Home /News /punjab /

ਸ਼੍ਰੋਮਣੀ ਕਮੇਟੀ ਦਾ ਵਫ਼ਦ 29 ਮਈ ਨੂੰ ਦਿੱਲੀ ਵਿਖੇ ਜਾ ਕੇ ਪਹਿਲਵਾਨਾਂ ਦੀ ਕਰੇਗਾ ਹਮਾਇਤ

ਸ਼੍ਰੋਮਣੀ ਕਮੇਟੀ ਦਾ ਵਫ਼ਦ 29 ਮਈ ਨੂੰ ਦਿੱਲੀ ਵਿਖੇ ਜਾ ਕੇ ਪਹਿਲਵਾਨਾਂ ਦੀ ਕਰੇਗਾ ਹਮਾਇਤ

 ਭਾਈ ਗਰੇਵਾਲ (file photo)

ਭਾਈ ਗਰੇਵਾਲ (file photo)

ਦਿੱਲੀ ਦੇ ਜੰਤਰ ਮੰਤਰ ਵਿਖੇ ਸੰਘਰਸ਼ ਕਰ ਰਹੇ ਉਲੰਪੀਅਨ ਪਹਿਲਵਾਨਾਂ ਦੇ ਸਮਰਥਨ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦਾ ਵਫ਼ਦ 29 ਮਈ ਨੂੰ ਦਿੱਲੀ ਜਾਵੇਗਾ।

  • Share this:

ਅੰਮ੍ਰਿਤਸਰ-  ਦਿੱਲੀ ਦੇ ਜੰਤਰ ਮੰਤਰ ਵਿਖੇ ਸੰਘਰਸ਼ ਕਰ ਰਹੇ ਉਲੰਪੀਅਨ ਪਹਿਲਵਾਨਾਂ ਦੇ ਸਮਰਥਨ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦਾ ਵਫ਼ਦ 29 ਮਈ ਨੂੰ ਦਿੱਲੀ ਜਾਵੇਗਾ। ਇਸ ਵਫ਼ਦ ਵਿਚ ਸ਼੍ਰੋਮਣੀ ਕਮੇਟੀ ਦੇ ਸੀਨੀਅਰ ਮੀਤ ਪ੍ਰਧਾਨ ਸ. ਬਲਦੇਵ ਸਿੰਘ ਕਾਇਮਪੁਰ, ਜਨਰਲ ਸਕੱਤਰ ਭਾਈ ਗੁਰਚਰਨ ਸਿੰਘ ਗਰੇਵਾਲ ਅਤੇ ਅੰਤ੍ਰਿੰਗ ਕਮੇਟੀ ਮੈਂਬਰ ਬੀਬੀ ਗੁਰਿੰਦਰ ਕੌਰ ਭੋਲੂਵਾਲਾ ਸ਼ਾਮਲ ਹੋਣਗੇ।


ਜਾਣਕਾਰੀ ਦਿੰਦਿਆਂ ਵਫ਼ਦ ਮੈਂਬਰ ਅਤੇ ਸ਼੍ਰੋਮਣੀ ਕਮੇਟੀ ਦੇ ਜਨਰਲ ਸਕੱਤਰ ਭਾਈ ਗੁਰਚਰਨ ਸਿੰਘ ਗਰੇਵਾਲ ਨੇ ਦੱਸਿਆ ਕਿ ਬੀਤੇ ਦਿਨੀਂ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਵੱਲੋਂ ਸੰਘਰਸ਼ੀ ਪਹਿਲਵਾਨਾਂ ਦੀ ਹਮਾਇਤ ਦਾ ਐਲਾਨ ਕੀਤਾ ਗਿਆ ਸੀ, ਜਿਸ ਤਹਿਤ ਸ਼੍ਰੋਮਣੀ ਕਮੇਟੀ ਦੇ ਅਹੁਦੇਦਾਰ ਜੰਤਰ ਮੰਤਰ ਦਿੱਲੀ ਵਿਖੇ ਜਾਣਗੇ। ਉਨ੍ਹਾਂ ਕਿਹਾ ਕਿ ਸਿੱਖ ਸੰਸਥਾ ਸ਼੍ਰੋਮਣੀ ਕਮੇਟੀ ਹੱਕ ਸੱਚ ਲਈ ਲੜਨ ਵਾਲਿਆਂ ਨਾਲ ਹਮੇਸ਼ਾ ਖੜ੍ਹਦੀ ਆਈ ਹੈ ਅਤੇ ਖੜ੍ਹਦੀ ਰਹੇਗੀ।

Published by:Ashish Sharma
First published:

Tags: Amritsar, Jantar mantar, Wrestlers