਂ ਦੀ ਉਮਰ
ਪੰਜਾਬ 'ਚ ਖਿਡਾਰੀਆਂ ਨੂੰ ਹਰ ਸਹੂਲਤ ਮੁਹੱਈਆ ਕਰਵਾਉਣ ਲਈ ਵਚਨਬੱਧ ਮਾਨ ਸਰਕਾਰ pic.twitter.com/daKSk2oScy
— AAP Punjab (@AAPPunjab) November 15, 2022
ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਜਨਮ ਪ੍ਰਮਾਣ ਪੱਤਰ ਦੀ ਸ਼ਰਤ ਨੂੰ ਖ਼ਤਮ ਕਰ ਦਿੱਤਾ ਹੈ। ਹੁਣ ਸਕੂਲ ਦੇ ਰਿਕਾਰਡ ਦੇ ਆਧਾਰ 'ਤੇ ਹੀ ਖਿਡਾਰੀਆਂ ਦੀ ਉਮਰ ਤੈਅ ਕੀਤੀ ਜਾਵੇਗੀ। ਪੰਜਾਬ ਸਰਕਾਰ ਨੇ ਵੱਖ-ਵੱਖ ਪੱਧਰ 'ਤੇ ਹੋਣ ਵਾਲੇ ਖੇਡ ਮੁਕਾਬਲਿਆਂ 'ਚ ਉਮਰ ਨੂੰ ਲੈ ਕੇ ਹੋਣ ਵਾਲੇ ਵਿਵਾਦ ਨੂੰ ਰੋਕਣ ਲਈ ਇਹ ਫ਼ੈਸਲਾ ਲਿਆ ਹੈ।
ਬ੍ਰੇਕਿੰਗ ਖ਼ਬਰਾਂ ਪੰਜਾਬੀ \'ਚ ਸਭ ਤੋਂ ਪਹਿਲਾਂ News18 ਪੰਜਾਬੀ \'ਤੇ। ਤਾਜ਼ਾ ਖਬਰਾਂ, ਲਾਈਵ ਅਪਡੇਟ ਖ਼ਬਰਾਂ, ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ News18 ਪੰਜਾਬੀ \'ਤੇ।
Tags: AAP Punjab, Age, Life Certificate, Players, Punjab, Punjab government, School