ਪੰਜਾਬ ਵਿਚ ਕੋਰੋਨਾ ਦਾ ਕਹਿਰ ਫਿਰ ਵਧਣ ਦੇ ਆਸਾਰ ਜਾਪ ਰਹੇ ਹਨ। ਕੋਰੋਨਾ ਦੀ ਸੰਭਾਵਤ ਤੀਜੀ ਲਹਿਰ ਉਤੇ ਅੱਜ ਮੰਥਨ ਹੋਵੇਗਾ। ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅੱਜ ਕੋਵਿਡ ਰੀਵਿਊ ਮੀਟਿੰਗ ਕਰਨਗੇ।
ਇਸ ਮੀਟਿੰਗ ਵਿਚ ਕਈ ਫੈਸਲੇ ਲੈਣ ਦੀ ਉਮੀਦ ਹੈ। ਇਹ ਵੀ ਪਤਾ ਲੱਗਾ ਹੈ ਕਿ ਸਕੂਲਾਂ ਨੂੰ ਲੈ ਕੇ ਸਰਕਾਰ ਵੱਡਾ ਫੈਸਲਾ ਲੈ ਸਕਦੀ ਹੈ। ਬੀਤੇ ਦਿਨੀਂ ਸਿੱਖਿਆ ਮੰਤਰੀ ਵਿਜੈਇੰਦਰ ਸਿੰਗਲਾ ਨੇ ਕਿਹਾ ਸੀ ਜੇਕਰ ਹਾਲਾਤ ਵਿਗੜਦੇ ਦਿੱਸੇ ਤਾਂ ਸਕੂਲਾਂ ਨੂੰ ਮੁੜ ਤੋ ਬੰਦ ਕੀਤਾ ਜਾ ਸਕਦਾ ਹੈ।
ਦੱਸ ਦਈਏ ਕਿ ਪੰਜਾਬ ਸਰਕਾਰ ਵੱਲੋਂ ਸਕੂਲ ਖੋਲ੍ਹਣ ਦੇ ਫੈਸਲੇ ਪਿੱਛੋਂ ਕਈ ਸਰਕਾਰੀ ਸਕੂਲਾਂ ਵਿਚ ਬੱਚਿਆਂ ਦੇ ਕੋਰੋਨਾ ਪਾਜੀਟਿਵ ਆਉਣ ਦੀਆਂ ਖਬਰਾਂ ਆਈਆਂ ਹਨ। ਇਸ ਤੋਂ ਬਾਅਦ ਉਮੀਦ ਕੀਤੀ ਜਾ ਰਹੀ ਹੈ ਸਰਕਾਰ ਸਕੂਲਾਂ ਬਾਰੇ ਕੋਈ ਫੈਸਲਾ ਲੈ ਸਕਦੀ ਹੈ।
ਸੂਤਰਾਂ ਮੁਤਾਬਕ ਸਰਕਾਰ ਛੋਟੀਆਂ ਜਮਾਤਾਂ ਬਾਰੇ ਅੱਜ ਕੋਈ ਫੈਸਲਾ ਲੈ ਸਕਦੀ ਹੈ।
Published by:Gurwinder Singh
First published:
ਬ੍ਰੇਕਿੰਗ ਖ਼ਬਰਾਂ ਪੰਜਾਬੀ \'ਚ ਸਭ ਤੋਂ ਪਹਿਲਾਂ News18 ਪੰਜਾਬੀ \'ਤੇ। ਤਾਜ਼ਾ ਖਬਰਾਂ, ਲਾਈਵ ਅਪਡੇਟ ਖ਼ਬਰਾਂ, ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ News18 ਪੰਜਾਬੀ \'ਤੇ।
Tags: Captain Amarinder Singh, Coronavirus, Government School, Government schools