Home /News /punjab /

Punjab Vidhan Sabha Session : ਪੰਜਾਬ ਸਰਕਾਰ ਨੇ ਰਾਜਪਾਲ ਪੁਰੋਹਿਤ ਦੀ ਚਿੱਠੀ ਦਾ ਜਵਾਬ ਭੇਜਿਆ

Punjab Vidhan Sabha Session : ਪੰਜਾਬ ਸਰਕਾਰ ਨੇ ਰਾਜਪਾਲ ਪੁਰੋਹਿਤ ਦੀ ਚਿੱਠੀ ਦਾ ਜਵਾਬ ਭੇਜਿਆ

Punjab Vidhan Sabha Session : ਪੰਜਾਬ ਸਰਕਾਰ ਨੇ ਰਾਜਪਾਲ ਪੁਰੋਹਿਤ ਦੀ ਚਿੱਠੀ ਦਾ ਜਵਾਬ ਭੇਜਿਆ  (file photo)

Punjab Vidhan Sabha Session : ਪੰਜਾਬ ਸਰਕਾਰ ਨੇ ਰਾਜਪਾਲ ਪੁਰੋਹਿਤ ਦੀ ਚਿੱਠੀ ਦਾ ਜਵਾਬ ਭੇਜਿਆ (file photo)

ਪੰਜਾਬ ਸਰਕਾਰ ਨੇ 27 ਸਤੰਬਰ ਨੂੰ ਹੋਣ ਵਾਲੇ ਵਿਧਾਨ ਸਭਾ ਦੇ ਸੈਸ਼ਨ ਬਾਰੇ ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਵੱਲੋਂ ਆਈ ਚਿੱਠੀ ਦਾ ਜਵਾਬ  ਭੇਜਿਆ ਹੈ। 

  • Share this:

    ਚੰਡੀਗੜ੍ਹ- ਪੰਜਾਬ 'ਚ ਵਿਧਾਨ ਸਭਾ ਸੈਸ਼ਨ ਬੁਲਾਉਣ ਨੂੰ ਲੈ ਕੇ ਸੱਤਾਧਾਰੀ ਧਿਰ ਅਤੇ ਰਾਜਪਾਲ ਵਿਚਾਲੇ ਵਿਵਾਦ ਚੱਲ ਰਿਹਾ ਹੈ। ਅੱਜ ਪੰਜਾਬ ਸਰਕਾਰ ਨੇ 27 ਸਤੰਬਰ ਨੂੰ ਹੋਣ ਵਾਲੇ ਵਿਧਾਨ ਸਭਾ ਦੇ ਸੈਸ਼ਨ ਬਾਰੇ ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਵੱਲੋਂ ਆਈ ਚਿੱਠੀ ਦਾ ਜਵਾਬ  ਭੇਜਿਆ ਹੈ।

    ਪੰਜਾਬ ਸਰਕਾਰ ਨੇ ਅੱਜ ਰਾਜਪਾਲ ਦੇ ਪੱਤਰ ਦਾ ਭੇਜਿਆ ਜਵਾਬ ਹੈ। ਇਸ ਬਾਰੇ ਜਾਣਕਾਰੀ ਦਿੰਦਿਆਂ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਹੈ ਕਿ ਇੱਕ ਦਿਨਾਂ ਸੈਸ਼ਨ ਵਿੱਚ  GST, ਪਰਾਲੀ ਅਤੇ ਬਿਜਲੀ ਵਰਗੇ ਕਈ ਮੁੱਦਿਆਂ 'ਤੇ ਚਰਚਾ ਹੋਵੇਗੀ। ਇਸ ਦੇ ਨਾਲ ਹੀ 27 ਸਤੰਬਰ ਨੂੰ ਹੋਣ ਵਾਲੇ ਵਿਧਾਨ ਸਭਾ ਸੈਸ਼ਨ ਲਈ ਮਨਜ਼ੂਰੀ ਮੰਗੀ ਹੈ।


    ਇਸ ਮੌਕੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ  ਵਿਧਾਨ ਸਭਾ ਸਕੱਤਰੇਤ ਵੱਲੋਂ ਨਾ ਤਾਂ ਅੱਜ ਤੋਂ ਪਹਿਲਾਂ ਵਿਧਾਨਕ ਕੰਮਕਾਜ ਦਾ ਵੇਰਵਾ ਮੰਗਿਆ ਗਿਆ ਅਤੇ ਨਾ ਹੀ ਪੰਜਾਬ ਦੇ ਰਾਜਪਾਲ ਨੂੰ ਦਿੱਤਾ ਗਿਆ।  ਇਸ ਲਈ ਅਜਿਹੀ ਮੰਗੀ ਗਈ ਸੂਚਨਾ ਵਿਧਾਨ ਸਭਾ ਸੈਸ਼ਨ ਬੁਲਾਉਣ ਦੀ ਮਿਸਾਲ ਨਹੀਂ ਬਣ ਸਕਦੀ ਹੈ।  ਇੱਕ ਵਾਰ ਮੰਤਰੀ ਮੰਡਲ ਵਿਧਾਨ ਸਭਾ ਸੈਸ਼ਨ ਬੁਲਾਉਣ ਦਾ ਫੈਸਲਾ ਕਰ ਲੈਂਦਾ ਹੈ, ਇਹ ਰਾਜਪਾਲ 'ਤੇ ਪਾਬੰਦ ਹੁੰਦਾ ਹੈ। ਜੇਕਰ ਉਹ ਅਜਿਹਾ ਨਹੀਂ ਕਰਦਾ ਤਾਂ ਉਹ ਕਾਨੂੰਨ ਅਤੇ ਸੰਵਿਧਾਨ ਦੇ ਮੁਤਾਬਕ ਨਹੀਂ ਹੋਵੇਗਾ।


    ਹਾਲਾਂਕਿ, ਸਰਕਾਰ ਇਸ ਸੈਸ਼ਨ ਦੌਰਾਨ ਬਿਨਾਂ ਕਿਸੇ ਪੱਖਪਾਤ ਦੇ ਅਜਿਹੇ ਵਿਧਾਨਕ ਕੰਮਕਾਜ ਦਾ ਪ੍ਰਸਤਾਵ ਦਿੰਦੀ ਹੈ। ਭਖਦੇ ਮੁੱਦੇ ਜਿਵੇਂ ਜੀ.ਐਸ.ਟੀ., ਪਰਾਲੀ ਸਾੜਨ ਦੀ ਸਮੱਸਿਆ, ਬਿਜਲੀ ਦੀ ਸਥਿਤੀ ਆਦਿ।

    Published by:Ashish Sharma
    First published:

    Tags: Banwarilal Purohit, Bhagwant Mann, Bhagwant Mann Cabinet, Governor, Harpal Singh Cheema, Punjab government, Punjab vidhan sabha