ਚੰਡੀਗੜ੍ਹ : ਪੰਜਾਬ ਕੈਬਿਨੇਟ ਦੀ ਅਹਿਮ ਮੀਟਿੰਗ ਹੋਈ। ਇਸ ਵਿੱਚ ਕਈ ਮਹੱਤਪੂਰਨ ਫੈਸਲੇ ਲਏ ਗਏ ਹਨ। ਇਸ ਮੀਟਿੰਗ ਵਿੱਚ ਮੂੰਗੀ ਦੀ ਫਸਲ ਨੂੰ ਐਮਐਸਪੀ ਰੇਟ 7275 ਰੁਪਏ ਕੁਇੰਟਲ ਨੂੰ ਖਰੀਦਣ ਦੀ ਹਰੀ ਝੰਡੀ ਦਿੱਤੀ ਹੈ। ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਪੰਜਾਬ ਸਰਕਾਰ ਕਿਸਾਨਾਂ ਨਾਲ ਮੂੰਗੀ ਦੀ ਫਸਲ ਖਰੀਦਣ ਦਾ ਆਪਣਾ ਵਾਅਦਾ ਪੂਰਾ ਕੀਤਾ ਹੈ। ਸਰਕਾਰ ਇਸ ਵਾਰ ਕਿਸਾਨਾਂ ਤੋਂ 7275 ਰੁਪਏ ਪ੍ਰਤੀ ਕੁਇੰਟਲ ਰੇਟ ਤੇ ਮੂੰਗੀ ਦੀ ਫਸਲ ਖਰੀਦੇਗੀ।
ਮੁੱਖ ਮੰਤਰੀ ਭਗਵੰਤ ਮਾਨ ਨੇ ਟਵੀਟ ਕੀਤਾ ਐ ਕਿ...
"ਪੰਜਾਬ ਦੇ ਇਤਿਹਾਸ 'ਚ ਪਹਿਲੀ ਵਾਰ..ਆਮ ਲੋਕਾਂ ਦੀ ਰਾਏ ਨਾਲ ਬਣਿਆ ਆਮ ਲੋਕਾਂ ਦਾ ਬਜਟ ਪੇਸ਼ ਹੋਵੇਗਾ..ਅੱਜ ਪੰਜਾਬ ਸਰਕਾਰ ਦੀ ਕੈਬਨਿਟ ਮੀਟਿੰਗ ਦੌਰਾਨ ਫ਼ੈਸਲਾ ਕੀਤਾ ਕਿ ਬਜਟ ਸੈਸ਼ਨ 24 ਜੂਨ ਤੋਂ 30 ਜੂਨ ਤੱਕ ਚੱਲੇਗਾ ਅਤੇ 27 ਜੂਨ ਨੂੰ ਆਮ ਲੋਕਾਂ ਦਾ ਬਜਟ ਪੇਸ਼ ਕੀਤਾ ਜਾਵੇਗਾ"
ਖ਼ਬਰ ਅੱਪਡੇਟ ਹੋ ਰਹੀ ਹੈ...
ਬ੍ਰੇਕਿੰਗ ਖ਼ਬਰਾਂ ਪੰਜਾਬੀ \'ਚ ਸਭ ਤੋਂ ਪਹਿਲਾਂ News18 ਪੰਜਾਬੀ \'ਤੇ। ਤਾਜ਼ਾ ਖਬਰਾਂ, ਲਾਈਵ ਅਪਡੇਟ ਖ਼ਬਰਾਂ, ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ News18 ਪੰਜਾਬੀ \'ਤੇ।
Tags: Agriculture department, Bhagwant Mann, Punjab government