Home /News /punjab /

Punjab Vidhan Sabha Session: 3 ਅਕਤੂਬਰ ਤੱਕ ਚੱਲੇਗਾ ਸੈਸ਼ਨ, ਸਪੀਕਰ ਨੇ BAC ਵਿੱਚ ਦਿੱਤੀ ਮਨਜ਼ੂਰੀ : ਪ੍ਰਤਾਪ ਬਾਜਵਾ

Punjab Vidhan Sabha Session: 3 ਅਕਤੂਬਰ ਤੱਕ ਚੱਲੇਗਾ ਸੈਸ਼ਨ, ਸਪੀਕਰ ਨੇ BAC ਵਿੱਚ ਦਿੱਤੀ ਮਨਜ਼ੂਰੀ : ਪ੍ਰਤਾਪ ਬਾਜਵਾ

3 ਸਤੰਬਰ ਤੱਕ ਚੱਲੇਗਾ ਸੈਸ਼ਨ, ਸਪੀਕਰ ਨੇ BAC ਵਿੱਚ ਦਿੱਤੀ ਮਨਜ਼ੂਰੀ : ਪ੍ਰਤਾਪ ਬਾਜਵਾ

3 ਸਤੰਬਰ ਤੱਕ ਚੱਲੇਗਾ ਸੈਸ਼ਨ, ਸਪੀਕਰ ਨੇ BAC ਵਿੱਚ ਦਿੱਤੀ ਮਨਜ਼ੂਰੀ : ਪ੍ਰਤਾਪ ਬਾਜਵਾ

The session will last till october 3: ਪੰਜਾਬ ਵਿਧਾਨ ਸਭਾ ਦਾ ਵਿਸ਼ੇਸ਼ ਸੈਸ਼ਨ ਦੌਰਾਨ ਇਜਲਾਸ ਦੇ ਸ਼ੁਰੂ ਵਿੱਚ ਵਿਧਾਨ ਸਭਾ ਦੇ ਸਾਬਕਾ ਸਪੀਕਰ ਨਿਰਮਲ ਸਿੰਘ ਕਾਹਲੋਂ ਅਤੇ ਹੋਰ ਸ਼ਖ਼ਸੀਅਤਾਂ ਲਈ ਦੋ ਮਿੰਟ ਦਾ ਮੌਨ ਰੱਖਿਆ। ਜਿਸ ਤੋਂ ਬਾਅਦ ਸੈਸ਼ਨ ਦੀ ਕਾਰਵਾਈ ਦੁਪਹਿਰ 12 ਵਜੇ ਤੱਕ ਮੁਲਤਵੀ ਕਰ ਦਿੱਤੀ ਗਈ। ਇਸ ਵਿਚਕਾਰ ਕਾਂਗਰਸ ਦੇ ਸੀਨੀਅਰ ਆਗੂ ਅਤੇ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ (Partap Singh Bajwa) ਦਾ ਵੱਡਾ ਬਿਆਨ ਸਾਹਮਣੇ ਆ ਰਿਹਾ ਹੈ।

ਹੋਰ ਪੜ੍ਹੋ ...
  • Share this:

ਉਨ੍ਹਾਂ ਕਿਹਾ ਕਿ ਵਿਧਾਨ ਸਭਾ ਦਾ ਵਿਸ਼ੇਸ਼ 3 ਅਕਤੂਬਰ ਤੱਕ ਚੱਲੇਗਾ ਸੈਸ਼ਨ। ਇਸ ਲਈ ਸਪੀਕਰ ਨੇ BAC ਵਿੱਚ ਮਨਜ਼ੂਰੀ ਦਿੱਤੀ ਹੈ।

ਬਾਜਵਾ ਨੇ ਇਨ੍ਹਾਂ ਮੁੱਦਿਆਂ ਤੇ ਚਰਚਾ ਦੀ ਕੀਤੀ ਮੰਗ

ਦੱਸ ਦਈਏ ਕਿ 29 ਅਤੇ 30 ਸਤੰਬਰ ਨੂੰ ਸੈਸ਼ਨ ਦੀ ਕਾਰਵਾਈ ਤੋਂ ਬਾਅਦ 1 ਅਤੇ 2 ਅਕਤੂਬਰ ਨੂੰ ਛੁੱਟੀ ਰਹੇਗੀ ਅਤੇ ਇਸ ਤੋਂ ਬਾਅਦ 3 ਅਕਤੂਬਰ ਨੂੰ ਸੈਸ਼ਨ ਦਾ ਆਖਰੀ ਦਿਨ ਹੋਵੇਗਾ। ਅਜਿਹੇ 'ਚ ਇਸ ਸੈਸ਼ਨ 'ਚ ਹੰਗਾਮਾ ਹੋਣ ਦੀ ਵੀ ਸੰਭਾਵਨਾ ਹੈ। ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਨੇ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੂੰ ਜਨਤਕ ਮੁੱਦਿਆਂ ਦੀ ਇਕ ਸੂਚੀ ਭੇਜ ਕੇ ਚਰਚਾ ਕਰਵਾਏ ਜਾਣ ਦੀ ਮੰਗ ਕੀਤੀ ਹੈ।

ਵਿਰੋਧੀ ਧਿਰ ਨੇ ਐੱਸਵਾਈਐੱਲ, ਬੇਅਦਬੀ, ਕਾਨੂੰਨ ਵਿਵਸਥਾ, ਔਰਤਾਂ ਨੂੰ ਹਜ਼ਾਰ ਰੁਪਏ ਮਹੀਨੇ ਦੀ ਗਾਰੰਟੀ, ਬੇਰੁਜ਼ਗਾਰੀ, ਕੌਮੀ ਸੁਰੱਖਿਆ, ਗੈਰਕਾਨੂੰਨੀ ਖਣਨ, ਕੌਮੀ ਗਰੀਨ ਟ੍ਰਿਬਿਊਨਲ ਵੱਲੋਂ 2180 ਕਰੋੜ ਰੁਪਏ ਦਾ ਜੁਰਮਾਨਾ, ਕਿਸਾਨ ਖੁਦਕੁਸ਼ੀਆਂ, ਭ੍ਰਿਸ਼ਟਾਚਾਰ, ਮੂੰਗੀ ਦਾ ਸਮਰਥਨ ਮੁੱਲ ਅਤੇ ਲੰਪੀ ਸਕਿਨ ਆਦਿ ’ਤੇ ਬਹਿਸ ਕਰਵਾਉਣ ਦੀ ਮੰਗ ਕੀਤੀ ਹੈ।

Published by:Rupinder Kaur Sabherwal
First published:

Tags: Bhagwant Mann, Partap Singh Bajwa, Punjab