ਦੀਵਾਲੀ ਮੌਕੇ ਪੰਜਾਬ ਵਿਚ ਪਟਾਕੇ ਚਲਾਉਣ ਉਤੇ ਰੋਕ ਨਹੀਂ ਲੱਗੇਗੀ। ਪੰਜਾਬ ਸਰਕਾਰ ਨੇ ਨੈਸ਼ਨਲ ਗ੍ਰੀਨ ਟ੍ਰਿਬਿਊਨਲ (ਐਨਜੀਟੀ) ਨੂੰ ਕਿਹਾ ਹੈ ਕਿ ਸੂਬੇ ਵਿਚ ਪਟਾਕਿਆਂ ’ਤੇ ਪਾਬੰਦੀ ਲਾਉਣ ਦੀ ਕੋਈ ਲੋੜ ਨਹੀਂ ਹੈ ਕਿਉਂਕਿ ਸੂਬੇ ਦਾ ਕੋਈ ਵੀ ਹਿੱਸਾ ਰਾਸ਼ਟਰੀ ਰਾਜਧਾਨੀ ਖੇਤਰ (ਐੱਨਸੀਆਰ) ਵਿੱਚ ਨਹੀਂ ਆਉਂਦਾ।
ਐਨਜੀਟੀ ਨੇ ਆਪਣਾ ਫੈਸਲਾ ਸੁਰੱਖਿਅਤ ਰੱਖਿਆ ਹੈ। 9 ਨਵੰਬਰ ਨੂੰ ਫੈਸਲਾ ਸੁਣਾਇਆ ਜਾਵਾਗਾ। ਐਨਜੀਟੀ ਨੇ ਪਟਾਕਿਆਂ ਉਤੇ ਬੈਨ ਨੂੰ ਲੈ ਕੇ ਪੰਜਾਬ ਸਣੇ 4 ਸੂਬਿਆਂ ਨੂੰ ਨੋਟਿਸ ਜਾਰੀ ਕੀਤੀ ਸੀ। ਇਹ ਨੋਟਿਸ ਕੇਂਦਰ ਸਣੇ ਦਿੱਲੀ, ਹਰਿਆਣਾ, ਉਤਰ ਪ੍ਰਦੇਸ਼ ਤੇ ਰਾਜਸਥਾਨ ਨੂੰ ਜਾਰੀ ਕੀਤੀ ਗਿਆ ਸੀ।
ਹਵਾ ਦੀ ਗੁਣਵਤਾ ’ਤੇ ਨਜ਼ਰ ਰੱਖਣ ਲਈ ਸੀਏਏਕਿਊਐੱਮਐੱਸ ਅੰਮ੍ਰਿਤਸਰ, ਲੁਧਿਆਣਾ, ਮੰਡੀ ਗੋਬਿੰਦਗੜ੍ਹ, ਪਟਿਆਲਾ, ਜਲੰਧਰ ਅਤੇ ਖੰਨਾ ਵਿਚ ਸਥਾਪਤ ਕੀਤੇ ਗਏ ਹਨ ਅਤੇ ਏਅਰ ਕੁਆਲਿਟੀ ਇੰਡੈਕਸ ਅਗਸਤ ਵਿਚ ਵਧੀਆ ਦੀ ਸਥਿਤੀ ਵਿਚ ਰਿਹਾ, ਸਤੰਬਰ ਵਿੱਚ ਤਸੱਲੀਬਖ਼ਸ਼ ਤੇ ਅਕਤੂਬਰ ਵਿੱਚ ਦਰਮਿਆਨਾ ਰਿਹਾ।
ਪੰਜਾਬ ਸਰਕਾਰ ਨੇ ਰਾਜ ਪ੍ਰਦੂਸ਼ਣ ਕੰਟਰੋਲ ਬੋਰਡ ਰਾਹੀਂ ਵੱਖ-ਵੱਖ ਅਖਬਾਰਾਂ ਵਿਚ ਜਨਤਕ ਨੋਟਿਸ ਜਾਰੀ ਕਰਕੇ ਦੀਵਾਲੀ, ਗੁਰਪੁਰਬ, ਕ੍ਰਿਸਮਸ ਅਤੇ ਨਵੇਂ ਸਾਲ ਦੌਰਾਨ ਸਮਾਂਬੱਧ ਪਟਾਕੇ ਚਲਾਉਣ ਲਈ ਹੁਕਮ ਜਾਰੀ ਕੀਤੇ ਸਨ। ਸਰਕਾਰ ਨੇ ਸਪਸ਼ਟ ਕੀਤਾ ਹੈ ਕਿ ਦੀਵਾਲੀ ਤੇ ਗੁਰਪੁਰਬ ਮੌਕੇ ਪਟਾਕੇ ਚਲਾਉਣ ਦੀ ਸਮਾਂ-ਸੀਮਾ ਤੈਅ ਕੀਤੀ ਗਈ ਹੈ।
ਬ੍ਰੇਕਿੰਗ ਖ਼ਬਰਾਂ ਪੰਜਾਬੀ \'ਚ ਸਭ ਤੋਂ ਪਹਿਲਾਂ News18 ਪੰਜਾਬੀ \'ਤੇ। ਤਾਜ਼ਾ ਖਬਰਾਂ, ਲਾਈਵ ਅਪਡੇਟ ਖ਼ਬਰਾਂ, ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ News18 ਪੰਜਾਬੀ \'ਤੇ।
Tags: Diwali 2020