ਐਸਜੀਪੀਸੀ ਪ੍ਰਧਾਨ ਬੇਅਦਬੀ ਮਾਮਲੇ ਤੋਂ ਬਾਅਦ ਫ਼ਤਹਿਗੜ੍ਹ ਸਾਹਿਬ ਪੁੱਜੇ, ਮਨਜੋਤ ਸਿੰਘ ਨੂੰ ਨੌਕਰੀ ਦੇਣ ਦਾ ਐਲਾਨ

News18 Punjab
Updated: October 13, 2020, 8:46 PM IST
share image
ਐਸਜੀਪੀਸੀ ਪ੍ਰਧਾਨ ਬੇਅਦਬੀ ਮਾਮਲੇ ਤੋਂ ਬਾਅਦ ਫ਼ਤਹਿਗੜ੍ਹ ਸਾਹਿਬ ਪੁੱਜੇ, ਮਨਜੋਤ ਸਿੰਘ ਨੂੰ ਨੌਕਰੀ ਦੇਣ ਦਾ ਐਲਾਨ
ਐਸਜੀਪੀਸੀ ਪ੍ਰਧਾਨ ਬੇਅਦਬੀ ਮਾਮਲੇ ਤੋਂ ਬਾਅਦ ਫ਼ਤਹਿਗੜ੍ਹ ਸਾਹਿਬ ਪੁੱਜੇ

ਪ੍ਰਸ਼ਾਸਨ ਨੂੰ ਅਜਿਹੇ ਲੋਕਾਂ ਦੀ ਮਾਨਸਿਕ ਸਥਿਤੀ ਠੀਕ ਨਾ ਹੋਣ ਦੀ ਗੱਲ ਨਹੀਂ ਕਰਨੀ ਚਾਹੀਦੀ ,ਬਲਕਿ ਇਹਨਾਂ ਪਿੱਛੇ ਕਿਸ ਦਾ ਦਿਮਾਗ ਹੈ ਉਹ ਪਤਾ ਲਗਾਉਣਾ ਚਾਹੀਦਾ ਹੈ।ਬਹਾਦਰ ਲੜਕੇ ਮਨਜੋਤ ਸਿੰਘ ਨੂੰ ਨੌਕਰੀ ਦੇਣ ਦਾ ਐਲਾਨ

  • Share this:
  • Facebook share img
  • Twitter share img
  • Linkedin share img
ਗੁਰਦੀਪ ਸਿੰਘ

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਅੱਜ ਫ਼ਤਹਿਗੜ੍ਹ ਸਾਹਿਬ ਦੇ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀਆਂ ਹੋਣ ਵਾਲੇ ਗੁਰਦੁਆਰੇ ਸਾਹਿਬਾਨ ਵਿੱਚ ਪਹੁੰਚੇ। ਉਹਨਾਂ ਕਿਹਾ ਕਿ ਮੈਂ ਸੱਭ ਜਥੇਬੰਦੀਆਂ ਦਾ ਧੰਨਵਾਦ ਕਰਦਾ ਹਾਂ ਜਿਨ੍ਹਾਂ ਨੇ ਪ੍ਰਸ਼ਾਸ਼ਨ ਤੇ ਦਬਾਅ ਪਾ ਕੇ ਮਾਮਲਾ ਦਰਜ ਕਰਵਾਇਆ ਹੈ ਅਤੇ ਵੱਡੀਆ ਧਾਰਾਵਾਂ ਲਗਵਾਈਆਂ ਹਨ। ਮੈਂ ਉਸ ਬਹਾਦਰ ਨੌਜਵਾਨ ਦਾ ਵੀ ਧੰਨਵਾਦ ਕਰਦਾ ਹਾਂ ਜਿਸ ਨੇ ਬਹਾਦਰੀ ਨਾਲ ਇਸ ਘਿਨਾਉਣੀ ਹਰਕਤ ਨੂੰ ਅੰਜਾਮ ਦੇਣ ਵਾਲੇ ਨੂੰ ਫੜਿਆ ਹੈ।

ਉਹਨਾਂ ਕਿਹਾ ਕਿ ਪ੍ਰਸ਼ਾਸਨ ਨੂੰ ਅਜਿਹੇ ਲੋਕਾਂ ਦੀ ਮਾਨਸਿਕ ਸਥਿਤੀ ਠੀਕ ਨਾ ਹੋਣ ਦੀ ਗੱਲ ਨਹੀਂ ਕਰਨੀ ਚਾਹੀਦੀ,ਬਲਕਿ ਇਹਨਾਂ ਪਿੱਛੇ ਕਿਸ ਦਾ ਦਿਮਾਗ ਹੈ ਉਹ ਪਤਾ ਲਗਾਉਣਾ ਚਾਹੀਦਾ ਹੈ। ਉਹਨਾਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀਆਂ ਬੇਅਦਬੀਆਂ ਕਰਨ ਵਾਲੇ ਆਰੋਪੀਆਂ ਨੂੰ ਫਾਂਸੀ ਦੀ ਸਜ਼ਾ ਦੀ ਮੰਗ ਵੀ ਕੀਤੀ, ਬੇਅਦਬੀ ਕਰਨ ਵਾਲੇ ਆਰੋਪੀ ਨੂੰ ਫੜਨ ਵਾਲੇ ਬਹਾਦਰ ਲੜਕੇ  ਮਨਜੋਤ ਸਿੰਘ ਨੂੰ ਨੌਕਰੀ ਦੇਣ ਦਾ ਵੀ ਐਸਜੀਪੀਸੀ ਪ੍ਰਧਾਨ ਨੇ ਐਲਾਨ ਕੀਤਾ।
ਦੱਸਣਯੋਗ ਹੈ ਕਿ ਬੀਤੇ ਦਿਨ ਫ਼ਤਹਿਗੜ੍ਹ ਸਾਹਿਬ 'ਚ ਪੈਂਦੇ ਪਿੰਡ ਤਰਖਾਣ ਮਾਜਰਾ  ਦੇ ਗੁਰਦੁਆਰਾ ਸਾਹਿਬ ਵਿਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪ ਦੀ ਬੇਅਦਬੀ ਦਾ ਮਾਮਲਾ ਸਾਹਮਣੇ ਸੀ। ਲੋਕਾਂ ਨੇ ਦੋਸ਼ੀ ਨੂੰ ਫੜ ਕੇ ਪੁਲਿਸ ਹਵਾਲੇ ਕਰ ਦਿੱਤਾ ਸੀ।
Published by: Ashish Sharma
First published: October 13, 2020, 8:45 PM IST
ਹੋਰ ਪੜ੍ਹੋ
ਅਗਲੀ ਖ਼ਬਰ